For the best experience, open
https://m.punjabitribuneonline.com
on your mobile browser.
Advertisement

ਰਾਜਸਥਾਨ: ਸਵਾਈ ਮਾਧੋਪੁਰ ਵਿੱਚ ਸੜਕ ਹਾਦਸੇ ’ਚ ਇੱਕੋ ਪਰਿਵਾਰ ਦੇ ਛੇ ਹਲਾਕ

12:12 PM May 05, 2024 IST
ਰਾਜਸਥਾਨ  ਸਵਾਈ ਮਾਧੋਪੁਰ ਵਿੱਚ ਸੜਕ ਹਾਦਸੇ ’ਚ ਇੱਕੋ ਪਰਿਵਾਰ ਦੇ ਛੇ ਹਲਾਕ
Advertisement

ਜੈਪੁਰ, 5 ਮਈ
ਰਾਜਸਥਾਨ ਦੇ ਸਵਾਈ ਮਾਧੋਪੁਰ ਜ਼ਿਲ੍ਹੇ ਵਿੱਚ ਅੱਜ ਇਕ ਅਣਪਛਾਤੇ ਵਾਹਨ ਨੇ ਕਾਰ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਕਾਰ ’ਚ ਸਵਾਰ ਇੱਕੋ ਪਰਿਵਾਰ ਦੇ ਛੇ ਮੈਂਬਰਾਂ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖ਼ਮੀ ਹੋ ਗਏ। ਪੁਲੀਸ ਨੇ ਇਹ ਜਾਣਕਾਰੀ ਦਿੱਤੀ। ਪੁਲੀਸ ਨੇ ਦੱਸਿਆ ਕਿ ਇਹ ਹਾਦਸਾ ਦਿੱਲੀ-ਮੁੰਬਈ ਐਕਸਪ੍ਰੈੱਸਵੇਅ ’ਤੇ ਬਨਾਸ ਨਦੀ ਦੇ ਪੁਲ ਕੋਲ ਉਸ ਵੇਲੇ ਵਾਪਰਿਆ ਜਦੋਂ ਅਣਪਛਾਤੇ ਵਾਹਨ ਨੇ ਇਕ ਕਾਰ ਨੂੰ ਟੱਕਰ ਮਾਰ ਦਿੱਤੀ। ਕਾਰ ਸਵਾਰ ਲੋਕ ਸਵਾਈ ਮਾਧੋਪੁਰ ਦੇ ਗਣੇਸ਼ ਮੰਦਰ ਵਿੱਚ ਪੂਜਾ ਕਰਨ ਜਾ ਰਹੇ ਸਨ। ਮ੍ਰਿਤਕਾਂ ਦੀ ਪਛਾਣ ਮਨੀਸ਼ ਸ਼ਰਮਾ ਤੇ ਉਸ ਦੀ ਪਤਨੀ ਅਨੀਤਾ, ਕੈਲਾਸ਼ ਸ਼ਰਮਾ ਤੇ ਉਸ ਦੀ ਪਤਨੀ ਸੰਤੋਸ਼, ਸਤੀਸ਼ ਸ਼ਰਮਾ ਤੇ ਉਸ ਦੀ ਪਤਨੀ ਪੂਨਮ ਵਜੋਂ ਹੋਈ ਜਦਕਿ ਜ਼ਖ਼ਮੀਆਂ ਦੀ ਪਛਾਣ ਮਨੀਸ਼ ਸ਼ਰਮਾ ਦੇ ਬੱਚਿਆਂ ਮਨਨ ਤੇ ਦੀਪਾਲੀ ਵਜੋਂ ਹੋਈ ਹੈ। -ਪੀਟੀਆਈ

Advertisement

Advertisement
Author Image

Advertisement
Advertisement
×