Rajasthan Accident: ਬੱਸ ਅਤੇ ਕਾਰ ਭਿਆਨਕ ਟੱਕਰ, 5 ਦੀ ਮੌਤ 15 ਜ਼ਖਮੀ
09:10 AM Dec 25, 2024 IST
ਕਰੌਲੀ, 25 ਦਸੰਬਰ
Advertisement
Rajasthan Accident:ਰਾਜਸਥਾਨ ਵਿਚ ਕਰੌਲੀ ਦੇ ਸਲੇਮਪੁਰ ਖੇਤਰ ’ਚ ਇੱਕ ਕਾਰ ਅਤੇ ਬੱਸ ਦੀ ਆਹਮੋ-ਸਾਹਮਣੇ ਟੱਕਰ ਵਿੱਚ ਘੱਟੋ ਘੱਟ ਪੰਜ ਲੋਕਾਂ ਦੀ ਮੌਤ ਹੋ ਗਈ ਅਤੇ 15 ਹੋਰ ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ 5 ਮ੍ਰਿਤਕਾਂ 'ਚੋਂ 3 ਔਰਤਾਂ ਸਨ। ਉਨ੍ਹਾਂ ਦੱਸਿਆ ਕਿ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇਕ ਪਰਿਵਾਰ ਕਾਰ ਰਾਹੀਂ ਕੈਲਾਦੇਵੀ ਦੇ ਦਰਸ਼ਨ ਕਰਨ ਤੋਂ ਬਾਅਦ ਗੰਗਾਪੁਰ ਸ਼ਹਿਰ ਜਾ ਰਿਹਾ ਸੀ ਤਾਂ ਕਰੌਲੀ ਵੱਲ ਆ ਰਹੀ ਬੱਸ ਦੀ ਕਾਰ ਨਾਲ ਟੱਕਰ ਹੋ ਗਈ।
ਇਸ ਦੌਰਾਨ ਪੰਜ ਵਿੱਚੋਂ ਚਾਰ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਵੀ ਕਰੌਲੀ ਹਸਪਤਾਲ ਲਿਜਾਇਆ ਗਿਆ ਹੈ। ਜ਼ਿਲ੍ਹਾ ਹਸਪਤਾਲ ਦੇ ਚੀਫ਼ ਮੈਡੀਕਲ ਅਫ਼ਸਰ ਰਮੇਸ਼ ਮੀਨਾ ਨੇ ਦੱਸਿਆ ਕਿ ਕਰੌਲੀ ਗੰਗਾਪੁਰ ਰੋਡ 'ਤੇ ਇੱਕ ਕਾਰ ਅਤੇ ਬੱਸ ਵਿਚਾਲੇ ਹੋਈ ਟੱਕਰ 'ਚ ਪੰਜ ਲੋਕਾਂ ਦੀ ਮੌਤ ਹੋ ਗਈ ਹੈ, ਇਹ ਸਾਰੇ ਇੱਕ ਹੀ ਪਰਿਵਾਰ ਨਾਲ ਸਬੰਧਤ ਹਨ।
Advertisement
ਪੁਲੀਸ ਨੇ ਦੱਸਿਆ ਕਿ ਹਾਦਸੇ ਦੌਰਾਨ ਬੱਸ 'ਚ ਸਵਾਰ 15 ਲੋਕ ਜ਼ਖਮੀ ਹੋ ਗਏ ਹਨ। ਏਐੱਨਆਈ
Advertisement