For the best experience, open
https://m.punjabitribuneonline.com
on your mobile browser.
Advertisement

ਚਿੱਪ ਵਾਲੇ ਮੀਟਰਾਂ ਖ਼ਿਲਾਫ਼ ਜਾਗਰੂਕ ਕੀਤਾ

07:00 AM Oct 06, 2023 IST
ਚਿੱਪ ਵਾਲੇ ਮੀਟਰਾਂ ਖ਼ਿਲਾਫ਼ ਜਾਗਰੂਕ ਕੀਤਾ
ਮੀਟਿੰਗ ਨੂੰ ਸੰਬੋਧਨ ਕਰ ਰਿਹਾ ਬੁਲਾਰਾ। -ਫੋਟੋ: ਗਰਗ
Advertisement

ਪੱਤਰ ਪ੍ਰੇਰਕ
ਨਥਾਣਾ, 5 ਅਕਤੂਬਰ
ਪਿੰਡਾਂ ਦੇ ਲੋਕਾਂ ਨੂੰ ਚਿੱਪ ਵਾਲੇ ਮੀਟਰਾਂ ਖਿਲਾਫ਼ ਜਾਗਰੂਕ ਕਰਨ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਇਲਾਕੇ ਦੇ ਪਿੰਡਾਂ ਵਿੱਚ ਲਾਮਬੰਦੀ ਲਈ ਨੁੱਕੜ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਆਗੂ ਲਖਵੀਰ ਸਿੰਘ ਨੇ ਕਿਹਾ ਕਿ ਸਰਕਾਰ ਬਿਜਲੀ ਅਦਾਰਿਆਂ ਨੂੰ ਕਾਰਪੋਰੇਟ ਘਰਾਣਿਆਂ ਦੇ ਹੱਥਾਂ ਵਿੱਚ ਦੇਣ ਲਈ ਯਤਨ ਕਰ ਰਹੀ ਹੈ। ਉਨ੍ਹਾਂ ਸੁਚੇਤ ਕੀਤਾ ਕਿ ਇਸ ਐਕਟ ਵਿਚਲੇ ਸਾਰੇ ਕਾਨੂੰਨ ਜਦੋਂ ਲਾਗੂ ਹੋ ਜਾਣਗੇ ਤਾਂ ਘਰੇਲੂ ਖਪਤ ਵਾਸਤੇ ਬਿਜਲੀ ਦੀ ਖਰੀਦ ਕਰਨਾ ਲੋਕਾਂ ਦੀ ਪਹੁੰਚ ਤੋਂ ਬਾਹਰ ਹੋ ਜਾਵੇਗਾ। ਆਗੂਆਂ ਨੇ ਪਿੰਡ ਗੰਗਾ, ਗਿੱਦੜ ਤੇ ਪੂਹਲਾ ਵਿੱਚ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਚਿੱਟੇ ਵਰਗੇ ਨਸ਼ਿਆਂ ਦੇ ਕੋਹੜ ਲਈ ਸਰਕਾਰਾਂ ਜ਼ਿੰਮੇਵਾਰ ਹਨ। ਹੁਣ ਲੋਕਾਂ ਨੇ ਆਪਸੀ ਏਕੇ ਦੇ ਜ਼ੋਰ ’ਤੇ ਨਸ਼ਿਆਂ ਨੂੰ ਠੱਲ ਪਾਉਣ ਲਈ ਕਮੇਟੀਆਂ ਬਣਾ ਕੇ ਮੁਹਿੰਮ ਵਿੱਢੀ ਹੋਈ ਹੈ। ਉਨ੍ਹਾਂ ਕਿਹਾ ਕਿ ਮੁਹਿੰਮ ਦੇ ਅਗਲੇ ਪੜਾਅ ਵਜੋਂ 10 ਅਕਤੂਬਰ ਨੂੰ ਬਠਿੰਡਾ ਜ਼ਿਲ੍ਹੇ ਦੇ ਸਾਰੇ ਐੱਮਐੱਲਏ ਅਤੇ ਮੰਤਰੀਆਂ ਦੇ ਘਰਾਂ ਅੱਗੇ ਧਰਨੇ ਦਿੱਤੇ ਜਾਣਗੇ। ਉਨ੍ਹਾਂ ਪਿੰਡਾਂ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਪਿੰਡਾਂ ਵਿੱਚ ਬਣੀਆਂ ਕਮੇਟੀਆਂ ਦਾ ਸਾਥ ਦੇਣ ਦੀ ਅਪੀਲ ਕੀਤੀ।

Advertisement

Advertisement
Author Image

sukhwinder singh

View all posts

Advertisement
Advertisement
×