ਭਾਰਤ ਦੇ ਪਰਮਾਣੂ ਪ੍ਰੋਗਰਾਮ ਦੇ ਨਿਰਮਾਤਾ ਰਾਜਗੋਪਾਲ ਚਿਦੰਬਰਮ ਦਾ ਦੇਹਾਂਤ
06:16 AM Jan 05, 2025 IST
ਨਵੀਂ ਦਿੱਲੀ, 4 ਜਨਵਰੀ
ਦੇਸ਼ ’ਚ 1974 ਤੇ 1998 ਦੇ ਪਰਮਾਣੂ ਪ੍ਰੀਖਣਾਂ ’ਚ ਅਹਿਮ ਭੂਮਿਕਾ ਨਿਭਾਉਣ ਵਾਲੇ ਵਿਗਿਆਨੀ ਰਾਜਗੋਪਾਲ ਚਿਦੰਬਰਮ ਦਾ ਲੰਘੀ ਦੇਰ ਰਾਤ ਦੇਹਾਂਤ ਹੋ ਗਿਆ। ਉਹ 88 ਸਾਲ ਦੇ ਸਨ। ਪਰਮਾਣੂ ਊਰਜਾ ਵਿਭਾਗ (ਡੀਏਈ) ਦੇ ਅਧਿਕਾਰੀ ਨੇ ਦੱਸਿਆ ਕਿ ਪਰਮਾਣੂ ਹਥਿਆਰ ਪ੍ਰੋਗਰਾਮ ਨਾਲ ਜੁੜੇ ਰਹੇ ਚਿਦੰਬਰਮ ਨੇ ਮੁੰਬਈ ਦੇ ਜਸਲੋਕ ਹਸਪਤਾਲ ’ਚ ਅੱਜ ਤੜਕੇ 3.20 ਵਜੇ ਆਖਰੀ ਸਾਹ ਲਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਚਿਦੰਬਰਮ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ, ‘ਉਹ ਭਾਰਤ ਦੇ ਪਰਮਾਣੂ ਪ੍ਰੋਗਰਾਮ ਦੇ ਮੁੱਖ ਨਿਰਮਾਤਾਵਾਂ ’ਚੋਂ ਇੱਕ ਸਨ ਅਤੇ ਉਨ੍ਹਾਂ ਭਾਰਤ ਦੀ ਵਿਗਿਆਨਕ ਤੇ ਰਣਨੀਤਕ ਸਮਰਥਾ ਨੂੰ ਮਜ਼ਬੂਤ ਕਰਨ ’ਚ ਅਹਿਮ ਭੂਮਿਕਾ ਨਿਭਾਈ।’ ਵਿਗਿਆਨ ਤੇ ਤਕਨੀਕ ਮੰਤਰੀ ਜਿਤੇਂਦਰ ਸਿੰਘ ਤੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਵੀ ਚਿਦੰਬਰਮ ਦੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ। -ਪੀਟੀਆਈ
Advertisement
Advertisement