For the best experience, open
https://m.punjabitribuneonline.com
on your mobile browser.
Advertisement

ਰਾਜਸਥਾਨ: ਸ੍ਰੀਗੰਗਾਨਗਰ ਜ਼ਿਲ੍ਹੇ ’ਚ ਬੱਸ ਤੇ ਕਾਰ ਦੀ ਟੱਕਰ ਕਾਰਨ ਮੋਗਾ ਜ਼ਿਲ੍ਹੇ ਦੇ ਵਾਸੀ ਪਰਿਵਾਰ ਦੇ 4 ਜੀਆਂ ਦੀ ਮੌਤ

04:31 PM Mar 26, 2024 IST
ਰਾਜਸਥਾਨ  ਸ੍ਰੀਗੰਗਾਨਗਰ ਜ਼ਿਲ੍ਹੇ ’ਚ ਬੱਸ ਤੇ ਕਾਰ ਦੀ ਟੱਕਰ ਕਾਰਨ ਮੋਗਾ ਜ਼ਿਲ੍ਹੇ ਦੇ ਵਾਸੀ ਪਰਿਵਾਰ ਦੇ 4 ਜੀਆਂ ਦੀ ਮੌਤ
Advertisement

ਜੈਪੁਰ, 26 ਮਾਰਚ
ਰਾਜਸਥਾਨ ਦੇ ਸ੍ਰੀਗੰਗਾਨਗਰ ਜ਼ਿਲ੍ਹੇ ਵਿਚ ਰੋਡਵੇਜ਼ ਦੀ ਬੱਸ ਅਤੇ ਕਾਰ ਦੀ ਆਹਮੋ-ਸਾਹਮਣੇ ਟੱਕਰ ਕਾਰਨ ਕਾਰ ਵਿਚ ਸਵਾਰ ਪਤੀ-ਪਤਨੀ ਸਮੇਤ ਚਾਰ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਇਕ ਔਰਤ ਜ਼ਖ਼ਮੀ ਹੋ ਗਈ। ਕਾਰ ਸਵਾਰ ਪਰਿਵਾਰ ਪੰਜਾਬ ਦੇ ਮੋਗਾ ਜ਼ਿਲ੍ਹੇ ਤੋਂ ਪਦਮਪੁਰ ਆਇਆ ਸੀ। ਪੁਲੀਸ ਨੇ ਦੱਸਿਆ ਕਿ ਇਹ ਘਟਨਾ ਪਿੰਡ ਤਤਾਰਸਰ ਨੇੜੇ ਵਾਪਰੀ।ਮ੍ਰਿਤਕਾਂ ਦੀ ਪਛਾਣ ਪੰਜਾਬ ਵਾਸੀ ਸੂਰਜਵੀਰ (32), ਉਸ ਦੀ ਪਤਨੀ ਮਨਦੀਪ ਕੌਰ (32), ਪੁੱਤਰੀ ਬਾਣੀ (1), ਮਾਂ ਕੁਲਦੀਪ ਕੌਰ (55) ਵਜੋਂ ਹੋਈ ਹੈ। ਸੂਰਜਵੀਰ ਦੀ ਭੈਣ ਮਨਵੀਰ ਕੌਰ ਜ਼ਖ਼ਮੀ ਹੋ ਗਈ। ਜ਼ਖਮੀ ਨੂੰ ਇਲਾਜ ਲਈ ਸ੍ਰੀਗੰਗਾਨਗਰ ਰੈਫਰ ਕਰ ਦਿੱਤਾ ਗਿਆ ਹੈ।

Advertisement

Advertisement
Author Image

Advertisement
Advertisement
×