ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਰਾਜਾ ਵੜਿੰਗ ਨੇ ਮੁੱਖ ਮੰਤਰੀ ਨੂੰ ਲਿਖਿਆ ਪੱਤਰ

08:50 AM Feb 22, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 21 ਫਰਵਰੀ
ਕਿਸਾਨੀ ਮੰਗਾਂ ਲਈ ਪੰਜਾਬ ਤੇ ਹਰਿਆਣਾ ਦੀ ਹੱਦ ’ਤੇ ਸੰਘਰਸ਼ ਦੌਰਾਨ ਨੌਜਵਾਨ ਦੀ ਮੌਤ ਤੋਂ ਬਾਅਦ ਪੰਜਾਬ ਵਿੱਚ ਸਿਆਸਤ ਭਖ਼ ਗਈ ਹੈ। ਕਿਸਾਨ ਦੀ ਮੌਤ ’ਤੇ ਜਿਥੇ ਰਾਜਸੀ ਆਗੂਆਂ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ, ਉੱਥੇ ਹੀ ਇਕ ਦੂਜੇ ’ਤੇ ਦੂਸ਼ਣਬਾਜ਼ੀ ਵੀ ਕੀਤੀ ਜਾ ਰਹੀ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਵਫ਼ਦ ਨੇ ਮੁੱਖ ਸਕੱਤਰ ਨੂੰ ਮੁੱਖ ਮੰਤਰੀ ਦੇ ਨਾਮ ਪੱਤਰ ਸੌਂਪਿਆ ਹੈ। ਪੱਤਰ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿੱਜ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ। ਸ੍ਰੀ ਵੜਿੰਗ ਨੇ ਕਿਹਾ ਕਿ ਜੇ ਸੂਬਾ ਸਰਕਾਰ ਵੱਲੋਂ ਕੋਈ ਕਾਰਵਾਈ ਨਾ ਕੀਤੀ ਗਈ ਤਾਂ ਕਿਸਾਨਾਂ ਦੀਆਂ ਹੋਰ ਮੌਤਾਂ ਲਈ ‘ਆਪ’ ਜ਼ਿੰਮੇਵਾਰ ਹੋਵੇਗੀ। ਸੀਨੀਅਰ ਕਾਂਗਰਸੀ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਹਰਿਆਣਾ ਪੁਲੀਸ ਜੋ ਕਰ ਰਹੀ ਹੈ ਉਹ ਪੂਰੀ ਤਰ੍ਹਾਂ ਅਣਮਨੁੱਖੀ ਅਤੇ ਗੈਰ-ਲੋਕਤੰਤਰੀ ਹੈ।

Advertisement

ਮੁੱਖ ਮੰਤਰੀ ਟਾਊਟ ਵਜੋਂ ਕੰਮ ਕਰ ਰਹੇ ਨੇ: ਮਜੀਠੀਆ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਕਿਸਾਨਾਂ ਦੇ ਸ਼ਾਂਤਮਈ ਅੰਦੋਲਨ ਨੂੰ ਖੇਰੂੰ-ਖੇਰੂੰ ਕਰਨ ਲਈ ਟਾਊਟ ਵਜੋਂ ਕੰਮ ਕਰਨ ਦਾ ਦੋਸ਼ ਲਾਇਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਪਹਿਲਾਂ ਹਰਿਆਣਾ ਪੁਲੀਸ ਮੁਲਾਜ਼ਮਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ। ਹੁਣ ਉਨ੍ਹਾਂ ਕਿਸਾਨੀ ਮਸ਼ੀਨਰੀ ਵੀ ਪੰਜਾਬ-ਹਰਿਆਣਾ ਦੀਆਂ ਹੱਦਾਂ ’ਤੇ ਪਹੁੰਚਣ ਤੋਂ ਰੋਕਣ ਦੀ ਹਦਾਇਤ ਜਾਰੀ ਕਰ ਦਿੱਤੀ ਹੈ।

Advertisement
Advertisement