ਰਾਜਿੰਦਰ ਕੌਰ ਭੱਠਲ ਵੱਲੋਂ ਪੰਜਾਬ ਸਰਕਾਰ ਦਾ ਘਿਰਾਓ
06:46 AM Jun 13, 2024 IST
Advertisement
ਪੱਤਰ ਪ੍ਰੇਰਕ
ਲਹਿਰਾਗਾਗਾ, 12 ਜੂਨ
ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਤੇ ਕਾਂਗਰਸ ਦੇ ਸੀਨੀਅਰ ਆਗੂ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਪੰਜਾਬ ਸਰਕਾਰ ਨਹਿਰੀ ਪਟਵਾਰੀਆਂ (ਸਿੰਜਾਈ) ’ਤੇ ਇਹ ਝੂਠੀ ਰਿਪੋਰਟ ਦੇਣ ਲਈ ਕਿਉਂ ਦਬਾਅ ਪਾ ਰਹੀ ਹੈ ਕਿ ਨਹਿਰੀ ਪਾਣੀ ਪੰਜਾਬ ਵਿੱਚ 100 ਫ਼ੀਸਦ ਵਾਹੀਯੋਗ ਜ਼ਮੀਨਾਂ ਨੂੰ ਸਿੰਜ ਰਿਹਾ ਹੈ ਜਦੋਂ ਕਿ ਅਸਲ ਵਿੱਚ ਸਿਰਫ 21 ਫ਼ੀਸਦ ਰਕਬੇ ਦੀ ਸਿੰਜਾਈ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਅਜਿਹਾ ਫਰਜ਼ੀ ਅੰਕੜਾ ਸੁਪਰੀਮ ਕੋਰਟ ਵਿੱਚ ਐੱਸਵਾਈਐੱਲ ਕੇਸ ਨੂੰ ਪ੍ਰਭਾਵਿਤ ਕਰ ਸਕਦਾ ਹੈ ਕਿਉਂਕਿ ਹਰਿਆਣਾ ਇਹ ਦਾਅਵਾ ਕਰ ਸਕਦਾ ਹੈ ਕਿ ਪੰਜਾਬ ਕੋਲ ਲੋੜੀਂਦਾ ਦਰਿਆਈ ਪਾਣੀ ਹੈ।
Advertisement
Advertisement