For the best experience, open
https://m.punjabitribuneonline.com
on your mobile browser.
Advertisement

ਰਾਜਿੰਦਰ ਬਲਾਕ ਪ੍ਰਧਾਨ ਤੇ ਗੁਰਪ੍ਰੀਤ ਬਲਾਕ ਸਕੱਤਰ ਬਣੇ

08:53 AM Jul 07, 2024 IST
ਰਾਜਿੰਦਰ ਬਲਾਕ ਪ੍ਰਧਾਨ ਤੇ ਗੁਰਪ੍ਰੀਤ ਬਲਾਕ ਸਕੱਤਰ ਬਣੇ
ਨਵੇਂ ਚੁਣੇ ਅਹੁਦੇਦਾਰ ਹੋਰ ਨੁਮਾਇੰਦਿਆਂ ਅਤੇ ਮੈਂਬਰਾਂ ਨਾਲ। -ਫੋਟੋ: ਬਸਰਾ
Advertisement

ਖੇਤਰੀ ਪ੍ਰਤੀਨਿਧ
ਲੁਧਿਆਣਾ, 6 ਜੁਲਾਈ
ਅਧਿਆਪਕ ਜਥੇਬੰਦੀ ਡੈਮੋਕ੍ਰੈਟਿਕ ਟੀਚਰਜ਼ ਫਰੰਟ (ਡੀਟੀਐੱਫ) ਦਾ ਜ਼ਿਲ੍ਹਾ ਲੁਧਿਆਣਾ ਦੇ ਬਲਾਕ ਮਾਂਗਟ-3 ਦਾ ‘ਚੋਣ ਇਜਲਾਸ’ ਜ਼ਿਲ੍ਹਾ ਪ੍ਰਧਾਨ ਰਮਨਦੀਪ ਸੰਧੂ ਅਤੇ ਜ਼ਿਲ੍ਹਾ ਸਕੱਤਰ ਰੁਪਿੰਦਰ ਪਾਲ ਸਿੰਘ ਦੀ ਅਗਵਾਈ ਵਿੱਚ ਹੋਇਆ।
ਪਹਿਲੇ ਸੈਸ਼ਨ ’ਚ ਰੁਪਿੰਦਰ ਪਾਲ ਸਿੰਘ ਵੱਲੋਂ ਜਥੇਬੰਦੀ ਦੀ ਕਾਰਗੁਜ਼ਾਰੀ ਬਾਰੇ ਦੱਸਿਆ ਗਿਆ। ਉਪਰੰਤ ਰਮਨਜੀਤ ਸੰਧੂ ਨੇ ਸਿੱਖਿਆ ਅਤੇ ਅਧਿਆਪਕ/ਮੁਲਾਜ਼ਮ ਲਹਿਰ ਨੂੰ ਦਰਪੇਸ਼ ਸਮੱਸਿਆਵਾਂ ਦਾ ਜ਼ਿਕਰ ਕਰਦਿਆਂ ਜਥੇਬੰਦੀ ਦੀ ਮਜ਼ਬੂਤੀ ਅਤੇ ਸੰਘਰਸ਼ ਦਾ ਦਾਇਰਾ ਹੋਰ ਵਿਸ਼ਾਲ ਕਰਨ ਦਾ ਸੱਦਾ ਦਿੱਤਾ।
ਦੂਜੇ ਸੈਸ਼ਨ ’ਚ ਜ਼ਿਲ੍ਹਾ ਸਕੱਤਰ ਰੁਪਿੰਦਰ ਪਾਲ ਸਿੰਘ ਵੱਲੋਂ ਪੰਜ ਮੈਂਬਰੀ ਬਲਾਕ ਕਮੇਟੀ ਦਾ ਪੈਨਲ ਪੇਸ਼ ਕੀਤਾ ਗਿਆ। ਇਸ ਵਿੱਚ ਰਜਿੰਦਰ ਜੰਡਿਆਲੀ ਦੀ ਬਲਾਕ ਪ੍ਰਧਾਨ, ਗੁਰਪ੍ਰੀਤ ਸਿੰਘ ਦੀ ਬਲਾਕ ਸਕੱਤਰ, ਸੁਰਿੰਦਰ ਕੁਮਾਰ ਦੀ ਬਲਾਕ ਖਜ਼ਾਨਚੀ, ਜਤਿੰਦਰ ਸਿੰਘ ਅਤੇ ਮਨਦੀਪ ਸਿੰਘ ਦੀ ਬਲਾਕ ਕਮੇਟੀ ਮੈਂਬਰਾਂ ਵਜੋਂ ਚੋਣ ਕੀਤੀ ਗਈ। ਜਗਦੀਪ ਸਿੰਘ ਅਤੇ ਹਰਪ੍ਰੀਤ ਸਿੰਘ ਸਹਿਯੋਗੀ ਜਥੇਬੰਦੀ ਦੇ ਰੂਪ ਵਿੱਚ ਅਤੇ ਰਾਕੇਸ਼ ਕੁਮਾਰ, ਸੁਸ਼ੀਲ ਸਿੰਘ, ਹਰਜਿੰਦਰ ਸਿੰਘ, ਜਗਜੀਵਨ ਸਿੰਘ, ਤਰਸੇਮ ਸਿੰਘ, ਜਗਦੀਪ ਸਿੰਘ, ਗੁਰਪ੍ਰੀਤ ਸਿੰਘ ਸਮੇਤ ਉਪਿੰਦਰ ਕੌਰ, ਜਸਵਿੰਦਰ ਕੌਰ, ਕਮਲਜੀਤ ਕੌਰ, ਦਮਨਜੀਤ ਕੌਰ ਹਾਜ਼ਰ ਰਹੇ।

Advertisement

Advertisement
Author Image

sukhwinder singh

View all posts

Advertisement
Advertisement
×