ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਰਾਜਕੋਟ ਗੇਮਿੰਗ ਜ਼ੋਨ ਹਾਦਸਾ: ਦਸਤਾਵੇਜ਼ਾਂ ਨਾਲ ਛੇੜਛਾੜ ਦੇ ਦੋਸ਼ ਹੇਠ ਨਗਰ ਨਿਗਮ ਦੇ ਦੋ ਮੁਲਾਜ਼ਮ ਗ੍ਰਿਫ਼ਤਾਰ

12:43 PM Jun 16, 2024 IST

ਰਾਜਕੋਟ, 16 ਜੂਨ
ਰਾਜਕੋਟ ਨਗਰ ਨਿਗਮ ਦੇ ਦੋ ਕਰਮਚਾਰੀਆਂ ਨੂੰ ਪਿਛਲੇ ਮਹੀਨੇ ਇੱਕ ਗੇਮਿੰਗ ਜ਼ੋਨ ਵਿੱਚ ਲੱਗੀ ਅੱਗ ਦੀ ਘਟਨਾ ਨਾਲ ਸਬੰਧਤ ਦਸਤਾਵੇਜ਼ਾਂ ਨਾਲ ਛੇੜਛਾੜ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲੀਸ ਨੇ ਅੱਜ ਇਹ ਜਾਣਕਾਰੀ ਦਿੱਤੀ। ਅੱਗ ਲੱਗਣ ਦੀ ਉਕਤ ਘਟਨਾ ਵਿੱਚ 27 ਲੋਕਾਂ ਦੀ ਮੌਤ ਹੋ ਗਈ ਸੀ। ਪੁਲੀਸ ਨੇ ਦੱਸਿਆ ਕਿ ਰਾਜਕੋਟ ਸ਼ਹਿਰ ਦੇ ਟੀਆਰਪੀ ਗੇਮਿੰਗ ਜ਼ੋਨ ਵਿੱਚ 25 ਮਈ ਨੂੰ ਵਾਪਰੀ ਘਟਨਾ ਦੇ ਸਬੰਧ ਵਿੱਚ ਹੁਣ ਤੱਕ ਛੇ ਸਰਕਾਰੀ ਕਰਮਚਾਰੀਆਂ ਸਣੇ 12 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਪੁਲੀਸ ਦੇ ਡਿਪਟੀ ਕਮਿਸ਼ਨਰ (ਅਪਰਾਧ) ਪਾਰਥਰਾਜ ਸਿੰਘ ਗੋਹਿਲ ਨੇ ਦੱਸਿਆ ਕਿ ਸ਼ਹਿਰ ਦੀ ਅਪਰਾਧ ਸ਼ਾਖਾ ਨੇ ਸ਼ਨਿਚਰਵਾਰ ਨੂੰ ਰਾਜਕੋਟ ਨਗਰ ਨਿਗਮ ਦੇ ਸਹਾਇਕ ਟਾਊਨ ਪਲੈਨਿੰਗ ਅਫ਼ਸਰ ਰਾਜੇਸ਼ ਮਕਵਾਨਾ ਅਤੇ ਸਹਾਇਕ ਇੰਜੀਨੀਅਰ ਜੈਦੀਪ ਚੌਧਰੀ ਨੂੰ ਅੱਗ ਦੀ ਘਟਨਾ ਤੋਂ ਬਾਅਦ ਸਰਕਾਰੀ ਰਜਿਸਟਰ ਨਾਲ ਛੇੜਛਾੜ ਕਰਨ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ। ਉਸ ਨੇ ਕਿਹਾ, “ਅੱਗ ਦੀ ਘਟਨਾ ਤੋਂ ਬਾਅਦ ਉਨ੍ਹਾਂ ਨੇ ਟੀਆਰਪੀ ਗੇਮਿੰਗ ਜ਼ੋਨ ਨਾਲ ਸਬੰਧਤ ਸਰਕਾਰੀ ਦਸਤਾਵੇਜ਼ਾਂ ਨਾਲ ਛੇੜਛਾੜ ਕੀਤੀ ਅਤੇ ਜਾਅਲੀ ਦਸਤਾਵੇਜ਼ ਵੀ ਬਣਾਏ ਹਨ।’’ -ਪੀਟੀਆਈ

Advertisement

Advertisement
Advertisement