ਰਾਜਿੰਦਰ ਸਿੰਘ ਟੌਹੜਾ ਨੇ ਕਾਰਜਭਾਰ ਸੰਭਾਲਿਆ
09:01 AM Sep 01, 2024 IST
ਪਟਿਆਲਾ: ਗੁਰਦੁਆਰਾ ਦੂਖ-ਨਿਵਾਰਨ ਸਾਹਿਬ ਦੇ ਨਵ-ਨਿਯੁਕਤ ਮੈਨੇਜਰ ਰਾਜਿੰਦਰ ਸਿੰਘ ਟੌਹੜਾ ਨੇ ਆਪਣੇ ਅਹੁਦੇ ਦਾ ਕਾਰਜਭਾਰ ਸੰਭਾਲ ਲਿਆ ਹੈ। ਪਹਿਲੇ ਮੈਨੇਜਰ ਨਿਸ਼ਾਨ ਸਿੰਘ ਜ਼ਫਰਵਾਲ ਨੂੰ ਗੁਰਦੁਆਰਾ ਗੋਇੰਦਵਾਲ ਸਾਹਿਬ ਵਿਖੇ ਤਾਇਨਾਤ ਕੀਤਾ ਗਿਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਆਦੇਸ਼ਾਂ ’ਤੇ ਨਵ-ਨਿਯੁਕਤ ਮੈਨੇਜਰ ਰਾਜਿੰਦਰ ਸਿੰਘ ਟੌਹੜਾ ਨੂੰ ਗੁਰਦੁਆਰਾ ਸ੍ਰੀ ਦੁੱਖ-ਨਿਵਾਰਨ ਸਾਹਿਬ ਦੇ ਪ੍ਰਬੰਧ ਦੀ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਮੌਕੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਅਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ, ਜਥੇਦਾਰ ਸੁਰਜੀਤ ਸਿੰਘ ਟੌਹੜਾ ਹਾਜ਼ਰ ਸਨ। -ਪੱਤਰ ਪ੍ਰੇਰਕ
Advertisement
Advertisement