For the best experience, open
https://m.punjabitribuneonline.com
on your mobile browser.
Advertisement

ਪੇਂਡੂ ਸੁਧਾਰ ਕਮੇਟੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸੰਧੂ ਦਾ ਸਨਮਾਨ

06:09 AM Mar 25, 2024 IST
ਪੇਂਡੂ ਸੁਧਾਰ ਕਮੇਟੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸੰਧੂ ਦਾ ਸਨਮਾਨ
ਪਿੰਡ ਮਲੋਆ ਵਿੱਚ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਦਾ ਸਨਮਾਨ ਕਰਦੇ ਹੋਏ ਪਿੰਡ ਵਾਸੀ।
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 24 ਮਾਰਚ
ਚੰਡੀਗੜ੍ਹ ਦੀ ਪੇਂਡੂ ਸੁਧਾਰ ਕਮੇਟੀ ਨੇ ਮਲੋਆ ਵਿੱਚ ਸਥਿਤ ਗੁਰੂ ਦਰੋਣਾ ਚਾਰੀਆ ਸਟੇਡੀਅਮ ਚੰਡੀਗੜ੍ਹ ਤੋਂ ਪਹਿਲੀ ਵਾਰ ਰਾਜ ਸਭਾ ਮੈਂਬਰ ਬਣੇ ਸਤਨਾਮ ਸੰਧੂ ਦਾ ਸਨਮਾਨ ਕੀਤਾ। ਇਸ ਮੌਕੇ ਪੇਂਡੂ ਸੁਧਾਰ ਕਮੇਟੀ ਦੇ ਪ੍ਰਧਾਨ ਦੀਦਾਰ ਸਿੰਘ, ਸੀਨੀਅਰ ਡਿਪਟੀ ਮੇਅਰ ਕੁਲਜੀਤ ਸਿੰਘ, ਮੈਂਬਰ ਬਲਵਿੰਦਰ ਸ਼ਰਮਾ, ਰੁਪਿੰਦਰ ਰਾਣਾ, ਮੈਂਬਰ ਮਾਨਚੰਦ, ਮੈਂਬਰ ਭਜਨ ਸਿੰਘ ਸਣੇ 23 ਪਿੰਡਾਂ ਦੇ ਵੱਡੀ ਗਿਣਤੀ ਵਿੱਚ ਲੋਕਾਂ ਨੇ ਸ੍ਰੀ ਸੰਧੂ ਦਾ ਸਨਮਾਨ ਕੀਤਾ। ਇਸ ਮੌਕੇ ਚੰਡੀਗੜ੍ਹ ਭਾਜਪਾ ਦੇ ਪ੍ਰਧਾਨ ਜਤਿੰਦਰ ਪਾਲ ਮਲਹੋਤਰਾ, ਸਾਬਕਾ ਪ੍ਰਧਾਨ ਅਰੁਣ ਸੂਦ, ਸੀਨੀਅਰ ਆਗੂ ਸੱਤਿਆਪਾਲ ਜੈਨ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਕਮੇਟੀ ਪ੍ਰਧਾਨ ਦੀਦਾਰ ਸਿੰਘ ਨੇ ਕਿਹਾ ਕਿ ਚੰਡੀਗੜ੍ਹ ਨੂੰ ਇਤਿਹਾਸ ਵਿੱਚ ਪਹਿਲਾ ਰਾਜ ਸਭਾ ਮੈਂਬਰ ਮਿਲਿਆ ਹੈ, ਜਿਨ੍ਹਾਂ ਨੇ ਚੰਡੀਗੜ੍ਹ ਦੇ ਆਲੇ-ਦੁਆਲੇ ਦੇ ਇਲਾਕੇ ਵਿੱਚ ਸਿਹਤ, ਸਿੱਖਿਆ, ਹੱਥੀਂ ਹੁਨਰ ਵਿਕਾਸ ਤੇ ਸਫ਼ਾਈ ਦੇ ਖੇਤਰ ਵਿੱਚ ਕੀਤਾ ਬੇਮਿਸਾਲ ਕੰਮ ਕੀਤੇ ਹਨ।
ਸ੍ਰੀ ਸੰਧੂ ਨੇ ਚੰਡੀਗੜ੍ਹ ਪੇਂਡੂ ਸੁਧਾਰ ਕਮੇਟੀ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਨੂੰ ਚੰਡੀਗੜ੍ਹ ਦੇ ਲੋਕਾਂ ਦੀ ਸੇਵਾ ਕਰਨ ਲਈ ਮੈਂਬਰ ਚੁਣਿਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਯਤਨਾਂ ਸਦਕਾ ਅੱਜ ਚੰਡੀਗੜ੍ਹ ਦੇ ਲੋਕਾਂ ਨੂੰ ਕੌਮਾਂਤਰੀ ਹਵਾਈ ਅੱਡਾ, ਸਮਾਰਟ ਸਿਟੀ ਪ੍ਰਾਜੈਕਟ, ਚੰਡੀਗੜ੍ਹ ਰੇਲਵੇ ਸਟੇਸ਼ਨ ਨੂੰ ਅਪਗ੍ਰੇਡ ਕਰਨ, ਵੰਦੇ ਭਾਰਤ ਐਕਸਪ੍ਰੈੱਸ ਅਤੇ ਚੰਡੀਗੜ੍ਹ ਵਿੱਚ ਕੇਂਦਰੀ ਕਰਮਚਾਰੀ ਨਿਯਮਾਂ ਨੂੰ ਲਾਗੂ ਕਰਨ ਦੇ ਨਾਲ-ਨਾਲ ਚੰਡੀਗੜ੍ਹ ਦੇ ਲੋਕਾਂ ਨੂੰ ਤਾਕਤ ਮਿਲੀ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਦੀ ਤਰੱਕੀ ਲਈ ਸਾਲ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਭਾਜਪਾ ਦਾ ਮੁੜ ਸੱਤਾ ਵਿੱਚ ਆਉਣਾ ਜ਼ਰੂਰੀ ਹੈ।

Advertisement

Advertisement
Author Image

sanam grng

View all posts

Advertisement
Advertisement
×