ਜੈਪੁਰ, 6 ਅਕਤੂਬਰਰਾਜਸਥਾਨ ’ਚ ਦੌਸਾ ਜ਼ਿਲ੍ਹੇ ਦੇ ਲਾਲਸੋਟ ਥਾਣੇ ਅਧੀਨ ਇਲਾਕੇ ’ਚ ਅੱਜ ਇੱਕ ਤੇਜ਼ ਰਫ਼ਤਾਰ ਡੰਪਰ ਵੱਲੋਂ ਤਿੰਨ ਮੋਟਰਸਾਈਕਲਾਂ ਨੂੰ ਟੱਕਰ ਮਾਰਨ ਕਾਰਨ ਇੱਕ ਔਰਤ ਸਣੇ ਪੰਜ ਜਣਿਆਂ ਮੌਤ ਅਤੇ 10 ਹੋਰ ਜ਼ਖਮੀ ਹੋ ਗਏ। ਲਾਲਸੋਟ ਥਾਣਾ ਇੰਚਾਰਜ ਮਹਾਵੀਰ ਸਿੰਘ ਨੇ ਦੱਸਿਆ ਕਿ ਮੁੱਢਲੀ ਜਾਂਚ ਮੁਤਾਬਕ ਪਤਾ ਲੱਗਾ ਹੈ ਕਿ ਇਹ ਹਾਦਸਾ ਡੰਪਰ ਦੀ ਬਰੇਕ ਫੇਲ੍ਹ ਹੋਣ ਕਾਰਨ ਵਾਪਰਿਆ। ਉਨ੍ਹਾਂ ਕਿਹਾ ਕਿ ਹਾਦਸੇ ’ਚ ਜ਼ਖਮੀ ਹੋਏ ਵਿਅਕਤੀਆਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। -ਪੀਟੀਆਈ