ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਰਾਜਸਥਾਨ: ਕਾਂਗਰਸ ਦੇ ਰੁਪਿੰਦਰ ਨੇ ਭਾਜਪਾ ਦੇ ਸੁਰਿੰਦਰ ਨੂੰ ਹਰਾ ਕੇ ਚੋਣ ਜਿੱਤੀ

06:58 AM Jan 09, 2024 IST
ਰੁਪਿੰਦਰ ਸਿੰਘ

ਜੈਪੁਰ, 8 ਜਨਵਰੀ
ਰਾਜਸਥਾਨ ਵਿੱਚ ਭਾਜਪਾ ਨੂੰ ਉਸ ਵੇਲੇ ਵੱਡਾ ਝਟਕਾ ਲੱਗਿਆ ਜਦੋਂ ਸੂਬੇ ਦੇ ਰਾਜ ਮੰਤਰੀ ਸੁਰਿੰਦਰ ਪਾਲ ਸਿੰਘ ਕਰਨਪੁਰ ਤੋਂ ਚੋਣ ਹਾਰ ਗਏ। ਕਾਂਗਰਸ ਦੇ ਉਮੀਦਵਾਰ ਰੁਪਿੰਦਰ ਸਿੰਘ ਕੂਨਰ ਨੇ ਭਾਜਪਾ ਉਮੀਦਵਾਰ ਸੁਰਿੰਦਰਪਾਲ ਸਿੰਘ ਨੂੰ 11,283 ਵੋਟਾਂ ਦੇ ਫਰਕ ਨਾਲ ਹਰਾਇਆ। ਭਾਜਪਾ ਨੇ ਸੁਰਿੰਦਰਪਾਲ ਸਿੰਘ ਨੂੰ ਨਾ ਸਿਰਫ਼ ਟਿਕਟ ਦਿੱਤੀ ਸੀ ਸਗੋਂ ਮੰਤਰੀ ਬਣਾ ਨੇ ਵਿਭਾਗਾਂ ਦੀ ਵੰਡ ਵੀ ਕਰ ਦਿੱਤੀ ਸੀ। ਉਨ੍ਹਾਂ ਨੂੰ ਖੇਤੀਬਾੜੀ ਮਾਰਕੀਟਿੰਗ ਬੋਰਡ, ਇੰਦਰਾ ਗਾਂਧੀ ਨਹਿਰ ਵਿਭਾਗ ਅਤੇ ਘੱਟ ਗਿਣਤੀ ਕਮਿਸ਼ਨ ਬਾਰੇ ਵਿਭਾਗ ਦਿੱਤਾ ਗਿਆ ਸੀ। ਉਨ੍ਹਾਂ ਨੇ ਅਜੇ ਮੰਤਰੀ ਵਜੋਂ ਅਹੁਦਾ ਨਹੀਂ ਸੀ ਸੰਭਾਲਿਆ।
ਚੋਣ ਕਮਿਸ਼ਨ ਵੱਲੋਂ ਜਾਰੀ ਸੂਚਨਾ ਅਨੁਸਾਰ ਕਾਂਗਰਸੀ ਉਮੀਦਵਾਰ ਨੇ ਸੁਰਿੰਦਰਪਾਲ ਸਿੰਘ ਦੀਆਂ 83,667 ਵੋਟਾਂ ਦੇ ਮੁਕਾਬਲੇ ਰੁਪਿੰਦਰ ਸਿੰਘ ਕੂਨਰ ਨੇ 94,950 ਵੋਟਾਂ ਹਾਸਲ ਕਰਕੇ ਚੋਣ ਜਿੱਤ ਲਈ। ਕਰਨਪੁਰ ਵਿਧਾਨ ਸਭਾ ਦੀ ਚੋਣ ਕਾਂਗਰਸੀ ਉਮੀਦਵਾਰ ਗੁਰਮੀਤ ਸਿੰਘ ਕੂਨਰ ਦੀ ਮੌਤ ਤੋਂ ਬਾਅਦ ਮੁਲਤਵੀ ਕਰ ਦਿੱਤੀ ਗਈ ਸੀ। ਕਾਂਗਰਸ ਵੱਲੋਂ ਗੁਰਮੀਤ ਸਿੰਘ ਦੇ ਪੁੱਤਰ ਰੁਪਿੰਦਰ ਸਿੰਘ ਕੂਨਰ ਨੂੰ ਇਸ ਸੀਟ ਤੋਂ ਮੈਦਾਨ ’ਚ ਉਤਾਰਿਆ ਗਿਆ। ਇਹ ਦੂਜੀ ਵਾਰ ਹੈ ਜਦ ਸੁਰਿੰਦਰਪਾਲ ਸਿੰਘ ਕਰਨਪੁਰ ਵਿਧਾਨ ਸਭਾ ਸੀਟ ਤੋਂ ਚੋਣ ਹਾਰੇ ਹਨ। ਇਸ ਤੋਂ ਪਹਿਲਾਂ ਉਹ ਰੁਪਿੰਦਰ ਸਿੰਘ ਦੇ ਪਿਤਾ ਤੋਂ ਚੋਣ ਹਾਰੇ ਸਨ। ਨਿਯਮਾਂ ਅਨੁਸਾਰ ਮੰਤਰੀ ਬਣਨ ਦੇ ਛੇ ਮਹੀਨੇ ਦੇ ਵਿੱਚ ਵਿੱਚ ਵਿਅਕਤੀ ਦਾ ਵਿਧਾਇਕ ਬਣਨਾ ਜ਼ਰੂਰੀ ਹੁੰਦਾ ਹੈ। ਕਾਂਗਰਸੀ ਆਗੂਆਂ ਨੇ ਕੂਨਰ ਨੂੰ ਚੋਣ ਜਿੱਤਣ ਦੀ ਵਧਾਈ ਦਿੱਤੀ ਹੈ। ਕੂਨਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵੋਟਰਾਂ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਉਸ ’ਚ ਭਰੋਸਾ ਜਤਾਇਆ ਹੈ। ਉਨ੍ਹਾਂ ਕਿਹਾ ਕਿ ਉਸ ਨੂੰ ਹਰਾਉਣ ਲਈ ਕੇਂਦਰ ਤੋਂ ਵੱਡੇ ਵੱਡੇ ਆਗੂਆਂ ਨੇ ਚੋਣ ਪ੍ਰਚਾਰ ਕੀਤਾ ਪਰ ਕਰਨਪੁਰ ਵਾਸੀਆਂ ਨੇ ਲੋਕ ਲੁਭਾਊ ਗੱਲਾਂ ’ਚ ਨਾ ਆ ਕੇ ਲੋਕਤੰਤਰ ਨੂੰ ਜ਼ਿੰਦਾ ਰੱਖਿਆ। ਸਾਬਕਾ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਕਿਹਾ ਕਿ ਕਰਨਪੁਰ ਦੇ ਲੋਕਾਂ ਨੇ ਭਾਜਪਾ ਦੇ ਘਮੰਡ ਨੂੰ ਤੋੜਿਆ ਹੈ ਅਤੇ ਗੁਰਮੀਤ ਸਿੰਘ ਕੂਨਰ ਵੱਲੋਂ ਕਰਵਾਏ ਵਿਕਾਸ ਕਾਰਜਾਂ ’ਤੇ ਫੁੱਲ ਚੜ੍ਹਾਏ ਹਨ। ਕਾਂਗਰਸੀ ਆਗੂ ਜੈ ਰਾਮ ਰਮੇਸ਼ ਨੇ ਐਕਸ ’ਤੇ ਲਿਖਿਆ ਕਿ ਕਰਨਪੁਰ ਦੇ ਲੋਕਾਂ ਨੇ ਕਾਂਗਰਸੀ ਉਮੀਦਵਾਰ ਰੁਪਿੰਦਰ ਸਿੰਘ ਕੂਨਰ ਨੂੰ ਜਿਤਾ ਕੇ ਭਾਜਪਾ ਦੇ ਹੰਕਾਰ ਨੂੰ ਤੋੜਿਆ ਹੈ। ਸਾਬਕਾ ਉਪ ਮੁੱਖ ਮੰਤਰੀ ਸਚਿਨ ਪਾਇਲਟ ਨੇ ਕਾਂਗਰਸ ਦੀ ਜਿੱਤ ਲਈ ਕਰਨਪੁਰ ਦੇ ਵੋਟਰਾਂ ਦਾ ਧੰਨਵਾਦ ਕੀਤਾ। ਕਰਨਪੁਰ ਦੀ ਸੀਟ ਜਿੱਤਣ ਤੋਂ ਬਾਅਦ ਰਾਜਸਥਾਨ ਵਿਧਾਨ ਸਭਾ ’ਚ ਕਾਂਗਰਸੀ ਵਿਧਾਇਕਾਂ ਦੀ ਗਿਣਤੀ ਵਧ ਕੇ 70 ਹੋ ਗਈ ਹੈ। -ਪੀਟੀਆਈ

Advertisement

Advertisement