For the best experience, open
https://m.punjabitribuneonline.com
on your mobile browser.
Advertisement

ਰਾਜੌਰੀ ਗਾਰਡਨ ਗੁਰਦੁਆਰਾ ਕਮੇਟੀ ਨੇ ਸੰਗਤ ਨੂੰ ਨਿਸ਼ਾਨ ਸਾਹਿਬ ਵੰਡੇ

09:24 AM Apr 15, 2024 IST
ਰਾਜੌਰੀ ਗਾਰਡਨ ਗੁਰਦੁਆਰਾ ਕਮੇਟੀ ਨੇ ਸੰਗਤ ਨੂੰ ਨਿਸ਼ਾਨ ਸਾਹਿਬ ਵੰਡੇ
ਸੰਗਤ ਨੂੰ ਨਿਸ਼ਾਨ ਸਾਹਿਬ ਵੰਡਦੇ ਹੋਏ ਪ੍ਰਬੰਧਕ। -ਫੋਟੋ: ਦਿਓਲ
Advertisement

ਪੱਤਰ ਪ੍ਰੇਰਕ
ਨਵੀਂ ਦਿੱਲੀ, 14 ਅਪਰੈਲ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਦੇ ਹੁਕਮਾਂ ਨੂੰ ਮੁੱਖ ਰੱਖਦਿਆਂ ਰਾਜੌਰੀ ਗਾਰਡਨ ਗੁਰਦੁਆਰੇ ਦੀ ਕਮੇਟੀ ਨੇ ਰਾਜੌਰੀ ਗਾਰਡਨ ਦੀ ਸਮੁੱਚੀ ਸਿੱਖ ਸੰਗਤ ਨੂੰ ਅਪੀਲ ਕੀਤੀ ਕਿ ਉਹ ਆਪੋ-ਆਪਣੇ ਘਰਾਂ ਵਿਚ ਨਿਸ਼ਾਨ ਸਾਹਿਬ ਲਗਾਉਣ। ਇਸ ਮੌਕੇ ਕਮੇਟੀ ਨੇ ਸੰਗਤ ਨੂੰ ਨਿਸ਼ਾਨ ਸਾਹਿਬ ਵੀ ਵੰਡੇ। ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਹਰਮਨਜੀਤ ਸਿੰਘ ਅਤੇ ਜਨਰਲ ਸਕੱਤਰ ਮਨਜੀਤ ਸਿੰਘ ਖੰਨਾ ਨੇ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਸਮੂਹ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੇ ਸੰਗਤ ਨੂੰ ਅਪੀਲ ਕੀਤੀ ਹੈ ਕਿ ਖ਼ਾਲਸਾ ਸਾਜਨਾ ਦਿਵਸ ਮੌਕੇ ਸਾਰੇ ਜਾਣੇ ਵੱਡੀ ਗਿਣਤੀ ਵੱਧ ਚੜ੍ਹ ਕੇ ਹਾਜ਼ਰੀ ਭਰਨ| ਇਸ ਮੌਕੇ ਦਫ਼ਤਰਾਂ ਆਦਿ ਵਿੱਚ ਨਿਸ਼ਾਨ ਸਾਹਿਬ ਲਗਾਏ ਗਏ ਅਤੇ ਗੁਰਦੁਆਰਾ ਸਾਹਿਬ ਤੋਂ ਸੰਗਤਾਂ ਨੂੰ ਨਿਸ਼ਾਨ ਸਾਹਿਬ ਵੰਡੇ ਗਏ।

Advertisement

Advertisement
Author Image

Advertisement
Advertisement
×