ਰਾਜਸਥਾਨ: ਲਿਵ-ਇਨ ਸਬੰਧਾਂ ਦੀ ਰਜਿਸਟਰੇਸ਼ਨ ਲਈ ਵੈੱਬਸਾਈਟ ਸ਼ੁਰੂ ਕਰਨ ਦੇ ਨਿਰਦੇਸ਼
06:10 AM Jan 31, 2025 IST
ਜੈਪੁਰ: ਰਾਜਸਥਾਨ ਹਾਈ ਕੋਰਟ ਦੇ ਸਿੰਗਲ ਜੱਜ ਬੈਂਚ ਨੇ ਸੂਬਾ ਸਰਕਾਰ ਨੂੰ ਲਿਵ-ਇਨ ਸਬੰਧਾਂ ਦੀ ਰਜਿਸਟਰੇਸ਼ਨ ਲਈ ਵੈੱਬਸਾਈਟ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਹਨ। ਉੱਤਰਾਖੰਡ ਸੂਬੇ ’ਚ ਸਾਂਝਾ ਸਿਵਲ ਕੋਡ ਲਾਗੂ ਕੀਤੇ ਜਾਣ ਦਾ ਹਵਾਲਾ ਦਿੰਦਿਆਂ ਬੈਂਚ ਨੇ ਕਿਹਾ ਕਿ ਕੇਂਦਰ ਅਤੇ ਰਾਜਸਥਾਨ ਨੂੰ ਲਿਵ-ਇਨ ਸਬੰਧਾਂ ਦੇ ਸੰਕਟ ਦੇ ਹੱਲ ਲਈ ਹਾਂ-ਪੱਖੀ ਢੰਗ ਨਾਲ ਸੋਚਣਾ ਚਾਹੀਦਾ ਹੈ। ਜਸਟਿਸ ਅਨੂਪ ਢੰਡ ਦੀ ਅਦਾਲਤ ਨੇ ਇਹ ਨਿਰਦੇਸ਼ ਘਰਾਂ ਤੋਂ ਭੱਜੇ ਉਨ੍ਹਾਂ ਜੋੜਿਆਂ ਨੂੰ ਸੁਰੱਖਿਆ ਦੇਣ ਦੀ ਮੰਗ ਕਰਨ ਵਾਲੀਆਂ ਅਰਜ਼ੀਆਂ ’ਤੇ ਦਿੱਤੇ ਹਨ, ਜੋ ਲਿਵ-ਇਨ ਸਬੰਧਾਂ ਲਈ ਆਪਣੇ ਪਰਿਵਾਰ ਅਤੇ ਸਮਾਜ ਤੋਂ ਸੁਰੱਖਿਆ ਚਾਹੁੰਦੇ ਹਨ। ਬੈਂਚ ਨੇ ਇਕ ਕਮੇਟੀ ਬਣਾਉਣ ਲਈ ਵੀ ਕਿਹਾ ਹੈ। -ਪੀਟੀਆਈ
Advertisement
Advertisement