ਰਾਜੇਵਾਲ ਵੱਲੋਂ ਕਿਸਾਨੀ ਮਸਲਿਆਂ ਨੂੰ ਲੈ ਕੇ 5 ਨੂੰ ਰੈਲੀ ਦਾ ਐਲਾਨ
06:34 AM Aug 01, 2023 IST
ਨਿੱਜੀ ਪੱਤਰ ਪ੍ਰੇਰਕ
ਜਲੰਧਰ, 31 ਜੁਲਾਈ
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਨੇ ਕਿਸਾਨੀ ਦੇ ਭਖਦੇ ਮਸਲਿਆਂ ਨੂੰ ਲੈ ਕੇ 5 ਅਗਸਤ ਨੂੰ ਚੰਡੀਗੜ੍ਹ ਵਿੱਚ ਰੈਲੀ ਕਰਨ ਦਾ ਐਲਾਨ ਕੀਤਾ ਹੈ। ਜਥੇਬੰਦੀ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਦਰਿਆਈ ਪਾਣੀਆਂ, ਸੰਘੀ ਢਾਂਚੇ ਅਤੇ ਵਿਗੜ ਰਹੇ ਵਾਤਾਵਰਨ ਸਮੇਤ ਹੋਰ ਕਿਸਾਨੀ ਮਸਲਿਆਂ ਨੂੰ ਲੈ ਕੇ ਚੰਡੀਗੜ੍ਹ ’ਚ ਕੀਤੇ ਜਾਣ ਵਾਲੇ ਇਕੱਠ ਦੀ ਤਿਆਰੀ ਸਬੰਧੀ ਅੱਜ ਮੀਟਿੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾਅਵਾ ਕਰ ਰਹੀ ਹੈ ਕਿ ਪੰਜਾਬ ਵਿੱਚ 6 ਹਜ਼ਾਰ ਏਕੜ ਫਸਲਾਂ ਦਾ ਨੁਕਸਾਨ ਹੋਇਆ ਹੈ ਜਦਕਿ ਕਿਸਾਨਾਂ ਅਨੁਸਾਰ 10 ਹਾਜ਼ਾਰ ਏਕੜ ਫਸਲ ਦਾ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਬਿਨਾਂ ਦੇਰੀ ਕਿਸਾਨਾਂ ਦੀ ਮਦਦ ਕਰਨੀ ਚਾਹੀਦੀ ਹੈ। ਉਨ੍ਹਾਂ ਦੋਆਬੇ ਦੇ ਕਿਸਨਾਂ ਨੂੰ 5 ਅਗਸਤ ਨੂੰ ਵੱਡੀ ਗਿਣਤੀ ’ਚ ਚੰਡੀਗੜ੍ਹ ਪਹੁੰਚਣ ਦੀ ਅਪੀਲ ਕੀਤੀ।
Advertisement
Advertisement