ਅਕਾਲੀ ਦਲ (ਅੰਮ੍ਰਿਤਸਰ) ਦੇ ਇਸਤਰੀ ਵਿੰਗ ਦੀ ਕੌਮੀ ਪ੍ਰਧਾਨ ਬਣੀ ਰਾਜਿੰਦਰ ਕੌਰ
ਨਿੱਜੀ ਪੱਤਰ ਪ੍ਰੇਰਕ
ਬਠਿੰਡਾ, 12 ਸਤੰਬਰ
ਸਾਬਕਾ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਨੇ ਅੱਜ ਅਹਿਮ ਐਲਾਨ ਕਰਦਿਆਂ ਬੀਬੀ ਰਾਜਿੰਦਰ ਕੌਰ ਜੈਤੋ ਨੂੰ ਅਕਾਲੀ ਦਲ (ਅੰਮ੍ਰਿਤਸਰ) ਦੇ ਇਸਤਰੀ ਵਿੰਗ ਦੀ ਕੌਮੀ ਪ੍ਰਧਾਨ ਸਮੇਤ ਪੀਏਸੀ ਮੈਂਬਰ ਨਿਯੁਕਤ ਕੀਤਾ ਹੈ। ਸ੍ਰੀ ਮਾਨ ਨੇ ਕਿਹਾ ਕਿ ਬੀਬੀ ਰਾਜਿੰਦਰ ਕੌਰ ਵੱਲੋਂ ਦਹਾਕਿਆਂ ਤੋਂ ਸਿੱਖ ਪੰਥ ਦੀ ਚੜ੍ਹਦੀ ਕਲਾ ਲਈ ਘਾਲੀਆਂ ਜਾ ਰਹੀਆਂ ਘਾਲਣਾਵਾਂ ਦੇ ਮੱਦੇਨਜ਼ਰ ਪਾਰਟੀ ਵੱਲੋਂ ਨਵੀਆਂ ਜ਼ਿੰਮੇਵਾਰੀਆਂ ਉਨ੍ਹਾਂ ਨੂੰ ਸੌਂਪੀਆਂ ਜਾ ਰਹੀਆਂ ਹਨ।
ਇਸ ਨਿਯੁਕਤੀ ’ਤੇ ਭਰਪੂਰ ਤਸੱਲੀ ਦਾ ਇਜ਼ਹਾਰ ਕਰਦਿਆਂ ਪਾਰਟੀ ਦੇ ਆਗੂ ਇਮਾਨ ਸਿੰਘ ਮਾਨ, ਗੋਬਿੰਦ ਸਿੰਘ ਸੰਧੂ, ਪ੍ਰੋਫੈਸਰ ਮਹਿੰਦਰ ਪਾਲ ਸਿੰਘ, ਡਾਕਟਰ ਹਰਜਿੰਦਰ ਸਿੰਘ ਜੱਖੂ, ਹਰਪਾਲ ਸਿੰਘ ਬਲੇਅਰ, ਨਵਦੀਪ ਸਿੰਘ ਗੋਪੀ, ਹਰਬੰਸ ਸਿੰਘ ਸਲੇਮਪੁਰ, ਉਪਕਾਰ ਸਿੰਘ ਸੰਧੂ, ਓਂਕਾਰ ਸਿੰਘ ਬਰਾੜ, ਗੁਰਜੰਟ ਸਿੰਘ ਕੱਟੂ, ਹਰਜਿੰਦਰ ਸਿੰਘ ਔਲਖ, ਉਪਿੰਦਰ ਸਿੰਘ, ਗੁਰਪ੍ਰੀਤ ਸਿੰਘ ਖੁੱਡੀ, ਮੋਤਾ ਸਿੰਘ ਨਾਈਵਾਲਾ, ਦਰਸ਼ਨ ਸਿੰਘ ਮੰਡੇਰ, ਡਾਕਟਰ ਜਗਰੂਪ ਸਿੰਘ ਨਾਈ ਵਾਲਾ, ਬਲਦੇਵ ਸਿੰਘ ਗਗੜਾ, ਸਤਨਾਮ ਸਿੰਘ ਰੱਤੋ ਕੇ ਆਦਿ ਆਗੂਆਂ ਵੱਲੋਂ ਬੀਬੀ ਰਜਿੰਦਰ ਕੌਰ ਨੂੰ ਵਧਾਈ ਦਿੱਤੀ ਗਈ ਹੈ। ਬੀਬੀ ਰਜਿੰਦਰ ਕੌਰ ਨੇ ਇਸ ਜ਼ਿੰਮੇਵਾਰੀ ਲਈ ਪਾਰਟੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਜੋ ਸੇਵਾ ਬਖ਼ਸ਼ੀ ਗਈ ਹੈ, ਉਸ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ।