For the best experience, open
https://m.punjabitribuneonline.com
on your mobile browser.
Advertisement

Rajya Sabha: ਵਿਰੋਧੀ ਧਿਰਾਂ ਵੱਲੋਂ ਮਹਾਂਕੁੰਭ ਦੁਖਾਂਤ ਮਾਮਲੇ ਨੂੰ ਲੈ ਕੇ ਸਦਨ ’ਚੋਂ ਵਾਕਆਊਟ

12:44 PM Feb 03, 2025 IST
rajya sabha  ਵਿਰੋਧੀ ਧਿਰਾਂ ਵੱਲੋਂ ਮਹਾਂਕੁੰਭ ਦੁਖਾਂਤ ਮਾਮਲੇ ਨੂੰ ਲੈ ਕੇ ਸਦਨ ’ਚੋਂ ਵਾਕਆਊਟ
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਨਵੀਂ ਦਿੱਲੀ, 3 ਫਰਵਰੀ
ਚੇਅਰਮੈਨ ਜਗਦੀਪ ਧਨਖੜ ਵੱਲੋਂ ਕੁੰਭ ਦੁਖਾਂਤ ’ਤੇ ਚਰਚਾ ਲਈ ਵਿਰੋਧੀ ਧਿਰ ਦੇ ਮੈਂਬਰਾਂ ਵੱਲੋਂ ਦਿੱਤੇ ਨੋਟਿਸਾਂ ’ਤੇ ਵਿਚਾਰ ਕੀਤੇ ਜਾਣ ਤੋਂ ਇਨਕਾਰ ਕਰਨ ਮਗਰੋਂ ਵਿਰੋਧੀ ਪਾਰਟੀਆਂ ਸੋਮਵਾਰ ਨੂੰ ਸਿਫ਼ਰ ਕਾਲ ਦੌਰਾਨ ਰਾਜ ਸਭਾ ਵਿੱਚੋਂ ਵਾਕਆਊਟ ਕਰ ਗਈਆਂ। ਕਾਂਗਰਸ ਦੇ ਪ੍ਰਮੋਦ ਤਿਵਾੜੀ ਤੇ ਦਿਗਵਿਜੈ ਸਿੰਘ, ਤ੍ਰਿਣਮੂਲ ਕਾਂਗਰਸ ਦੀ ਸਾਗਰਿਕਾ ਘੋਸ਼, ਸਮਾਜਵਾਦੀ ਪਾਰਟੀ ਦੇ ਰਾਮਜੀ ਲਾਲ ਸੁਮਨ ਤੇ ਸੀਪੀਆਈ (ਐੱਮ) ਦੇ ਜੌਹਨ ਬ੍ਰਿਟਾਸ ਸਣੇ ਸੱਤ ਮੈਂਬਰਾਂ ਨੇ ਨੇਮ 267 ਤਹਿਤ ਦਿੱਤੇ ਨੋਟਿਸਾਂ ਵਿਚ ਸਦਨ ਦੀ ਕਾਰਵਾਈ ਮੁਲਤਵੀ ਕਰਕੇ ਪ੍ਰਯਾਗਰਾਜ ਵਿਚ ਮਹਾਂਕੁੰਭ ਦੌਰਾਨ ਮਚੀ ਭਗਦੜ ’ਤੇ ਚਰਚਾ ਕਰਵਾਉਣ ਦੀ ਮੰਗ ਕੀਤੀ ਸੀ। ਉਧਰ ਕਾਂਗਰਸ ਦੇ ਰਣਦੀਪ ਸਿੰਘ ਸੂਰਜੇਵਾਲਾ ਨੇ ਦੇਸ਼ ਭਰ ਵਿੱਚ ਸੰਵਿਧਾਨ ਅਤੇ ਬੀਆਰ ਅੰਬੇਡਕਰ ਦੇ ਨਿਰਾਦਰ ਦੀਆਂ ਘਟਨਾਵਾਂ ’ਤੇ ਚਰਚਾ ਕਰਨ ਲਈ ਕਾਰਵਾਈ ਮੁਲਤਵੀ ਕਰਨ ਦਾ ਨੋਟਿਸ ਦਿੱਤਾ ਹੈ। ਸੀਪੀਆਈ ਦੇ ਪੀ. ਸੰਦੋਸ਼ ਕੁਮਾਰ ਨੇ ਕੇਂਦਰੀ ਪੈਟਰੋਲੀਅਮ ਅਤੇ ਕੁਦਰਤੀ ਗੈਸ ਰਾਜ ਮੰਤਰੀ ਸੁਰੇਸ਼ ਗੋਪੀ ਵੱਲੋਂ ਕੀਤੀ ਕਥਿਤ ਜਾਤੀਵਾਦੀ ਟਿੱਪਣੀ ਦੇ ਮੁੱਦੇ ’ਤੇ ਚਰਚਾ ਲਈ ਸਦਨ ਦੀ ਕਾਰਵਾਈ ਮੁਲਤਵੀ ਕਰਨ ਦਾ ਨੋਟਿਸ ਦਿੱਤਾ। ਧਨਖੜ ਨੇ ਇਨ੍ਹਾਂ ਨੋਟਿਸਾਂ ਨੂੰ ਇਹ ਕਹਿ ਕੇ ਰੱਦ ਕਰ ਦਿੱਤਾ ਕਿ ਉਹ ਨਿਰਧਾਰਤ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਨਹੀਂ ਕਰਦੇ ਹਨ। ਚੇਅਰਮੈਨ ਵੱਲੋਂ ਨੋਟਿਸਾਂ ਨੂੰ ਮੰਨਣ ਤੋਂ ਇਨਕਾਰ ਕਰਨ ’ਤੇ ਵਿਰੋਧੀ ਧਿਰਾਂ ਦੇ ਮੈਂਬਰਾਂ ਨੇ ਸਦਨ ਦੇ ਐਨ ਵਿਚਾਲੇ ਜਾ ਕੇ ਨਾਅਰੇਬਾਜ਼ੀ ਕੀਤੀ। ਮਗਰੋਂ ਉਹ ਸਦਨ ’ਚੋਂ ਵਾਕਆਊਟ ਕਰ ਗਏ।

Advertisement

Advertisement
Advertisement
Author Image

Advertisement