For the best experience, open
https://m.punjabitribuneonline.com
on your mobile browser.
Advertisement

ਰਾਜਿੰਦਰ ਸਿੰਘ ਜੀਤ ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਮੀਤ ਪ੍ਰਧਾਨ ਬਣੇ

08:02 AM Jun 02, 2024 IST
ਰਾਜਿੰਦਰ ਸਿੰਘ ਜੀਤ ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਮੀਤ ਪ੍ਰਧਾਨ ਬਣੇ
ਰਾਜਿੰਦਰ ਸਿੰਘ ਜੀਤ ਦਾ ਸਨਮਾਨ ਕਰਦੇ ਹੋਏ ਅਕਾਲੀ ਦਲ ਦੇ ਆਗੂ। -ਫੋਟੋ: ਓਬਰਾਏ
Advertisement

ਨਿੱਜੀ ਪੱਤਰ ਪ੍ਰੇਰਕ
ਖੰਨਾ, 1 ਜੂਨ
ਸ਼੍ਰੋਮਣੀ ਅਕਾਲੀ ਦਲ ਪ੍ਰਤੀ ਨਿਭਾਈਆਂ ਸੇਵਾਵਾਂ ਨੂੰ ਦੇਖਦਿਆਂ ਰਾਜਿੰਦਰ ਸਿੰਘ ਜੀਤ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਸੂਬਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ ਜਿਸ ਦਾ ਨਿਯੁਕਤੀ ਪੱਤਰ ਡਾ. ਦਲਜੀਤ ਸਿੰਘ ਚੀਮਾ ਮੈਂਬਰ ਕੋਰ ਕਮੇਟੀ ਨੇ ਜਾਰੀ ਕੀਤਾ। ਇਸ ਮੌਕੇ ਹਲਕਾ ਇੰਚਾਰਜ ਯਾਦਵਿੰਦਰ ਸਿੰਘ ਯਾਦੂ ਨੇ ਨਿਯੁਕਤੀ ਪੱਤਰ ਸੌਂਪਦਿਆਂ ਰਾਜਿੰਦਰ ਸਿੰਘ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ। ਦੱਸਣਯੋਗ ਹੈ ਕਿ ਰਾਜਿੰਦਰ ਜੀਤ ਅਕਾਲੀ ਦਲ ਵਿਚ ਪਿਛਲੇ ਲੰਬੇ ਸਮੇਂ ਬੀਸੀ ਵਿੰਗ ਵਿਚ ਸ਼ਲਾਘਾਯੋਗ ਸੇਵਾਵਾਂ ਨਿਭਾਉਂਦੇ ਆ ਰਹੇ ਹਨ ਅਤੇ ਉਹ ਕਈ ਸਾਲਾਂ ਤੋਂ ਲਗਾਤਾਰ ਨਗਰ ਕੌਂਸਲ ਖੰਨਾ ਦੇ ਕੌਂਸਲਰ ਵੀ ਬਣਦੇ ਆ ਰਹੇ ਹਨ। ਜੀਤ ਦੀ ਨਿਯੁਕਤੀ ਨਾਲ ਹਲਕੇ ਵਿਚ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਮੌਕੇ ਜੀਤ ਨੇ ਕਿਹਾ ਕਿ ਪਾਰਟੀ ਦੀਆਂ ਨੀਤੀਆਂ ਨੂੰ ਘਰ ਘਰ ਪਹੁੰਚਾਉਣ ਲਈ ਦਿਨ ਰਾਤ ਮਿਹਨਤ ਕੀਤੀ ਜਾਵੇਗੀ। ਇਸ ਮੌਕੇ ਹਰਪਾਲ ਸਿੰਘ ਜੱਲ੍ਹਾ ਮੈਂਬਰ ਸ਼੍ਰੋਮਣੀ ਕਮੇਟੀ, ਮੋਹਣ ਸਿੰਘ ਜਟਾਣਾ, ਪਵਨਜੋਤ ਸਿੰਘ ਹਰਿਓ, ਪਰਮਜੀਤ ਸਿੰਘ ਬੌਬੀ, ਚਰਨਜੀਤ ਸਿੰਘ, ਅਬਜਿੰਦਰ ਸਿੰਘ ਆਦਿ ਹਾਜ਼ਰ ਸਨ।

Advertisement

Advertisement
Author Image

Advertisement
Advertisement
×