ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਇਰਾਨੀ ਅਧਿਕਾਰੀਆਂ ਨਾਲ ਕਸ਼ਮੀਰ ਬਾਰੇ ਮੁੱਦਾ ਚੁੱਕਿਆ: ਵਿਦੇਸ਼ ਮੰਤਰਾਲਾ

07:48 AM Apr 26, 2024 IST

ਨਵੀਂ ਦਿੱਲੀ: ਇਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਾਇਸੀ ਦੇ ਪਾਕਿਸਤਾਨ ਦੌਰੇ ਦੌਰਾਨ ਸਾਂਝੇ ਬਿਆਨ ’ਚ ਕਸ਼ਮੀਰ ਦਾ ਮੁੱਦਾ ਉਭਰਨ ਦਾ ਮਾਮਲਾ ਭਾਰਤ ਨੇ ਅੱਜ ਇਰਾਨੀ ਅਧਿਕਾਰੀਆਂ ਕੋਲ ਚੁੱਕਿਆ ਹੈ। ਕਸ਼ਮੀਰ ਮੁੱਦੇ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ’ਚ ਵਿਦੇਸ਼ ਮੰਤਰਾਲੇ ਦੇ ਤਰਜਮਾਨ ਰਣਧੀਰ ਜੈਸਵਾਲ ਨੇ ਕਿਹਾ ਕਿ ਭਾਰਤ ਨੇ ਇਹ ਮੁੱਦਾ ਇਰਾਨੀ ਅਧਿਕਾਰੀਆਂ ਕੋਲ ਚੁੱਕਿਆ ਹੈ। ਰਾਇਸੀ ਦੇ ਭਾਰਤ ਦੌਰੇ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ’ਚ ਉਨ੍ਹਾਂ ਕਿਹਾ ਕਿ ਜਦੋਂ ਦੌਰਾ ਤੈਅ ਹੋ ਜਾਵੇਗਾ ਤਾਂ ਇਸ ਦੀ ਢੁੱਕਵੇਂ ਸਮੇਂ ’ਤੇ ਜਾਣਕਾਰੀ ਦੇ ਦਿੱਤੀ ਜਾਵੇਗੀ। ਪਾਕਿਸਤਾਨ ਅਤੇ ਇਰਾਨ ਨੇ ਸਾਂਝੇ ਬਿਆਨ ’ਚ ਕਿਹਾ ਸੀ ਕਿ ਕਸ਼ਮੀਰ ਮਸਲੇ ਦਾ ਹੱਲ ਉਥੋਂ ਦੇ ਲੋਕਾਂ ਦੀ ਰਾਏ ਨਾਲ ਕੱਢਿਆ ਜਾਣਾ ਚਾਹੀਦਾ ਹੈ। ਉਂਜ ਭਾਰਤ ਆਖਦਾ ਆ ਰਿਹਾ ਹੈ ਕਿ ਕਸ਼ਮੀਰ ਸਾਡਾ ਅੰਦਰੂਨੀ ਮਾਮਲਾ ਹੈ ਅਤੇ ਹੋਰ ਕੋਈ ਮੁਲਕ ਇਸ ’ਚ ਦਖ਼ਲ ਨਹੀਂ ਦੇ ਸਕਦਾ ਹੈ। -ਪੀਟੀਆਈ

Advertisement

Advertisement
Advertisement