ਕ੍ਰਿਕਟ: ਆਸਟਰੇਲੀਆ ਨੇ ਭਾਰਤ ਨੂੰ 66 ਦੌੜਾਂ ਨਾਲ ਹਰਾਇਆ
01:36 PM Sep 27, 2023 IST
ਰਾਜਕੋਟ, 27 ਸਤੰਬਰ
Advertisement
ਆਸਟਰੇਲੀਆ ਨੇ ਅੱਜ ਇਥੇ ਭਾਰਤ ਖ਼ਿਲਾਫ਼ ਤੀਜੇ ਇੱਕ ਰੋਜ਼ਾ ਕੌਮਾਂਤਰੀ ਕ੍ਰਿਕਟ ਮੈਚ ਵਿੱਚ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਸੱਤ ਵਿਕਟਾਂ ’ਤੇ 352 ਦੌੜਾਂ ਬਣਾਈਆਂ। ਆਸਟਰੇਲੀਆ ਨੇ ਇਹ ਮੁਕਾਬਲਾ 66 ਦੌੜਾਂ ਨਾਲ ਜਿੱਤਿਆ। ਆਸਟਰੇਲੀਆ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 352/7 ਦਾ ਸਕੋਰ ਬਣਾਇਆ। ਟੀਚੇ ਦਾ ਪਿੱਛਾ ਕਰਨ ਉਤਰੀ ਭਾਰਤੀ ਟੀਮ 49.4 ਓਵਰਾਂ ਵਿਚ 286 ਦੌੜਾਂ ਹੀ ਬਣਾ ਸਕੀ। ਮੇਜ਼ਬਾਨ ਟੀਮ ਪਹਿਲੇ ਦੋ ਮੈਚ ਜਿੱਤ ਕੇ ਲੜੀ ਪਹਿਲਾਂ ਹੀ ਆਪਣੇ ਨਾਂ ਕਰ ਚੁੱਕੀ ਹੈ। ਆਸਟਰੇਲੀਆ ਲਈ ਸਿਖਰਲੇ ਚਾਰ ਬੱਲੇਬਾਜ਼ ਡੇਵਿਡ ਵਾਰਨਰ (56), ਮਿਸ਼ੇਲ ਮਾਰਸ਼ (96), ਸਟੀਵ ਸਮਿਥ (74) ਅਤੇ ਮਾਰਨਸ ਲਾਬੂਸ਼ੇਨ (72) ਨੇ ਅਰਧ ਸੈਂਕੜੇ ਮਾਰੇ। ਭਾਰਤ ਵੱਲੋਂ ਜਸਪ੍ਰੀਤ ਬੁਮਰਾਹ (81 ਦੌੜਾਂ ਦੇ ਕੇ ਤਿੰਨ ਵਿਕਟਾਂ) ਅਤੇ ਕੁਲਦੀਪ ਯਾਦਵ (ਛੇ ਓਵਰਾਂ ਵਿੱਚ 48 ਦੌੜਾਂ ਦੇ ਕੇ ਦੋ ਵਿਕਟਾਂ) ਸਭ ਤੋਂ ਸਫਲ ਗੇਂਦਬਾਜ਼ ਰਹੇ। ਮੁਹੰਮਦ ਸਿਰਾਜ ਅਤੇ ਪ੍ਰਸਿੱਧ ਕ੍ਰਿਸ਼ਨਾ ਨੇ ਇੱਕ-ਇੱਕ ਵਿਕਟ ਲਈ। -ਪੀਟੀਆਈ
Advertisement
Advertisement