ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕੋਠੇ ਇੰਦਰ ਸਿੰਘ ਵਾਲੇ ਦੇ ਸਕੂਲ ਅਧਿਆਪਕ ਰਾਜਿੰਦਰ ਸਿੰਘ ਨੂੰ ਮਿਲੇਗਾ ਕੌਮੀ ਪੁਰਸਕਾਰ

07:45 AM Aug 29, 2024 IST
ਸਕੂਲ ਵਿਚ ਬੱਚਿਆਂ ਨੂੰ ਪੜ੍ਹਾਉਂਦੇ ਹੋਏ ਅਧਿਆਪਕ ਰਾਜਿੰਦਰ ਸਿੰਘ।

ਮਨੋਜ ਸ਼ਰਮਾ
ਬਠਿੰਡਾ, 28 ਅਗਸਤ
ਜ਼ਿਲ੍ਹੇ ਦੇ ਪਿੰਡ ਕੋਠੇ ਇੰਦਰ ਸਿੰਘ ਵਾਲਾ ਦੇ ਸਰਕਾਰੀ ਸਮਾਰਟ ਐਲੀਮੈਂਟਰੀ ਸਕੂਲ ਦੇ ਅਧਿਆਪਕ ਰਾਜਿੰਦਰ ਸਿੰਘ ਨੂੰ ਅਧਿਆਪਕ ਦਿਵਸ ਮੌਕੇ ਕੌਮੀ ਐਵਾਰਡ ਨਾਲ ਸਨਮਾਨਿਆ ਜਾਵੇਗਾ। ਅਧਿਆਪਕ ਰਾਜਿੰਦਰ ਸਿੰਘ ਨੂੰ ਦਿੱਲੀ ਦੇ ਵਿਗਿਆਨ ਭਵਨ ’ਚ ਕੌਮੀ ਅਧਿਆਪਕ ਦਿਵਸ ਮੌਕੇ ਸਨਮਾਨ ਪੱਤਰ, ਸਿਲਵਰ ਮੈਡਲ ਅਤੇ 50 ਹਜ਼ਾਰ ਰੁਪਏ ਦੀ ਨਕਦ ਰਾਸ਼ੀ ਨਾਲ ਸਨਮਾਨਿਆ ਜਾਵੇਗਾ। ਚੇਤੇ ਰਹੇ ਕਿ ਰਾਜਿੰਦਰ ਸਿੰਘ ਨੂੰ ਸਾਲ 2020 ਦੌਰਾਨ ਸਟੇਟ ਐਵਾਰਡ ਨਾਲ ਸਨਮਾਨਿਆ ਗਿਆ ਸੀ। ਉਹ ਅੰਤਾਂ ਦੀ ਗਰਮੀ ਅਤੇ ਹਨੇਰੀਆਂ ਦਾ ਪਾਂਧੀ ਰਿਹਾ ਹੈ। ਇਸ ਐਵਾਰਡ ਨੂੰ ਪਾਉਣ ਲਈ ਰਾਜਿੰਦਰ ਸਿੰਘ ਦੀ ਮਿਹਨਤ ਬੋਲਦੀ ਹੈ। ਜ਼ਿਲ੍ਹੇ ਦੇ ਸਭ ਤੋਂ ਛੋਟੇ ਪਿੰਡ ਕੋਠੇ ਇੰਦਰ ਸਿੰਘ ਵਾਲੇ ਦੇ ਤਿੰਨ ਕਮਰਿਆਂ ਵਾਲੇ ਸਕੂਲ ਨੂੰ ਸਮਾਰਟ ਬਣਾਉਣ ਲਈ ਉਸ ਨੇ ਦਿਨ ਰਾਤ ਇੱਕ ਕਰ ਦਿੱਤਾ ਸੀ। ਰਾਜਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਸਰਕਾਰੀ ਐਲਾਨ ਦਾ ਪੱਤਰ ਆਇਆ ਤਾਂ ਉਸ ਦੀ ਖੁਸ਼ੀ ਦਾ ਕੋਈ ਟਿਕਾਣਾ ਨਹੀਂ ਸੀ। ਉਸ ਦਾ ਕਹਿਣਾ ਹੈ ਕਿ ਉਸ ਲਈ ਸਕੂਲ ਤੋਂ ਵੱਡਾ ਕੋਈ ਸਥਾਨ ਨਹੀਂ ਹੈ। ਉਸ ਨੇ ਇਸ ਤਿੰਨ ਕਮਰਿਆਂ ਵਾਲੇ ਖਸਤਾ ਹਾਲ ਵਿੱਚ ਜੁਲਾਈ 2015 ਵਿੱਚ ਜੁਆਇਨ ਕੀਤਾ ਸੀ ਤੇ ਹੁਣ ਇਹ ਸਮਾਰਟ ਸਕੂਲ ਹੈ।

Advertisement

ਬਰਨਾਲਾ ਦੇ ਅਧਿਆਪਕ ਪੰਕਜ ਕੁਮਾਰ ਨੂੰ ਮਿਲੇਗਾ ਕੌਮੀ ਪੁਰਸਕਾਰ

ਬਰਨਾਲਾ (ਰਵਿੰਦਰ ਰਵੀ/ਪਰਸ਼ੋਤਮ ਬੱਲੀ): ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ (ਬਰਨਾਲਾ) ਦੇ ਸਮਾਜਿਕ ਸਿੱਖਿਆ ਦੇ ਅਧਿਆਪਕ ਪੰਕਜ ਕੁਮਾਰ ਗੋਇਲ ਨੂੰ ਕੌਮੀ ਅਧਿਆਪਕ ਪੁਰਸਕਾਰ ਲਈ ਚੁਣਿਆ ਗਿਆ ਹੈ। ਅਧਿਆਪਕ ਪੰਕਜ ਨੂੰ ਵਧਾਈ ਦਿੰਦਿਆਂ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਕਿਹਾ ਕਿ ਜ਼ਿਲ੍ਹੇ ਲਈ ਬੜੀ ਮਾਨ ਵਾਲੀ ਗੱਲ ਹੈ ਕਿ ਇੱਥੋਂ ਦੇ ਅਧਿਆਪਕ ਨੂੰ ਇਸ ਪੁਰਸਕਾਰ ਲਈ ਚੁਣਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਉਹ ਸਾਲ 2016 ਤੋਂ ਲੜਕੀਆਂ ਨੂੰ ਨੈਸ਼ਨਲ ਮੈਰਿਟ ਐਂਡ ਮੀਨਜ਼ ਵਜ਼ੀਫੇ ਦੇ ਪ੍ਰੀਖਿਆ ਦੀ ਵਿਸ਼ੇਸ਼ ਤਿਆਰੀ ਕਰਵਾ ਰਹੇ ਹਨ। ਉਨ੍ਹਾਂ ਦੇ ਯਤਨਾ ਸਦਕਾ 2023-24 ਦੀ ਪ੍ਰੀਖਿਆ ਵਿੱਚ 17 ਲੜਕੀਆਂ ਨੇ ਮੈਰਿਟ ਸੂਚੀ ਵਿੱਚ ਆਪਣਾ ਨਾਂ ਦਰਜ ਕਰਵਾਇਆ, ਪੰਜਾਬ ਵਿੱਚੋਂ ਪਹਿਲੀ, ਤੀਸਰੀ ਅਤੇ ਚੌਥੀ ਪੁਜੀਸ਼ਨ ਬਰਨਾਲਾ ਸਕੂਲ ਦੀਆਂ ਵਿਦਿਆਰਥਣਾਂ ਨੇ ਹਾਸਿਲ ਕੀਤੀ। ਇਸੇ ਤਰ੍ਹਾਂ 2022-23 ਦੀ ਪ੍ਰੀਖਿਆ ਵਿੱਚ 14 ਲੜਕੀਆਂ ਨੇ ਮੈਰਿਟ ਸੂਚੀ ਵਿੱਚ ਆਪਣਾ ਨਾਂ ਦਰਜ ਕਰਵਾਇਆ ਅਤੇ ਸਕੂਲ ਦੀ ਵਿਦਿਆਰਥਣ ਜਸਲੀਨ ਕੌਰ ਨੇ ਪੰਜਾਬ ਵਿੱਚੋਂ ਪਹਿਲੀ ਪੁਜੀਸ਼ਨ ਹਾਸਲ ਕੀਤੀ। ਹਰ ਸਾਲ ਸਰਦੀ ਦੀਆਂ ਛੁੱਟੀਆਂ ਦੌਰਾਨ ਲੜਕੀਆਂ ਨੂੰ ਇਸ ਪ੍ਰੀਖਿਆ ਦੀ ਤਿਆਰੀ ਲਈ 45-50 ਘੰਟੇ ਸਪੈਸ਼ਲ ਕੋਚਿੰਗ ਦਿੱਤੀ ਜਾਂਦੀ ਹੈ।

Advertisement

Advertisement