ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਰਾਜਾ ਵੜਿੰਗ ਨੇ ਅਕਾਲ ਤਖ਼ਤ ਨੂੰ ਮੁਆਫ਼ੀਨਾਮਾ ਭੇਜਿਆ

07:00 AM Oct 29, 2024 IST

ਅੰਮ੍ਰਿਤਸਰ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਤੇ ਮੈਂਬਰ ਲੋਕ ਸਭਾ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅਕਾਲ ਤਖ਼ਤ ਸਾਹਿਬ ਵਿਖੇ ਮੁਆਫ਼ੀਨਾਮਾ ਭੇਜ ਕੇ ਖਿਮਾ ਯਾਚਨਾ ਕੀਤੀ ਹੈ। ਬੀਤੇ ਦਿਨੀਂ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਤੇ ਲੁਧਿਆਣਾ ਤੋਂ ਮੈਂਬਰ ਲੋਕ ਸਭਾ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਚੈਨਲ ’ਤੇ ਗੱਲਬਾਤ ਕਰਦਿਆਂ ਸਿਆਸੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਬਾਰੇ ਕੁਝ ਦੋਸ਼ ਲਾਉਂਦਿਆਂ ਟਿੱਪਣੀਆਂ ਕੀਤੀਆਂ ਸਨ, ਜਿਸ ਦਾ ਅਕਾਲ ਤਖ਼ਤ ਵੱਲੋਂ ਸਖ਼ਤ ਨੋਟਿਸ ਲਿਆ ਗਿਆ ਸੀ।

Advertisement

ਰਾਜਾ ਵੜਿੰਗ ਵੱਲੋਂ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਲਿਖਿਆ ਪੱਤਰ ਸੌਂਪਦੇ ਹੋਏ ਭਗਵੰਤ ਪਾਲ ਸਿੰਘ ਸੱਚਰ।

ਅੱਜ ਉਨ੍ਹਾਂ ਮੁਆਫ਼ੀਨਾਮਾ ਸੀਨੀਅਰ ਕਾਂਗਰਸੀ ਆਗੂ ਭਗਵੰਤ ਪਾਲ ਸਿੰਘ ਸੱਚਰ ਰਾਹੀਂ ਜਥੇਦਾਰ ਅਕਾਲ ਤਖ਼ਤ ਸਾਹਿਬ ਨੂੰ ਭੇਜਿਆ ਹੈ। ਅੱਜ ਸ਼੍ਰੋਮਣੀ ਕਮੇਟੀ ਦਾ ਇਜਲਾਸ ਹੋਣ ਕਾਰਨ ਇਹ ਪੱਤਰ ਅਕਾਲ ਤਖਤ ਵਿਖੇ ਗੁਰਵੇਲ ਸਿੰਘ ਨੇ ਪ੍ਰਾਪਤ ਕੀਤਾ। ਇਸ ਮਗਰੋਂ ਭਗਵੰਤ ਪਾਲ ਸਿੰਘ ਸੱਚਰ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਸਿਆਸੀ ਰੁਝੇਵਿਆਂ ਕਾਰਨ ਰਾਜਾ ਵੜਿੰਗ ਆਪ ਹਾਜ਼ਰ ਨਹੀਂ ਹੋ ਸਕੇ ਪਰ ਜੇ ਜਥੇਦਾਰ ਨਿੱਜੀ ਤੌਰ ’ਤੇ ਪੇਸ਼ ਹੋਣ ਲਈ ਕਹਿਣਗੇ ਤਾਂ ਅਮਰਿੰਦਰ ਸਿੰਘ ਰਾਜਾ ਵੜਿੰਗ ਨਿਮਾਣੇ ਸਿੱਖ ਵਾਂਗ ਹਾਜ਼ਰ ਹੋਣਗੇ।

Advertisement
Advertisement