ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਰਾਜਸਥਾਨ: ਚਾਕੂ ਨਾਲ ਹਮਲੇ ’ਚ ਜ਼ਖ਼ਮੀ ਹੋਏ ਨਾਬਾਲਗ ਵਿਦਿਆਰਥੀ ਦੀ ਮੌਤ

06:59 AM Aug 20, 2024 IST
ਉਦੈਪੁਰ ਹਸਪਤਾਲ ਦੇ ਬਾਹਰ ਤਾਇਨਾਤ ਪੁਲੀਸ ਕਰਮੀ। ਜ਼ਖ਼ਮੀ ਵਿਦਿਆਰਥੀ ਨੂੰ ਇੱਥੇ ਇਲਾਜ ਲਈ ਭਰਤੀ ਕਰਵਾਇਆ ਗਿਆ ਸੀ। -ਫੋਟੋ: ਪੀਟੀਆਈ

ਜੈਪੁਰ, 19 ਅਗਸਤ
ਉਦੈਪੁਰ ’ਚ ਪਿਛਲੇ ਹਫ਼ਤੇ ਚਾਕੂ ਨਾਲ ਕੀਤੇ ਗਏ ਹਮਲੇ ’ਚ ਜ਼ਖ਼ਮੀ ਹੋਏ ਨਾਬਾਲਗ ਵਿਦਿਆਰਥੀ ਦੀ ਅੱਜ ਹਸਪਤਾਲ ’ਚ ਇਲਾਜ ਦੌਰਾਨ ਮੌਤ ਹੋ ਗਈ। ਉਦੈਪੁਰ ਰੇਂਜ ਦੇ ਪੁਲੀਸ ਦੇ ਆਈਜੀ ਅਜੈਪਾਲ ਲਾਂਬਾ ਨੇ ਦੱਸਿਆ ਕਿ ਜ਼ਖ਼ਮੀ ਵਿਦਿਆਰਥੀ ਨੇ ਅੱਜ ਇਲਾਜ ਦੌਰਾਨ ਦਮ ਤੋੜ ਦਿੱਤਾ।
ਲਾਸ਼ ਪੋਸਟਮਾਰਟਮ ਲਈ ਭੇਜ ਦਿੱਤੀ ਗਈ ਹੈ। ਉਨ੍ਹਾਂ ਕਿਹਾ, ‘ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਜਾਵੇਗੀ।’ ਅਮਨ-ਕਾਨੂੰਨ ਦੀ ਸਥਿਤੀ ਬਣਾਏ ਰੱਖਣ ਲਈ ਜ਼ਿਲ੍ਹਾ ਹਸਪਤਾਲ ਦੇ ਬਾਹਰ ਵੱਡੀ ਗਿਣਤੀ ’ਚ ਪੁਲੀਸ ਤਾਇਨਾਤ ਕੀਤੀ ਗਈ ਹੈ।
ਸ਼ਹਿਰ ਦੇ ਵੱਖ ਵੱਖ ਹਿੱਸਿਆਂ ’ਚ ਵੀ ਵਾਧੂ ਪੁਲੀਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਵਿਦਿਆਰਥੀ ਦੀ ਮੌਤ ਤੋਂ ਕੁਝ ਸਮਾਂ ਪਹਿਲਾਂ ਉਸ ਦੀ ਭੈਣ ਨੇ ਅੱਜ ਰੱਖੜੀ ਮੌਕੇ ਹਸਪਤਾਲ ’ਚ ਉਸ ਦੇ ਰੱਖੜੀ ਬੰਨ੍ਹੀ ਸੀ। ਸ਼ਹਿਰ ’ਚ ਸੁਰੱਖਿਆ ਦੇ ਸਖ਼ਤ ਇੰਤਜ਼ਾਮ ਕੀਤੇ ਗਏ ਹਨ ਤੇ ਮੋਬਾਈਲ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ। ਅਗਲੇ ਹੁਕਮਾਂ ਤੱਕ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ’ਚ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ। ਸਥਿਤੀ ਨੂੰ ਦੇਖਦਿਆਂ ਸ਼ਹਿਰ ’ਚ ਲੋਕਾਂ ਦੇ ਇਕੱਠੇ ਹੋਣ ’ਤੇ ਵੀ ਪਾਬੰਦੀ ਲਗਾ ਦਿੱਤੀ ਹੈ। -ਪੀਟੀਆਈ

Advertisement

Advertisement
Tags :
DeathJaipurPunjabi khabarPunjabi NewsRajasthanthe knifeUdaipur
Advertisement