ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬਿਜਲੀ ਸੋਧ ਬਿੱਲ ਤੇ ਨਿੱਜੀਕਰਨ ਵਿਰੁੱਧ ਰੈਲੀਆਂ

06:56 AM Aug 19, 2020 IST

ਰਵੇਲ ਸਿੰਘ ਭਿੰਡਰ
ਪਟਿਆਲਾ, 18 ਅਗਸਤ

Advertisement

ਬਿਜਲੀ ਮੁਲਾਜ਼ਮਾਂ ਦੀਆਂ ਪ੍ਰਮੁੱਖ ਜਥੇਬੰਦੀਆਂ ਦੇ ਸੱਦੇ ਅਤੇ ਜੁਆਇੰਟ ਫੋਰਮ ਦੇ ਫ਼ੈਸਲੇ ਅਨੁਸਾਰ ਬਿਜਲੀ ਮੁਲਾਜ਼ਮਾਂ ਨੇ ਪੰਜਾਬ ਦੇ ਸਮੁੱਚੇ ਬਿਜਲੀ ਉਪ ਮੰਡਲ ਤੇ ਮੰਡਲ ਦਫ਼ਤਰਾਂ ਅੱਗੇ ਕਾਲੇ ਬਿੱਲੇ ਲਗਾ ਕੇ ਰੋਸ ਰੈਲੀਆਂ ਕੀਤੀਆਂ।

ਜੁਆਇੰਟ ਫੋਰਮ ਦੇ ਆਗੂ ਕਰਮਚੰਦ ਭਾਰਦਵਾਜ, ਕੁਲਦੀਪ ਸਿੰਘ ਖੰਨਾ, ਜਗਰੂਪ ਸਿੰਘ, ਬ੍ਰਿਜ ਲਾਲ, ਹਰਪਾਲ ਸਿੰਘ, ਕੌਰ ਸਿੰਘ ਸੋਹੀ, ਪ੍ਰੀਤਮ ਸਿੰਘ ਭਿੰਡੀ, ਅਸ਼ੋਕ ਕੁਮਾਰ ਸ਼ਰਮਾ ਆਦਿ ਨੇ ਵੱਖ-ਵੱਖ ਥਾਵਾਂ ’ਤੇ ਹੋਈਆਂ ਰੋਸ ਰੈਲੀਆਂ ਨੂੰ ਸੰਬੋਧਨ ਕਰਦਿਆਂ ਪੰਜਾਬ ਸਰਕਾਰ, ਕੇਂਦਰ ਸਰਕਾਰ ਅਤੇ ਬਿਜਲੀ ਨਿਗਮ ਦੀਆਂ ਮੈਨੇਜਮੈਂਟਾਂ ਦੀਆਂ ਮੁਲਾਜ਼ਮ, ਮਜ਼ਦੂਰ, ਕਿਸਾਨ ਅਤੇ ਲੋਕ ਵਿਰੋਧੀ ਨੀਤੀਆਂ ਦੀ ਨਿੰਦਾ ਕੀਤੀ। ਆਗੂਆਂ ਨੇ ‘ਬਿਜਲੀ ਸੋਧ ਬਿੱਲ 2020’ ਵਾਪਸ ਲੈਣ, ਜਨਤਕ ਖੇਤਰ ਦੇ ਅਦਾਰਿਆਂ ਦਾ ਨਿੱਜੀਕਰਨ ਬੰਦ ਕਰਨ, ਮਹਿੰਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ ’ਤੇ ਏਰੀਅਰ ਦੇਣ ਦੀ ਮੰਗ ਕੀਤੀ। ਨ੍ਹਾਂ ਗੁਰੂ ਨਾਨਕ ਦੇਵ ਥਰਮਲ ਪਲਾਂਟ ਬਠਿੰਡਾ ਬੰਦ ਕਰਨ ਅਤੇ ਉਸ ਦੀ ਕੀਮਤੀ ਜਾਇਦਾਦ ਵੇਚਣ, ਰੋਪੜ ਅਤੇ ਲਹਿਰਾ ਥਰਮਲ ਪਲਾਂਟ ਬੰਦ ਕਰਨ ਦੀ ਤਜਵੀਜ਼, ਮੋਬਾਈਲ ਭੱਤੇ ਵਿਚ ਕੀਤੀ ਕਟੌਤੀ ਅਤੇ ਪ੍ਰੋਫੈਸ਼ਨਲ ਟੈਕਸ ਅਤੇ ਆਹਲੂਵਾਲੀਆ ਕਮੇਟੀ ਦੀ ਪ੍ਰਸਤਾਵਿਤ ਵਿੱਤੀ ਕਟੌਤੀਆਂ ਸਬੰਧੀ ਰਿਪੋਰਟ ਵਿਰੁੱਧ ਕਾਲੇ ਬਿੱਲੇ ਲਾ ਕੇ ਰੈਲੀਆਂ ਕੀਤੀਆਂ ਅਤੇ ਕੌਮੀ ਊਰਜਾ ਦਿਵਸ ਮਨਾਇਆ।

Advertisement

ਕਰਮਚੰਦ ਭਾਰਦਵਾਜ ਸਕੱਤਰ ਨੇ ਦੱਸਿਆ ਕਿ ਜੁਆਇੰਟ ਫੋਰਮ ਨੇ ਹੰਗਾਮੀ ਮੀਟਿੰਗ ਕਰ ਕੇ ਇਨ੍ਹਾਂ ਮੁਲਾਜ਼ਮ ਵਿਰੋਧੀ ਨੀਤੀਆਂ ਵਿਰੁੱਧ ਸੰਘਰਸ਼ ਦਾ ਫ਼ੈਸਲਾ ਲਿਆ ਹੈ। ਆਗੂਆਂ ਨੇ ਕਿਹਾ ਕਿ ਊਹ ਮੁਲਾਜ਼ਮਾਂ ਦੀਆਂ ਮੰਨੀਆਂ ਮੰਗਾਂ ਲਾਗੂ ਕਰਵਾ ਕੇ ਰਹਿਣਗੇ।

Advertisement
Tags :
ਨਿੱਜੀਕਰਨਬਿਜਲੀਬਿੱਲ:ਰੈਲੀਆਂਵਿਰੁੱਧ