For the best experience, open
https://m.punjabitribuneonline.com
on your mobile browser.
Advertisement

ਯੂਟੀ ਪ੍ਰਸ਼ਾਸਕ ਦੇ ਸਲਾਹਕਾਰ ਰਾਜੀਵ ਵਰਮਾ ਹੋਣਗੇ ਚੰਡੀਗੜ੍ਹ ਹਾਊਸਿੰਗ ਬੋਰਡ ਦੇ ਚੇਅਰਮੈਨ

07:32 AM Feb 12, 2024 IST
ਯੂਟੀ ਪ੍ਰਸ਼ਾਸਕ ਦੇ ਸਲਾਹਕਾਰ ਰਾਜੀਵ ਵਰਮਾ ਹੋਣਗੇ ਚੰਡੀਗੜ੍ਹ ਹਾਊਸਿੰਗ ਬੋਰਡ ਦੇ ਚੇਅਰਮੈਨ
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 11 ਫਰਵਰੀ
ਯੂਟੀ ਪ੍ਰਸ਼ਾਸਨ ਵੱਲੋਂ ਪੰਜਾਬ ਦੇ ਰਾਜਪਾਲ ਤੇ ਯੂਟੀ ਦੇ ਪ੍ਰਸ਼ਾਸਕ ਸ੍ਰੀ ਬਨਵਾਰੀ ਲਾਲ ਪੁਰੋਹਿਤ ਦੇ ਸਲਾਹਕਾਰ ਸ੍ਰੀ ਰਾਜੀਵ ਵਰਮਾ ਨੂੰ ਚੰਡੀਗੜ੍ਹ ਹਾਊਸਿੰਗ ਬੋਰਡ (ਸੀਐੱਚਬੀ) ਦੇ ਚੇਅਰਮੈਨ ਦੀ ਵਾਧੂ ਜ਼ਿੰਮੇਵਾਰੀ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਯੂਟੀ ਦੇ ਗ੍ਰਹਿ ਸਕੱਤਰ ਨਿਤਨ ਯਾਦਵ ਚੰਡੀਗੜ੍ਹ ਹਾਊਸਿੰਗ ਬੋਰਡ ਦੇ ਚੇਅਰਮੈਨ ਦੀਆਂ ਸੇਵਾਵਾਂ ਨਿਭਾਅ ਰਹੇ ਸਨ, ਜਿਨ੍ਹਾਂ ਨੂੰ ਰਿਲੀਵ ਕਰ ਦਿੱਤਾ ਗਿਆ ਹੈ। ਉਹ ਜਲਦ ਹੀ ਬੋਰਡ ਦੇ ਚੇਅਰਮੈਨ ਦਾ ਅਹੁਦਾ ਵੀ ਸਾਂਭਣਗੇ। ਜ਼ਿਕਰਯੋਗ ਹੈ ਕਿ ਰਾਜੀਵ ਵਰਮਾ ਨੂੰ ਕੁਝ ਦਿਨ ਪਹਿਲਾਂ ਹੀ ਯੂਟੀ ਪ੍ਰਸ਼ਾਸਕ ਦਾ ਸਲਾਹਕਾਰ ਲਗਾਇਆ ਗਿਆ ਹੈ, ਜਿਨ੍ਹਾਂ ਨੇ ਇਸੇ ਹਫ਼ਤੇ ਆਪਣਾ ਅਹੁਦਾ ਸੰਭਾਲਿਆ ਹੈ। ਸ੍ਰੀ ਵਰਮਾ ਨੇ ਆਪਣਾ ਅਹੁਦਾ ਸੰਭਾਲਦੇ ਹੀ ਸਾਰੇ ਅਧਿਕਾਰੀਆਂ ਨੂੰ ਸਮਾਂਬੱਧ ਢੰਗ ਨਾਲ ਕੰਮ ਨੇਪਰੇ ਚਾੜ੍ਹਨ ਦੇ ਆਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਚੰਡੀਗੜ੍ਹ ਨੂੰ ਦੇਸ਼ ਦਾ ਨੰਬਰ ਇਕ ਸ਼ਹਿਰ ਬਣਾਉਣ ਦਾ ਟੀਚਾ ਵੀ ਮਿਥਿਆ ਗਿਆ ਹੈ।

Advertisement

Advertisement
Author Image

Advertisement
Advertisement
×