ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਰਾਜਸਥਾਨ: ਡੰਪਰ ਨੇ ਤਿੰਨ ਮੋਟਰਸਾਈਕਲਾਂ ਨੂੰ ਮਾਰੀ ਟੱਕਰ, ਪੰਜ ਹਲਾਕ

07:23 AM Oct 07, 2024 IST

ਜੈਪੁਰ: ਰਾਜਸਥਾਨ ਦੇ ਦੌਸਾ ਜ਼ਿਲ੍ਹੇ ਦੇ ਲਾਲਸੋਤ ਥਾਣੇ ਅਧੀਨ ਪੈਂਦੇ ਇਲਾਕੇ ਵਿੱਚ ਅੱਜ ਇੱਕ ਤੇਜ਼ ਰਫ਼ਤਾਰ ਡੰਪਰ ਨੇ ਤਿੰਨ ਦੋਪਹੀਆ ਵਾਹਨਾਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਪੰਜ ਵਿਅਕਤੀਆਂ ਦੀ ਮੌਤ ਹੋ ਗਈ ਜਦਕਿ ਦਸ ਹੋਰ ਜ਼ਖ਼ਮੀ ਹੋ ਗਏ। ਰਾਜਸਥਾਨ ਦੇ ਰਾਜਪਾਲ ਹਰੀਭਾਊ ਬਾਗੜੇ ਅਤੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਨੇ ਇਸ ਹਾਦਸੇ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਅਤੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ ਹੈ। ਲਾਲਸੋਤ ਥਾਣਾ ਇੰਚਾਰਜ ਮਹਾਵੀਰ ਸਿੰਘ ਨੇ ਦੱਸਿਆ ਕਿ ਇਹ ਹਾਦਸਾ ਸਵੇਰੇ 11:30 ਵਜੇ ਵਾਪਰਿਆ। ਸ਼ੁਰੂਆਤੀ ਜਾਂਚ ਅਨੁਸਾਰ ਬਰੇਕਾਂ ਫੇਲ੍ਹ ਹੋਣ ਕਾਰਨ ਡੰਪਰ ਮੋਟਰਸਾਈਕਲਾਂ ਵਿੱਚ ਜਾ ਵੱਜਾ। ਇਸ ਦੌਰਾਨ ਚਾਰ ਵਿਅਕਤੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਇੱਕ ਨੇ ਹਸਪਤਾਲ ਜਾ ਕੇ ਦਮ ਤੋੜਿਆ। ਉਨ੍ਹਾਂ ਕਿਹਾ ਕਿ ਪੋਸਟਮਾਰਟਮ ਕਰਵਾਉਣ ਮਗਰੋਂ ਲਾਸ਼ਾਂ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀਆਂ ਗਈਆਂ ਹਨ। -ਪੀਟੀਆਈ

Advertisement

Advertisement