ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਰੱਖੜੀ ਸਬੰਧੀ ਬਰਨਾਲਾ ’ਚ ਰਾਜ ਪੱਧਰੀ ਸਮਾਗਮ: ਮਾਨ ਨੇ ਆਂਗਣਵਾੜੀ ਵਰਕਰਾਂ ਦੀਆਂ 3000 ਨਵੀਆਂ ਆਸਾਮੀਆਂ ਭਰਨ ਦਾ ਐਲਾਨ ਕੀਤਾ

04:52 PM Aug 17, 2024 IST

ਪਰਸ਼ੋਤਮ ਬੱਲੀ
ਬਰਨਾਲਾ, 17 ਅਗਸਤ
ਰੱਖੜੀ ਮੌਕੇ ਪੰਜਾਬ ਦੀਆਂ ਮਹਿਲਾਵਾਂ ਨੂੰ ਵੱਡੀ ਸੌਗਾਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਂਗਣਵਾੜੀ ਵਰਕਰਾਂ ਦੀਆਂ 3000 ਨਵੀਆਂ ਆਸਾਮੀਆਂ ਭਰਨ ਦੇ ਨਾਲ-ਨਾਲ ਔਰਤਾਂ ਲਈ ਰੁਜ਼ਗਾਰ ਦੇ ਵੱਡੇ ਮੌਕੇ ਪੈਦਾ ਕਰਨ ਦਾ ਐਲਾਨ ਕੀਤਾ। ਅੱਜ ਇੱਥੇ ਰੱਖੜੀ ਸਬੰਧੀ ਰਾਜ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਸ ਸਬੰਧੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ ਅਤੇ ਬਹੁਤ ਛੇਤੀ ਇਨ੍ਹਾਂ ਆਸਾਮੀਆਂ ਉਤੇ ਭਰਤੀ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਸਰਕਾਰ ਆਸ਼ਾ ਵਰਕਰਾਂ ਦੀਆਂ ਜਾਇਜ਼ ਮੰਗਾਂ ਉਤੇ ਹਮਦਰਦੀ ਨਾਲ ਵਿਚਾਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਛੇ ਜ਼ਿਲ੍ਹਿਆਂ ਵਿੱਚ ਸੀਨੀਅਰ ਪੁਲੀਸ ਕਪਤਾਨ ਵਜੋਂ ਮਹਿਲਾ ਅਧਿਕਾਰੀ ਤਾਇਨਾਤ ਹਨ ਅਤੇ ਅੱਠ ਜ਼ਿਲ੍ਹਿਆਂ ਵਿੱਚ ਮਹਿਲਾ ਡਿਪਟੀ ਕਮਿਸ਼ਨਰ ਹਨ। ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਸੁਪਨੇ ਸਾਕਾਰ ਲਈ ਰੁਜ਼ਗਾਰ ਦੀ ਭਾਲ ਵਿੱਚ ਵਿਦੇਸ਼ਾਂ ਵਿੱਚ ਜਾਣ ਦੀ ਬਜਾਏ ਇੱਥੇ ਰਹਿ ਕੇ ਹੀ ਆਪਣੇ ਜੀਵਨ ਵਿੱਚ ਸਖ਼ਤ ਮਿਹਨਤ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਸਰਕਾਰ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਸਿਖਲਾਈ ਦੇਣ ਵਾਸਤੇ ਅੱਠ ਹਾਈ-ਟੈਕ ਕੋਚਿੰਗ ਸੈਂਟਰ ਖੋਲ੍ਹ ਰਹੀ ਹੈ। ਇਸ ਮੌਕੇ ਨਵ-ਨਿਯੁਕਤ ਸੁਪਰਵਾਈਜ਼ਰ ਨਵਦੀਪ ਕੌਰ ਨੇ ਸਰਕਾਰੀ ਨੌਕਰੀ ਦੇਣ ਮੌਕੇ ਪਾਰਦਰਸ਼ੀ ਪ੍ਰਕਿਰਿਆ ਅਪਣਾਉਣ ਲਈ ਮੁੱਖ ਮੰਤਰੀ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਸ ਨੇ ਮੁੱਖ ਮੰਤਰੀ ਅਤੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੇ ਰੱਖੜੀ ਵੀ ਬੰਨ੍ਹੀ। ਇਸ ਮੌਕੇ ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ, ਸੰਗਰੂਰ ਤੋਂ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਤੋਂ ਇਲਾਵਾ ਵੱਖ-ਵੱਖ ਸ਼ਖਸੀਅਤਾਂ ਹਾਜ਼ਰ ਸਨ।

Advertisement

Advertisement