ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਰਾਜਸਥਾਨ: ਕਾਰ ਤੇ ਟਰੱਕ ਦੀ ਟੱਕਰ ਵਿੱਚ ਦੋ ਬੱਚਿਆਂ ਸਣੇ ਪਰਿਵਾਰ ਦੇ ਸੱਤ ਜੀਅ ਜਿਊਂਦੇ ਸੜੇ

10:53 PM Apr 14, 2024 IST
ਹਾਦਸੇ ਤੋਂ ਬਾਅਦ ਕਾਰ ’ਚੋਂ ਨਿਕਲਦੀਆਂ ਅੱਗ ਦੀਆਂ ਲਪਟਾਂ। -ਫੋਟੋ: ਪੀਟੀਆਈ

ਜੈਪੁਰ, 14 ਅਪਰੈਲ

Advertisement

ਰਾਜਸਥਾਨ ਦੇ ਸੀਕਰ ਜ਼ਿਲ੍ਹੇ ਵਿੱਚ ਅੱਜ ਦੁਪਹਿਰ ਵੇਲੇ ਟਰੱਕ ਨਾਲ ਟੱਕਰ ਹੋਣ ਤੋਂ ਬਾਅਦ ਇਕ ਕਾਰ ਨੂੰ ਅੱਗ ਲੱਗ ਗਈ। ਇਸ ਦੌਰਾਨ ਦੋ ਬੱਚਿਆਂ ਤੇ ਤਿੰਨ ਔਰਤਾਂ ਸਣੇ ਕਾਰ ਵਿੱਚ ਸਵਾਰ ਇੱਕੋ ਪਰਿਵਾਰ ਦੇ ਸੱਤ ਮੈਂਬਰ ਜਿਊਂਦੇ ਸੜ ਗਏ। ਕਾਰ ਸਵਾਰ ਇਹ ਵਿਅਕਤੀ ਉੱਤਰ ਪ੍ਰਦੇਸ਼ ਦੇ ਮੇਰਠ ਦੇ ਵਸਨੀਕ ਸਨ ਅਤੇ ਸਾਲਾਸਰ ਬਾਲਾਜੀ ਮੰਦਰ ਤੋਂ ਹਿਸਾਰ ਵੱਲ ਜਾ ਰਹੇ ਸਨ। ਇਸ ਦੌਰਾਨ ਇਹ ਹਾਦਸਾ ਵਾਪਰ ਗਿਆ। ਡੀਐੱਸਪੀ ਫ਼ਤਹਿਪੁਰ ਸਰਕਲ ਰਾਮਪ੍ਰਤਾਪ ਬਿਸ਼ਨੋਈ ਨੇ ਦੱਸਿਆ ਕਿ ਅਰਸ਼ੀਵਾਦ ਪੁਲੀਆ ਨੇੜੇ ਇਕ ਟਰੱਕ ਵਿੱਚ ਪਿੱਛੋਂ ਆ ਕੇ ਵੱਜੀ ਕਾਰ ਨੂੰ ਅੱਗ ਲੱਗ ਗਈ। ਇਸ ਦੌਰਾਨ ਦੋ ਬੱਚਿਆਂ ਤੇ ਤਿੰਨ ਔਰਤਾਂ ਸਣੇ ਸੱਤ ਵਿਅਕਤੀਆਂ ਦੀ ਮੌਤ ਹੋ ਗਈ। ਪੁਲੀਸ ਮੁਤਾਬਕ ਕਾਰ ਚਾਲਕ ਟਰੱਕ ਤੋਂ ਅੱਗੇ ਲੰਘਣ ਦੀ ਕੋਸ਼ਿਸ਼ ਕਰ ਰਿਹਾ ਸੀ। -ਪੀਟੀਆਈ

Advertisement
Advertisement