ਰਾਕੇਸ਼ ਗੋਇਲ ‘ਰੇਰਾ’ ਦਾ ਚੇਅਰਮੈਨ ਨਿਯੁਕਤ
07:43 AM Oct 01, 2024 IST
ਚੰਡੀਗੜ੍ਹ (ਟਨਸ):
Advertisement
ਪੰਜਾਬ ਸਰਕਾਰ ਨੇ ਸੇਵਾ ਮੁਕਤ ਆਈਆਰਐੱਸ ਅਧਿਕਾਰੀ ਰਾਕੇਸ਼ ਗੋਇਲ ਨੂੰ ਰੀਅਲ ਅਸਟੇਟ ਰੈਗੂਲੇਟਰੀ ਅਥਾਰਟੀ (ਰੇਰਾ) ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਇਹ ਆਦੇਸ਼ ਘਰੇਲੂ ਤੇ ਸ਼ਹਿਰੀ ਵਿਕਾਸ ਵਿਭਾਗ ਦੇ ਸਕੱਤਰ ਰਾਹੁਲ ਤਿਵਾੜੀ ਵੱਲੋਂ ਜਾਰੀ ਕੀਤੇ ਗਏ ਹਨ ਜਿਨ੍ਹਾਂ ਨੇ ਰਾਕੇਸ਼ ਗੋਇਲ ਨੂੰ 5 ਸਾਲਾਂ ਲਈ ਨਿਯੁਕਤ ਕੀਤਾ ਹੈ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਪਹਿਲਾਂ ਇਸ ਖਾਲੀ ਅਹੁਦੇ ਦੇ ਆਰਜ਼ੀ ਤੌਰ ’ਤੇ ਸੀਨੀਅਰ ਆਈਏਐਸ ਅਧਿਕਾਰੀ ਮਾਲਵਿੰਦਰ ਸਿੰਘ ਜੱਗੀ ਨੂੰ ਨਿਯੁਕਤ ਕੀਤਾ ਸੀ। ਦੱਸਣਯੋਗ ਹੈ ਕਿ ਸੇਵਾਮੁਕਤ ਆਈਆਰਐੱਸ ਅਧਿਕਾਰੀ ਰਾਕੇਸ਼ ਗੋਇਲ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਤ ਹਨ। ਉਨ੍ਹਾਂ ਨੇ ਗਰੈਜੂਏਸ਼ਨ ਦੀ ਪੜ੍ਹਾਈ ਜਗਰਾਉਂ ਵਿਖੇ ਕੀਤੀ ਹੈ ਅਤੇ ਇਨਕਮ ਟੈਕਸ ਵਿਭਾਗ ਵਿੱਚ ਚੰਡੀਗੜ੍ਹ ਵਿਖੇ ਵੀ ਸੇਵਾਵਾਂ ਨਿਭਾ ਚੁੱਕੇ ਹਨ।
Advertisement
Advertisement