For the best experience, open
https://m.punjabitribuneonline.com
on your mobile browser.
Advertisement

ਰਾਜਸਥਾਨ ਪੁਲੀਸ ਵੱਲੋਂ ਸ਼ਰਾਬ ਦੇ ਠੇਕਿਆਂ ’ਤੇ ਛਾਪੇ

08:02 AM Jul 28, 2024 IST
ਰਾਜਸਥਾਨ ਪੁਲੀਸ ਵੱਲੋਂ ਸ਼ਰਾਬ ਦੇ ਠੇਕਿਆਂ ’ਤੇ ਛਾਪੇ
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 27 ਜੁਲਾਈ
ਰਾਜਸਥਾਨ ਦੀ ਪੁਲੀਸ ਨੇ ਲੁਧਿਆਣਾ ਦੇ ਕਈ ਸ਼ਰਾਬ ਦੇ ਠੇਕਿਆਂ ’ਤੇ ਛਾਪੇ ਮਾਰੇ ਹਨ। ਸ਼ਰਾਬ ਦੇ ਠੇਕਿਆਂ ਦਾ ਰਿਕਾਰਡ ਚੈੱਕ ਕਰਦਿਆਂ ਰਾਜਸਥਾਨ ਪੁਲੀਸ ਨੇ ਠੇਕੇਦਾਰ ਸਬੰਧੀ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਹੈ। ਰਾਜਸਥਾਨ ਪੁਲੀਸ ਨਾਲ ਮੌਜੂਦ ਐਕਸਾਈਜ਼ ਵਿਭਾਗ ਦੇ ਅਧਿਕਾਰੀਆਂ ਨੇ ਕਿਹਾ ਕਿ ਇਸ ਮਾਮਲੇ ਬਾਰੇ ਉਨ੍ਹਾਂ ਨੂੰ ਜ਼ਿਆਦਾ ਜਾਣਕਾਰੀ ਨਹੀਂ ਹੈ। ਇਸ ਦੌਰਾਨ ਭਾਰਤ ਨਗਰ ਚੌਕ ਦੇ ਨਾਲ-ਨਾਲ ਪੱਖੋਵਾਲ ਰੋਡ ’ਤੇ ਸਥਿਤ ਕਈ ਠੇਕਿਆਂ ’ਤੇ ਚੈਕਿੰਗ ਕੀਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਰਾਜਸਥਾਨ ’ਚ ਪਿਛਲੇ ਸਾਲ ਸ਼ਰਾਬ ਤਸਕਰੀ ਦੇ ਦੋਸ਼ ਹੇਠ ਇੱਕ ਟਰੱਕ ਫੜਿਆ ਗਿਆ ਸੀ। ਇਸ ਸਬੰਧੀ ਰਾਜਸਥਾਨ ਪੁਲੀਸ ਨੇ ਕੇਸ ਤਾਂ ਦਰਜ ਕਰ ਲਿਆ ਸੀ ਪਰ ਠੇਕੇਦਾਰ ਦੀ ਗ੍ਰਿਫ਼ਤਾਰੀ ਨਹੀਂ ਹੋਈ। ਸੂਤਰ ਦੱਸਦੇ ਹਨ ਕਿ ਰਾਜਸਥਾਨ ਪੁਲੀਸ ਨੇ ਅਦਾਲਤ ਦੇ ਹੁਕਮਾਂ ’ਤੇ ਲੁਧਿਆਣਾ ’ਚ ਠੇਕੇਦਾਰ ਦੀ ਤਲਾਸ਼ੀ ਲਈ ਛਾਪੇ ਮਾਰੇ ਹਨ।

Advertisement

Advertisement
Advertisement
Author Image

sukhwinder singh

View all posts

Advertisement