ਮਲੇਰੀਏ ਖ਼ਿਲਾਫ਼ ਜਾਗਰੂਕ ਕੀਤਾ
07:35 PM Jun 29, 2023 IST
ਜਗਰਾਉਂ: ਸਿਹਤ ਅਤੇ ਪਰਿਵਾਰ ਭਲਾਈ ਵਿਭਾਗ (ਪੰਜਾਬ) ਦੀਆਂ ਹਦਾਇਤਾਂ ਅਤੇ ਸਰਕਾਰੀ ਹਸਪਤਾਲ ਹਠੂਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਵਰੁਨ ਸੱਗੜ ਦੇ ਦਿਸ਼ਾ ਨਿਰਦੇਸ਼ਾਂ ਸਬ-ਸੈਟਰ ਭੰਮੀਪੁਰਾ ਕਲਾਂ ਵਿੱਚ ਮਲੇਰੀਆ ਵਿਰੋਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਪਿੰਡ ਦੇ ਲੋਕਾਂ ਨੂੰ ਸੰਬੋਧਨ ਕਰਦਿਆਂ ਹੈਲਥ ਇੰਸਪੈਕਟਰ ਸਵਰਨ ਸਿੰਘ ਡੱਲਾ ਨੇ ਆਖਿਆ ਕਿ ਮੌਨਸੂਨ ਆਉਣ ਨਾਲ ਬਰਸਾਤੀ ਮੌਸਮ ਸ਼ੁਰੂ ਹੋ ਗਿਆ ਹੈ, ਅਜਿਹੇ ਮੌਸਮ ਵਿੱਚ ਮਲੇਰੀਆ ਬੜੀ ਤੇਜ਼ੀ ਨਾਲ ਫੈਲਦਾ ਹੈ। ਮਲੇਰੀਏ ਤੋਂ ਬਚਾਅ ਲਈ ਘਰਾਂ ਦੀਆਂ ਛੱਤਾਂ ‘ਤੇ ਪਏ ਪੁਰਾਣੇ ਟਾਇਰ, ਘੜੇ ਅਤੇ ਹੋਰ ਕਬਾੜ ਦਾ ਸਾਮਾਨ ਨਹੀਂ ਰੱਖਣਾ ਚਾਹੀਦਾ। ਉਨ੍ਹਾਂ ਦੱਸਿਆ ਕਿ ਆਪਣੇ ਚੌਗਿਰਦੇ ਦੀ ਸਫ਼ਾਈ ਵੱਲ ਵਿਸ਼ੇਸ ਧਿਆਨ ਦੇਣਾ ਚਾਹੀਦਾ ਹੈ। ਕੈਂਪ ਦੌਰਾਨ ਸੁਖਦੇਵ ਸਿੰਘ ਸਰਾਂ, ਗੁਰਦੀਪ ਸਿੰਘ, ਸਵਰਨਜੀਤ ਕੌਰ, ਅਸੀਸ ਮਸੀਹ ਆਦਿ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ। -ਪੱਤਰ ਪ੍ਰੇਰਕ
Advertisement
Advertisement