ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਹਰਿਮੰਦਰ ਸਾਹਿਬ ਮੱਥਾ ਟੇਕਿਆ

07:58 AM Mar 29, 2024 IST
ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਹਰਿਮੰਦਰ ਸਾਹਿਬ ਵਿਖੇ ਅਰਦਾਸ ਕਰਦੇ ਹੋਏ।

ਟ੍ਰਬਿਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 28 ਮਾਰਚ
ਰਾਜ ਸਭਾ ਮੈਂਬਰ ਬਣੇ ਸਤਨਾਮ ਸਿੰਘ ਸੰਧੂ ਨੇ ਹਰਿਮੰਦਰ ਸਾਹਿਬ ਵਿਖੇ ਆਪਣੇ ਪਰਿਵਾਰ ਸਮੇਤ ਸ਼ੁਕਰਾਨਾ ਕਰਨ ਲਈ ਮੱਥਾ ਟੇਕਿਆ। ਉਨ੍ਹਾਂ ਨੇ ਗੁਰਬਾਣੀ ਦੇ ਕੀਰਤਨ ਦਾ ਆਨੰਦ ਮਾਣਿਆ ਅਤੇ ਰੁਮਾਲਾ ਸਾਹਿਬ ਭੇਟ ਕੀਤਾ। ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਵਿਖੇ ਸਰਬੱਤ ਦੇ ਭਲੇ ਤੇ ਦੇਸ਼ ਤੇ ਕੌਮ ਦੀ ਤਰੱਕੀ ਦੀ ਅਰਦਾਸ ਕੀਤੀ। ਇਸ ਮੌਕੇ ਸ਼੍ਰੋਮਣੀ ਦੇ ਮੈਂਬਰ ਮਨਜੀਤ ਸਿੰਘ ਵਲੋਂ ਉਨ੍ਹਾਂ ਦਾ ਸਨਮਾਨ ਕੀਤਾ ਗਿਆ। ਉਨ੍ਹਾਂ ਨਾਲ ਇੰਡੀਅਨ ਮਾਇਨੋਰਿਟੀ ਫਾਊਂਡੇਸ਼ਨ ਦੇ ਸੰਸਥਾਪਕ ਹਿਮਾਨੀ ਸੂਦ ਅਤੇ ਹੋਰ ਮੈਂਬਰ ਵੀ ਮੌਜੂਦ ਸਨ। ਇਸ ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰਾਂ ਵੱਲੋਂ ਰਾਜ ਸਭਾ ਮੈਂਬਰ ਨਾਲ ਲੋਕ ਭਲਾਈ ਦੇ ਕਈ ਮੁੱਦਿਆਂ ’ਤੇ ਵਿਚਾਰ ਚਰਚਾ ਵੀ ਕੀਤੀ ਗਈ। ਉਪਰੰਤ ਉਨ੍ਹਾਂ ਨੇ ਪਰਿਵਾਰ ਅਤੇ ਫਾਊਂਡੇਸ਼ਨ ਦੇ ਮੈਂਬਰਾਂ ਨਾਲ ਜੌੜਾਘਰ ਅਤੇ ਲੰਗਰ ਘਰ ਵਿੱਚ ਸੇਵਾ ਵੀ ਕੀਤੀ।
ਰਾਜ ਸਭਾ ਮੈਂਬਰ ਨੇ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਸਮੁੱਚੀ ਮਨੁੱਖਤਾ ਦੀ ਆਸਥਾ ਦਾ ਕੇਂਦਰ ਹੈ। ਗ਼ੁਰਬਾਣੀ ਦਾ ਫ਼ਲਸਫ਼ਾ ਸਮੁੱਚੀ ਲੋਕਾਈ ਨੂੰ ਜਾਤ, ਧਰਮ ਤੇ ਫਿਰਕੇ ਤੋਂ ਉਪਰ ਉੱਠ ਕੇ ਗ਼ੁਰੂ ਸਾਹਿਬਾਨਾ ਦੀਆਂ ਸਿੱਖਿਆਵਾਂ ਉਪਰ ਚੱਲਣ ਦੀ ਪ੍ਰੇਰਣਾ ਦਿੰਦਾ ਹੈ ਅਤੇ ਮਨੁੱਖਤਾ ਦੀ ਸੇਵਾ ਦੀ ਪ੍ਰੇਰਨਾ ਦੇਂਦਾ ਹੈ। ਉਪਰੰਤ ਉਨ੍ਹਾਂ ਨੇ ਦੁਰਗਿਆਣਾ ਮੰਦਿਰ ਵਿਖੇ ਮੱਥਾ ਟੇਕਿਆ ਅਤੇ ਜੱਲ੍ਹਿਆ ਵਾਲਾ ਬਾਗ ਦੇ ਸ਼ਹੀਦਾਂ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਸ਼ਰਧਾਂਜਲੀ ਭੇਟ ਕੀਤੀ।

Advertisement

Advertisement
Advertisement