For the best experience, open
https://m.punjabitribuneonline.com
on your mobile browser.
Advertisement

ਰਾਜਸਥਾਨ: ਕਾਂਗਰਸੀ ਉਮੀਦਵਾਰ ਗੁਰਮੀਤ ਸਿੰਘ ਕੂਨਰ ਦਾ ਦੇਹਾਂਤ

06:51 AM Nov 16, 2023 IST
ਰਾਜਸਥਾਨ  ਕਾਂਗਰਸੀ ਉਮੀਦਵਾਰ ਗੁਰਮੀਤ ਸਿੰਘ ਕੂਨਰ ਦਾ ਦੇਹਾਂਤ
Advertisement

ਜੈਪੁਰ: ਰਾਜਸਥਾਨ ਦੀ ਕਰਨਪੁਰ ਵਿਧਾਨ ਸਭਾ ਸੀਟ ਤੋਂ ਕਾਂਗਰਸੀ ਉਮੀਦਵਾਰ ਗੁਰਮੀਤ ਸਿੰਘ ਕੂਨਰ (75) ਦਾ ਦਿੱਲੀ ਦੇ ਏਮਜ਼ ਵਿੱਚ ਦੇਹਾਂਤ ਹੋ ਗਿਆ ਹੈ। ਇਹ ਜਾਣਕਾਰੀ ਅੱਜ ਪਾਰਟੀ ਆਗੂਆਂ ਵੱਲੋਂ ਦਿੱਤੀ ਗਈ ਹੈ। ਉਹ ਹਾਈਪਰਟੈਨਸ਼ਨ ਤੋਂ ਪੀੜਤ ਸਨ ਤੇ ਸਿਹਤ ਵਿਗੜਨ ਕਾਰਨ ਉਨ੍ਹਾਂ ਨੂੰ 12 ਨਵੰਬਰ ਨੂੰ ਏਮਜ਼ ਵਿੱਚ ਦਾਖਲ ਕਰਵਾਇਆ ਗਿਆ ਸੀ। ਕਾਂਗਰਸ ਨੇ ਗੁਰਮੀਤ ਸਿੰਘ ਕੂਨਰ ਨੂੰ ਭਾਜਪਾ ਆਗੂ ਸੁਰਿੰਦਰ ਪਾਲ ਸਿੰਘ ਖ਼ਿਲਾਫ਼ ਮੈਦਾਨ ਵਿੱਚ ਉਤਾਰਿਆ ਸੀ। ਚੋਣ ਵਿਭਾਗ ਅਨੁਸਾਰ ਉਦੀਮਵਾਰ ਦੀ ਮੌਤ ਕਾਰਨ ਕਰਨਪੁਰ ਵਿਧਾਨ ਸਭਾ ਸੀਟ ਲਈ ਵੋਟਿੰਗ ਮੁਲਤਵੀ ਕਰ ਦਿੱਤੀ ਗਈ ਹੈ ਤੇ ਚੋਣ ਕਮਿਸ਼ਨ ਵੱਲੋਂ ਨਵੀਂ ਤਰੀਕ ਐਲਾਨੀ ਜਾਵੇਗੀ। ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਕੂਨਰ ਦੀ ਮੌਤ ’ਤੇ ਦੁੱਖ ਦਾ ਇਜ਼ਹਾਰ ਕੀਤਾ ਹੈ। -ਪੀਟੀਆਈ

Advertisement

Advertisement
Advertisement
Author Image

sukhwinder singh

View all posts

Advertisement