For the best experience, open
https://m.punjabitribuneonline.com
on your mobile browser.
Advertisement

ਰਜਵਾੜਾ ਪਾਰਟੀਆਂ ਗਰੀਬ ਦਾ ਦਰਦ ਨਹੀਂ ਸਮਝਦੀਆਂ: ਗੜ੍ਹੀ

07:59 AM May 29, 2024 IST
ਰਜਵਾੜਾ ਪਾਰਟੀਆਂ ਗਰੀਬ ਦਾ ਦਰਦ ਨਹੀਂ ਸਮਝਦੀਆਂ  ਗੜ੍ਹੀ
Advertisement

ਖੇਤਰੀ ਪ੍ਰਤੀਨਿਧ
ਐੱਸਏਐੱਸ ਨਗਰ (ਮੁਹਾਲੀ), 28 ਮਈ
ਬਹੁਜਨ ਸਮਾਜ ਪਾਰਟੀ ਦੇ ਸ੍ਰੀ ਆਨੰਦਪੁਰ ਸਾਹਿਬ ਤੋਂ ਉਮੀਦਵਾਰ ਜਸਵੀਰ ਸਿੰਘ ਗੜ੍ਹੀ ਨੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਬਸਪਾ ਨੂੰ ਜਿਤਾਉਣ ਦੀ ਅਪੀਲ ਕੀਤੀ ਹੈ। ਉਹ ਅੱਜ ਪਿੰਡ ਸਨੇਟਾ ਵਿੱਚ ਸੁੱਚਾ ਸਿੰਘ ਦੀ ਅਗਵਾਈ ਹੇਠ ਹੋਈ ਇਕੱਤਰਤਾ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਬਸਪਾ ਉਮੀਦਵਾਰ ਨੂੰ ਮੋਟਰਸਾਈਕਲਾਂ ਦੇ ਵੱਡੇ ਕਾਫ਼ਲੇ ਦੇ ਰੂਪ ਵਿੱਚ ਸਮਾਗਮ ਵਾਲੀ ਥਾਂ ਲਿਆਂਦਾ ਗਿਆ ਤੇ ਲੱਡੂਆਂ ਨਾਲ ਤੋਲਿਆ ਗਿਆ। ਬੀਤੀ ਰਾਤ ਵੀ ਸ੍ਰੀ ਗੜ੍ਹੀ ਨੇ ਬਲੌਂਗੀ ਵਿੱਚ ਇਕੱਤਰਤਾ ਨੂੰ ਸੰਬੋਧਨ ਕੀਤਾ। ਦੋਵੇਂ ਥਾਵਾਂ ’ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਸਾਰੀਆਂ ਪਾਰਟੀਆਂ ਨੇ ਗਰੀਬਾਂ ਦਾ ਸਿਰਫ਼ ਸ਼ੋਸ਼ਣ ਕੀਤਾ ਹੈ ਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਕੁੱਝ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਬਸਪਾ ਹੀ ਅਜਿਹੀ ਪਾਰਟੀ ਹੈ, ਜਿਹੜੀ ਗਰੀਬਾਂ ਦੇ ਦੁੱਖ ਦਰਦਾਂ ਨੂੰ ਸਮਝਦੀ ਹੈ। ਉਨ੍ਹਾਂ ਕਿਹਾ ਕਿ ਰਜਵਾੜਾ ਪਾਰਟੀਆਂ ਨੂੰ ਇਨਾਂ ਲੋਕਾਂ ਦੀਆਂ ਮੁਸ਼ਕਲਾਂ ਦਾ ਨਾ ਕੁੱਝ ਪਤਾ ਹੈ ਤੇ ਨਾ ਹੀ ਕੋਈ ਦਰਦ ਹੈ। ਇਸ ਮੌਕੇ ਪਾਰਟੀ ਦੇ ਸੂਬਾ ਸਕੱਤਰ ਬਲਵਿੰਦਰ ਸਿੰਘ ਕੁੰਭੜਾ, ਜ਼ਿਲ੍ਹਾ ਪ੍ਰਧਾਨ ਸੁਖਦੇਵ ਸਿੰਘ ਚੱਪੜਚਿੜੀ, ਹਰਭਜਨ ਸਿੰਘ ਬਜਹੇੜੀ, ਹਰਨੇਕ ਸਿੰਘ ਐੱਸਡੀਓ, ਸੁੱਚਾ ਸਿੰਘ ਨੇ ਵੀ ਸੰਬੋਧਨ ਕੀਤਾ। ਮਗਰੋਂ ਸ੍ਰੀ ਗੜ੍ਹੀ ਨੇ ਮੁਹਾਲੀ ਹਲਕੇ ਦੇ ਪਿੰਡਾਂ, ਕਸਬਿਆਂ ਤੇ ਵਾਰਡਾਂ ਵਿਚ ਵੀ ਆਪਣੀ ਚੋਣ ਮੁਹਿੰਮ ਨੂੰ ਭਖਾਉਂਦਿਆਂ ਲੋਕਾਂ ਨੂੰ ਬਸਪਾ ਨੂੰ ਵੋਟਾਂ ਪਾਉਣ ਦੀ ਅਪੀਲ ਕੀਤੀ।

Advertisement

Advertisement
Author Image

joginder kumar

View all posts

Advertisement
Advertisement
×