ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਰਾਜਸਥਾਨ: ਅਜਮੇਰ ਵਿੱਚ ਮਾਲਗੱਡੀ ਨੂੰ ਪਟੜੀ ਤੋਂ ਉਤਾਰਨ ਦੀ ਕੋਸ਼ਿਸ਼

01:30 PM Sep 10, 2024 IST
ਘਟਨਾ ਸਥਾਨ ’ਤੇ ਜਾਂਚ ਕਰਦੇ ਹੋਏ ਪੁਲੀਸ ਅਧਿਕਾਰੀ ਅਤੇ ਸ਼ਰਾਰਤੀ ਅਨਸਰਾਂ ਵੱਲੋਂ ਰੱਖਿਆ ਗਿਆ ਸੀਮਿੰਟ ਦਾ ਬਲਾਕ। -ਫੋਟੋ: ਪੀਟੀਆਈ

ਜੈਪੁਰ, 10 ਸਤੰਬਰ
ਰਾਜਸਥਾਨ ਦੇ ਅਜਮੇਰ ਜ਼ਿਲ੍ਹੇ ਵਿੱਚ ਅੱਜ ਵੈਸਟਰਨ ਡੈਡੀਕੇਟਿਡ ਫਰੇਟ ਕੌਰੀਡੋਰ ’ਤੇ ਸੀਮਿੰਟ ਦੇ ਬਲਾਕ ਰੱਖ ਕੇ ਇਕ ਮਾਲਗੱਡੀ ਨੂੰ ਪਟੜੀ ਤੋਂ ਲਾਹੁਣ ਦੀ ਕੋਸ਼ਿਸ਼ ਕੀਤੀ ਗਈ। ਅਧਿਕਾਰੀਆਂ ਨੇ ਅੱਜ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਮਾਲਗੱਡੀ ਸੀਮਿੰਟ ਦੇ ਇਨ੍ਹਾਂ ਬਲਾਕਾਂ ਨਾਲ ਟਕਰਾਅ ਗਈ। ਹਾਲਾਂਕ, ਕੋਈ ਮੰਦਭਾਗੀ ਘਟਨਾ ਨਹੀਂ ਵਾਪਰੀ। ਉੱਤਰ-ਪੱਛਮੀ ਰੇਲਵੇ ਦੇ ਇਕ ਅਧਿਕਾਰੀ ਨੇ ਦੱਸਿਆ, ‘‘ਕੁਝ ਬਦਮਾਸ਼ਾਂ ਨੇ ਐਤਵਾਰ ਨੂੰ ਵੈਸਟਰਨ ਡੈਡੀਕੇਟਿਡ ਫਰੇਟ ਕੌਰੀਡੋਰ ਵਿੱਚ ਪਟੜੀ ’ਤੇ ਸੀਮਿੰਟ ਦੇ ਦੋ ਬਲਾਕ ਰੱਖ ਦਿੱਤੇ, ਜਿਨ੍ਹਾਂ ਨੂੰ ਇਕ ਮਾਲਗੱਡੀ ਨੇ ਟੱਕਰ ਮਾਰ ਦਿੱਤੀ ਪਰ ਕੋਈ ਮੰਦਭਾਗੀ ਘਟਨਾ ਨਹੀਂ ਵਾਪਰੀ।’’ ਇਹ ਘਟਨਾ ਫੁਲੇਰਾ-ਅਹਿਮਦਾਬਾਦ ਟਰੈਕ ’ਤੇ ਸਰਧਨਾ ਤੇ ਬਾਂਗੜ ਸਟੇਸ਼ਨਾਂ ਵਿਚਾਲੇ ਵਾਪਰੀ। ਸਥਾਨਕ ਪੁਲੀਸ ਵੱਲੋਂ ਕੇਸ ਦਰਜ ਕਰ ਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। -ਪੀਟੀਆਈ

Advertisement

Advertisement