ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਢਾਈ ਸਾਲਾਂ ਦੌਰਾਨ ਰਾਜਪੁਰਾ ਵਿਕਾਸ ਪੱਖੋਂ ਪਛੜਿਆ: ਕੰਬੋਜ

10:18 AM Nov 12, 2024 IST
ਕਾਂਗਰਸ ਵਿੱਚ ਸ਼ਾਮਲ ਹੋਣ ਵਾਲਿਆਂ ਦਾ ਸਵਾਗਤ ਕਰਦੇ ਹੋਏ ਹਰਦਿਆਲ ਸਿੰਘ ਕੰਬੋਜ।

ਕਰਮਜੀਤ ਸਿੰਘ ਚਿੱਲਾ
ਬਨੂੜ, 11 ਨਵੰਬਰ
ਸਾਬਕਾ ਕਾਂਗਰਸੀ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਕਿਹਾ ਕਿ ਪਿਛਲੇ ਢਾਈ ਸਾਲਾਂ ਦੌਰਾਨ ਮੌਜੂਦਾ ਸਰਕਾਰ ਨੇ ਰਾਜਪੁਰਾ ਹਲਕੇ ਵਿੱਚ ਇੱਕ ਵੀ ਵਿਕਾਸ ਦਾ ਕੰਮ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਨੇ ਲੋਕਾਂ ਨਾਲ ਕੀਤਾ ਇੱਕ ਵੀ ਵਾਅਦਾ ਪੂਰਾ ਕੀਤਾ ਨਹੀਂ ਕੀਤਾ। ਉਹ ਅੱਜ ਨਜ਼ਦੀਕੀ ਪਿੰਡ ਜੰਗਪੁਰਾ ਵਿੱਚ ਅਕਾਲੀ ਦਲ, ‘ਆਪ’ ਅਤੇ ਭਾਜਪਾ ਦੇ ਦਰਜਨਾਂ ਪਰਿਵਾਰਾਂ ਨੂੰ ਕਾਂਗਰਸ ਵਿੱਚ ਸ਼ਮੂਲੀਅਤ ਕਰਾਉਣ ਸਮੇਂ ਸੰਬੋਧਨ ਕਰ ਰਹੇ ਸਨ।
ਸ੍ਰੀ ਕੰਬੋਜ ਨੇ ਆਖਿਆ ਕਿ ਆਮ ਆਦਮੀ ਪਾਰਟੀ ਖ਼ਿਲਾਫ਼ ਸਮੁੱਚੇ ਵਰਗਾਂ ਵਿਚ ਭਾਰੀ ਰੋਸ ਹੈ। ਉਨ੍ਹਾਂ ਦਾਅਵਾ ਕੀਤਾ ਕਿ ਚਾਰੋਂ ਜ਼ਿਮਨੀ ਚੋਣਾਂ ਵਿੱਚ ਕਾਂਗਰਸ ਪਾਰਟੀ ਜਿੱਤ ਦਰਜ ਕਰੇਗੀ। ਇਸ ਮੌਕੇ ਉਨ੍ਹਾਂ ਛੱਜੂ ਸਿੰਘ, ਜਗਦੀਸ਼ ਸਿੰਘ, ਜਸਪਾਲ ਸਿੰਘ ਮੌਂਟੀ, ਮਨਜੀਤ ਸਿੰਘ, ਰੁਪਿੰਦਰ ਸਿੰਘ ਡਾਂਗੀ, ਅਵਤਾਰ ਸਿੰਘ ਟੋਨੀ, ਤਲਵਿੰਦਰ ਸਿੰਘ ਮੌਂਟੀ, ਤੇਜਿੰਦਰ ਸਿੰਘ ਸਾਬਕਾ ਸਰਪੰਚ ਤੇ ਹੋਰਨਾਂ ਦਾ ਕਾਂਗਰਸ ਪਾਰਟੀ ਵਿੱਚ ਸਵਾਗਤ ਕੀਤਾ। ਇਸ ਮੌਕੇ ਨਗਰ ਕੌਂਸਲ ਬਨੂੜ ਦੇ ਪ੍ਰਧਾਨ ਜਗਤਾਰ ਸਿੰਘ ਕੰਬੋਜ, ਕਾਂਗਰਸ ਦੇ ਬਲਾਕ ਪ੍ਰਧਾਨ ਕੁਲਵਿੰਦਰ ਸਿੰਘ ਭੋਲਾ, ਐਡਵੋਕੇਟ ਗਗਨਦੀਪ ਸਿੰਘ ਬੂਟਾ ਸਿੰਘ ਵਾਲਾ ਆਦਿ ਹਾਜ਼ਰ ਸਨ।

Advertisement

Advertisement