For the best experience, open
https://m.punjabitribuneonline.com
on your mobile browser.
Advertisement

ਰਾਜ ਸਭਾ: ਵਿਸ਼ਵ ਪ੍ਰੈੱਸ ਆਜ਼ਾਦੀ ਸੂਚਕਅੰਕ ਵਿੱਚ ਭਾਰਤ ਦੇ ਡਿੱਗਦੇ ਪੱਧਰ ’ਤੇ ਚਿੰਤਾ ਜ਼ਾਹਿਰ

04:39 PM Aug 05, 2024 IST
ਰਾਜ ਸਭਾ  ਵਿਸ਼ਵ ਪ੍ਰੈੱਸ ਆਜ਼ਾਦੀ ਸੂਚਕਅੰਕ ਵਿੱਚ ਭਾਰਤ ਦੇ ਡਿੱਗਦੇ ਪੱਧਰ ’ਤੇ ਚਿੰਤਾ ਜ਼ਾਹਿਰ
Advertisement

ਨਵੀਂ ਦਿੱਲੀ, 5 ਅਗਸਤ
ਮਾਰਕਸਵਾਦੀ ਕਮਿਊਨਿਸਟ ਪਾਰਟੀ (ਸੀਪੀਐੱਮ) ਦੇ ਇਕ ਮੈਂਬਰ ਨੇ ਰਾਜ ਸਭਾ ਵਿੱਚ ਅੱਜ ਪੱਤਰਕਾਰਾਂ ਦੀ ਮੌਜੂਦਾ ਅਤੇ ਉਨ੍ਹਾਂ ਨੂੰ ਦਰਪੇਸ਼ ਚੁਣੌਤੀਆਂ ਦੇ ਨਾਲ ਹੀ ਵਿਸ਼ਵ ਪ੍ਰੈੱਸ ਆਜ਼ਾਦੀ ਸੂਚਕਅੰਕ ਵਿੱਚ ਭਾਰਤ ਦੇ ਡਿੱਗਦੇ ਪੱਧਰ ’ਤੇ ਚਿੰਤਾ ਜ਼ਾਹਿਰ ਕੀਤੀ। ਸੰਸਦ ਦੇ ਉੱਪਰਲੇ ਸਦਨ ਵਿੱਚ ਸਿਫਰਕਾਲ ’ਚ ਇਸ ਮਾਮਲੇ ਨੂੰ ਉਠਾਉਂਦੇ ਹੋਏ ਸੀਪੀਐੱਮ ਦੇ ਵੀ ਸ਼ਿਵਦਾਸਨ ਨੇ ਕਿਹਾ, ‘‘ਪੱਤਰਕਾਰੀ ਸਾਡੀ ਆਜ਼ਾਦੀ ਦੇ ਅੰਦੋਲਨ ਦਾ ਅਨਿੱਖੜਵਾਂ ਅੰਗ ਰਿਹਾ ਹੈ। ਗਾਂਧੀ ਜੀ, ਸਰਦਾਰ ਭਗਤ ਸਿੰਘ, ਕਾਰਲ ਮਾਰਕਸ ਅਤੇ ਲੈਨਿਨ ਵਰਗੀਆਂ ਵਿਸ਼ਵ ਦੀਆਂ ਪ੍ਰਸਿੱਧ ਸ਼ਖ਼ਸੀਅਤਾਂ ਨੇ ਮੀਡੀਆ ਨੂੰ ਸੰਘਰਸ਼ ਦੇ ਇਕ ਉਪਕਰਨ ਵਜੋਂ ਇਸਤੇਮਾਲ ਕੀਤਾ। ਮੈਨੂੰ ਇਹ ਕਹਿੰਦੇ ਹੋਏ ਦੁੱਖ ਹੋ ਰਿਹਾ ਹੈ ਕਿ ਪੈਰੀਆਰ, ਅੰਬੇਡਕਰ ਅਤੇ ਰਵਿੰਦਰਨਾਥ ਟੈਗੋਰ ਦੀ ਧਰਤੀ ਭਾਰਤ, ਪ੍ਰੈੱਸ ਆਜ਼ਾਦੀ ਸੂਚਕਅੰਕ ਵਿੱਚ 180 ਦੇਸ਼ਾਂ ’ਚੋਂ 159ਵੇਂ ਸਥਾਨ ’ਤੇ ਹੈ।’’ ਉਨ੍ਹਾਂ ਕੁਝ ਪੱਤਰਕਾਰਾਂ ਨੂੰ ਗੈਰਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ ਸਣੇ ਹੋਰ ਧਾਰਾਵਾਂ ਤਹਿਤ ਗ੍ਰਿਫ਼ਤਾਰ ਕਰਨ ਵਰਗੇ ਮਾਮਲਿਆਂ ਦਾ ਜ਼ਿਕਰ ਕੀਤਾ ਅਤੇ ਕਿਹਾ ਕਿ ਭਾਰਤ ’ਚ ਪਿਛਲੇ 10 ਸਾਲਾਂ ਵਿੱਚ ਪ੍ਰਸਿੱਧ ਸੰਪਾਦਕ ਅਤੇ ਲੇਖਿਕਾ ਗੌਰੀ ਲੰਕੇਸ਼ ਸਣੇ ਸੌ ਤੋਂ ਵੱਧ ਪੱਤਰਕਾਰ ਮਾਰੇ ਗਏ ਹਨ। -ਪੀਟੀਆਈ

Advertisement

Advertisement
Advertisement
Author Image

Advertisement