ਬਠਿੰਡਾ ਵਿੱਚ ਰਾਜਨਾਥ ਸਿੰਘ ਦੀ ਰੈਲੀ ਅੱਜ
10:50 AM May 26, 2024 IST
ਬਠਿੰਡਾ: ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਵੱਲੋਂ ਭਲਕੇ ਐਤਵਾਰ ਨੂੰ ਬਠਿੰਡਾ ਲੋਕ ਸਭਾ ਹਲਕੇ ਤੋਂ ਭਾਜਪਾ ਉਮੀਦਵਾਰ ਪਰਮਪਾਲ ਕੌਰ ਸਿੱਧੂ ਦੇ ਹੱਕ ਰੈਲੀ ਕੀਤੀ ਜਾਵੇਗੀ। ਇਸ ਰੈਲੀ ਨੂੰ ਸਫਲ ਕਰਨ ਲਈ ਭਾਜਪਾ ਦੀ ਸਮੁੱਚੀ ਲੀਡਰਸ਼ਿਪ ਪੱਬਾ ਭਾਰ ਹੋ ਗਈ। ਬਠਿੰਡਾ ਵਿੱਚ ਚੱਪੇ ਚੱਪੇ ’ਤੇ ਪੁਲੀਸ ਅਤੇ ਅਰਧ ਸੈਨਿਕ ਬਲ ਤਾਇਨਾਤ ਕੀਤੇ ਗਏ ਹਨ। ਪਰਮਪਾਲ ਕੌਰ ਸਿੱਧੂ ਦੇ ਪਤੀ ਬਠਿੰਡਾ ਜ਼ਿਲ੍ਹਾ ਪਰਿਸ਼ਦ ਦੇ ਸਾਬਕਾ ਚੇਅਰਮੈਨ ਗੁਰਪ੍ਰੀਤ ਸਿੰਘ ਮਲੂਕਾ ਨੇ ਦੱਸਿਆ ਕਿ ਰਾਜਨਾਥ ਸਿੰਘ ਦੁਪਹਿਰ 3.30 ਵਜੇ ਦੇ ਕਰੀਬ ਪੁੱਡਾ ਗਰਾਊਂਡ ਵਿੱਚ ਹੋਣ ਵਾਲੀ ਵਿਸ਼ਾਲ ਰੈਲੀ ਵਿੱਚ ਸ਼ਾਮਲ ਹੋਣਗੇ। -ਪੱਤਰ ਪ੍ਰੇਰਕ
Advertisement
Advertisement