ਅਕਾਲੀ ਦਲ ਵੱਲੋਂ ਰਾਜਬਿੰਦਰ ਸਿੱਧੂ ਬਠਿੰਡਾ ਦੇ ਪ੍ਰਧਾਨ ਨਿਯੁਕਤ
09:08 AM Mar 13, 2024 IST
Advertisement
ਪੱਤਰ ਪ੍ਰੇਰਕ
ਬਠਿੰਡਾ, 12 ਮਾਰਚ
ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਬਲਕਾਰ ਸਿੰਘ ਬਰਾੜ ਵੱਲੋਂ ਪਾਰਟੀ ਦੇ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਲਈ ਜ਼ਿਲ੍ਹਾ ਜਥੇਬੰਦੀ ’ਚ ਅਹਿਮ ਨਿਯੁਕਤੀਆਂ ਕੀਤੀਆਂ ਗਈਆ ਹਨ। ਜਾਰੀ ਸੂਚੀ ’ਚ ਐਡਵੋਕੇਟ ਰਾਜਬਿੰਦਰ ਸਿੰਘ ਸਿੱਧੂ ਨੂੰ ਬਠਿੰਡਾ ਸ਼ਹਿਰ ਦਾ ਪ੍ਰਧਾਨ, ਭਲਿੰਦਰ ਸਿੰਘ ਭਿੰਡਰ ਨੂੰ ਸਰਕਲ ਗੋਨਿਆਣਾ ਅਤੇ ਗੁਰਲਾਭ ਸਿੰਘ ਢੇਲਵਾਂ ਨੂੰ ਗੋਬਿੰਦਪੁਰਾ ਦਾ ਸਰਕਲ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਬਲਕਾਰ ਸਿੰਘ ਬਰਾੜ ਨੇ ਕਿਹਾ ਕੇ ਅਹੁਦੇਦਾਰਾਂ ਦੀ ਨਿਯੁਕਤੀ ਨਿਰੋਲ ਮੈਰਿਟ ਦੇ ਆਧਾਰ ਅਤੇ ਪਾਰਟੀ ਲਈ ਜ਼ਮੀਨੀ ਪੱਧਰ ’ਤੇ ਕੀਤੇ ਕੰਮਾਂ ਦੇ ਆਧਾਰ ’ਤੇ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਟੀਮ ਆਉਣ ਵਾਲੀਆਂ ਲੋਕ ਸਭਾ ਚੋਣਾਂ ਦੌਰਾਨ ਡੱਟ ਕੇ ਕੰਮ ਕਰੇਗੀ।
Advertisement
Advertisement
Advertisement