For the best experience, open
https://m.punjabitribuneonline.com
on your mobile browser.
Advertisement

ਰਾਜਾ ਗਿੱਲ ਵੱਲੋਂ ਅਮਰ ਸਿੰਘ ਦੇ ਹੱਕ ਵਿੱਚ ਪ੍ਰਚਾਰ

06:50 AM May 06, 2024 IST
ਰਾਜਾ ਗਿੱਲ ਵੱਲੋਂ ਅਮਰ ਸਿੰਘ ਦੇ ਹੱਕ ਵਿੱਚ ਪ੍ਰਚਾਰ
ਲੋਕਾਂ ਨੂੰ ਸੰਬੋਧਨ ਕਰਦੇ ਹੋਏ ਹਲਕਾ ਇੰਚਾਰਜ ਰੁਪਿੰਦਰ ਸਿੰਘ ਰਾਜਾ ਗਿੱਲ। -ਫੋਟੋ: ਟੱਕਰ
Advertisement

ਪੱਤਰ ਪ੍ਰੇਰਕ
ਮਾਛੀਵਾੜਾ, 5 ਮਈ
ਹਲਕਾ ਸਮਰਾਲਾ ਤੋਂ ਕਾਂਗਰਸ ਪਾਰਟੀ ਦੇ ਇੰਚਾਰਜ ਰੁਪਿੰਦਰ ਸਿੰਘ ਰਾਜਾ ਗਿੱਲ ਨੇ ਅੱਜ ਲੋਕ ਸਭਾ ਹਲਕਾ ਫਤਹਿਗੜ੍ਹ ਸਾਹਿਬ ਤੋਂ ਪਾਰਟੀ ਉਮੀਦਵਾਰ ਡਾ. ਅਮਰ ਸਿੰਘ ਦੇ ਹੱਕ ਵਿਚ ਚੋਣ ਮੁਹਿੰਮ ਤੇਜ਼ ਕਰ ਦਿੱਤੀ ਹੈ। ਰਾਜਾ ਗਿੱਲ ਵਲੋਂ ਅੱਜ ਪਿੰਡ ਹਸਨਪੁਰ, ਸਹਿਜੋ ਮਾਜਰਾ ਤੇ ਰਤੀਪੁਰ ਵਿੱਚ ਚੋਣ ਸਭਾਵਾਂ ਨੂੰ ਸੰਬੋਧਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਦੇ ਝੂਠੇ ਵਾਅਦਿਆਂ ਤੋਂ ਲੋਕ ਦੁਖੀ ਹੋ ਕੇ ਹੁਣ ਕਾਂਗਰਸ ਨਾਲ ਜੁੜ ਰਹੇ ਹਨ ਅਤੇ ਇਨ੍ਹਾਂ ਲੋਕ ਸਭਾ ਚੋਣਾਂ ਵਿਚ ਪਾਰਟੀ ਸੂਬੇ ਵਿਚ ਸ਼ਾਨਦਾਰ ਜਿੱਤ ਪ੍ਰਾਪਤ ਕਰੇਗੀ। ਉਨ੍ਹਾਂ ਕਿਹਾ ਕਿ ਅੱਜ ਔਰਤਾਂ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੀਆਂ ਹਨ ਕਿਉਂਕਿ ‘ਆਪ’ ਸਰਕਾਰ ਨੇ 1000 ਰੁਪਏ ਮਹੀਨਾ ਭੱਤਾ ਦੇਣ ਦਾ ਵਾਅਦਾ ਤਾਂ ਕਰ ਦਿੱਤਾ ਪਰ 2 ਸਾਲ ਤੋਂ ਵੱਧ ਸਮਾਂ ਹੋ ਗਿਆ ਇਹ ਸਰਕਾਰ ਨੇ ਧੇਲਾ ਵੀ ਨਹੀਂ ਦਿੱਤਾ। ਉਨ੍ਹਾਂ ਪਾਰਟੀ ਉਮੀਦਵਾਰ ਡਾ. ਅਮਰ ਸਿੰਘ ਨੂੰ ਵੱਧ ਤੋਂ ਵੱਧ ਵੋਟਾਂ ਨਾਲ ਜਿਤਾਉਣ ਦੀ ਅਪੀਲ ਕੀਤੀ। ਇਸ ਮੌਕੇ ਬਲਾਕ ਪ੍ਰਧਾਨ ਪਰਮਿੰਦਰ ਤਿਵਾੜੀ, ਦਲਵੀਰ ਸਿੰਘ ਨਾਗਰਾ, ਜਸਪ੍ਰੀਤ ਸਿੰਘ, ਗੁਰਮੀਤ ਸਿੰਘ ਹੀਰਾ, ਜਸਪ੍ਰੀਤ ਸਿੰਘ ਭੱਟੀਆਂ, ਸੁਖਜੀਤ ਸਿੰਘ ਰਾਣਵਾਂ, ਵਿੱਕੀ ਕਾਲੜਾ ਤੇ ਬਚਨ ਸਿੰਘ ਨੰਬਰਦਾਰ ਆਦਿ ਹਾਜ਼ਰ ਸਨ।

Advertisement

Advertisement
Advertisement
Author Image

Advertisement