For the best experience, open
https://m.punjabitribuneonline.com
on your mobile browser.
Advertisement

ਬ੍ਰਹਮਕੁਮਾਰੀ ਸੰਸਥਾ ਵੱਲੋਂ ਰੱਖੜੀ ਮੌਕੇ ਸਮਾਗਮ

11:17 AM Aug 19, 2024 IST
ਬ੍ਰਹਮਕੁਮਾਰੀ ਸੰਸਥਾ ਵੱਲੋਂ ਰੱਖੜੀ ਮੌਕੇ ਸਮਾਗਮ
ਬਲਬੀਰ ਸਿੰਘ ਸਿੱਧੂ ਦੇ ਗੁੱਟ ’ਤੇ ਰੱਖੜੀ ਬੰਨਦੀ ਹੋਈ ਬ੍ਰਹਮਕੁਮਾਰੀ ਭੈਣ।
Advertisement

ਪੱਤਰ ਪ੍ਰੇਰਕ
ਐੱਸਏਐੱਸ ਨਗਰ (ਮੁਹਾਲੀ), 18 ਅਗਸਤ
ਇੱਥੋਂ ਦੇ ਫੇਜ਼-7 ਸਥਿਤ ਬ੍ਰਹਮਕੁਮਾਰੀ ਸੰਸਥਾ ਦੇ ਸੁੱਖ-ਸ਼ਾਂਤੀ ਭਵਨ ਵਿਖੇ ਰੱਖੜੀ ਸਬੰਧੀ ਸਮਾਗਮ ਕਰਵਾਇਆ ਗਿਆ। ਪ੍ਰਸੋਨਲ ਵਿਭਾਗ ਦੇ ਵਿਸ਼ੇਸ਼ ਸਕੱਤਰ ਬਲਦੀਪ ਕੌਰ ਮੁੱਖ ਮਹਿਮਾਨ ਵਜੋਂ ਪਹੁੰਚੇ ਜਦੋਂਕਿ ਪ੍ਰਧਾਨਗੀ ਰਾਜਯੋਗ ਕੇਂਦਰ ਮੁਹਾਲੀ-ਰੂਪਨਗਰ ਦੀ ਸਹਿ-ਸੰਚਾਲਕਾ ਬ੍ਰਹਮਕੁਮਾਰੀ ਭੈਣ ਡਾ. ਰਮਾ ਨੇ ਕੀਤੀ। ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਮਹਿਮਾਨ ਸਨ। ‘ਆਪ’ ਆਗੂ ਬੱਬੀ ਬਾਦਲ ਅਤੇ ਸਾਬਕਾ ਕੌਂਸਲਰ ਸਤਵੀਰ ਸਿੰਘ ਧਨੋਆ ਅਤੇ ਯੂਥ ਆਗੂ ਰਣਜੀਤ ਸਿੰਘ ਬਰਾੜ ਨੇ ਵੀ ਹਾਜ਼ਰੀ ਭਰੀ। ਇਸ ਮੌਕੇ ਬ੍ਰਹਮਕੁਮਾਰੀ ਭੈਣ ਮੀਨਾ, ਬ੍ਰਹਮਕੁਮਾਰੀ ਭੈਣ ਸੁਮਨ, ਬੀਕੇ ਪਰਵੀਨ ਭਾਈ ਮੌਜੂਦ ਸਨ। ਬ੍ਰਹਮਕੁਮਾਰੀ ਭੈਣਾਂ ਨੇ ਸਾਰਿਆਂ ਨੂੰ ਰੱਖੜੀ ਬੰਨ੍ਹੀ ਅਤੇ ਮਠਿਆਈ ਵੰਡੀ।

Advertisement

Advertisement
Advertisement
Author Image

sukhwinder singh

View all posts

Advertisement