For the best experience, open
https://m.punjabitribuneonline.com
on your mobile browser.
Advertisement

ਜਬਰ- ਜਨਾਹ ਤੇ ਹੱਤਿਆ ਮਾਮਲੇ ਦੇ ਰੋਸ ਵਜੋਂ ਪੱਛਮੀ ਬੰਗਾਲ ’ਚ ਰੈਲੀਆਂ ਤੇ ਮੁਜ਼ਾਹਰੇ

07:38 AM Aug 26, 2024 IST
ਜਬਰ  ਜਨਾਹ ਤੇ ਹੱਤਿਆ ਮਾਮਲੇ ਦੇ ਰੋਸ ਵਜੋਂ ਪੱਛਮੀ ਬੰਗਾਲ ’ਚ ਰੈਲੀਆਂ ਤੇ ਮੁਜ਼ਾਹਰੇ
ਕੋਲਕਾਤਾ ਜਬਰ ਜਨਾਹ ਤੇ ਕਤਲ ਮਾਮਲੇ ’ਚ ਇਨਸਾਫ਼ ਲਈ ਰੈਲੀ ਕਰਦੇ ਹੋਏ ਡਾਕਟਰ। -ਫੋਟੋ: ਪੀਟੀਆਈ
Advertisement

ਕੋਲਕਾਤਾ, 25 ਅਗਸਤ
ਇੱਥੋਂ ਦੇ ਆਰਜੀ ਕਰ ਮੈਡੀਕਲ ਕਾਲਜ ਤੇ ਹਸਪਤਾਲ ’ਚ ਜਬਰ ਜਨਾਹ ਮਗਰੋਂ ਮਹਿਲਾ ਡਾਕਟਰ ਨੂੰ ਕਤਲ ਕੀਤੇ ਜਾਣ ਦੀ ਘਟਨਾ ਦੇ ਰੋਸ ਵਜੋਂ ਪੱਛਮੀ ਬੰਗਾਲ ’ਚ ਵੱਖ ਵੱਖ ਥਾਵਾਂ ’ਤੇ ਅੱਜ ਵੀ ਰੈਲੀਆਂ ਤੇ ਰੋਸ ਮੁਜ਼ਾਹਰੇ ਕੀਤੇ ਗਏ।
ਪ੍ਰਾਪਤ ਜਾਣਕਾਰੀ ਅਨੁਸਾਰ ਸੂਬੇ ਦੀ ਰਾਜਧਾਨੀ ਕੋਲਕਾਤਾ ’ਚ ਸਿਵਲ ਸੁਸਾਇਟੀ ਦੇ ਮੈਂਬਰਾਂ ਨੇ ਰਾਮਲੀਲ੍ਹਾ ਮੈਦਾਨ ਤੋਂ ਮੈਟਰੋ ਚੈਨਲ ਤੱਕ ਰੋਸ ਮਾਰਚ ਕਰਦਿਆਂ ਪੀੜਤਾ ਲਈ ਇਨਸਾਫ਼ ਦੀ ਮੰਗ ਕੀਤੀ। ਮਨੁੱਖੀ ਹੱਕਾਂ ਬਾਰੇ ਕਾਰਕੁਨ ਸ਼ਤਾਬਦੀ ਦਾਸ ਨੇ ਕਿਹਾ ਕਿ ਉਹ ਸੂਬੇ ’ਚ ਔਰਤਾਂ ਦੀ ਸੁਰੱਖਿਆ ਸਬੰਧੀ ਮੁੱਖ ਮੰਤਰੀ ਦੇ ਬਿਆਨ ਦੀ ਮੰਗ ਕਰਦੇ ਹਨ। ਉਹ ਜਬਰ ਜਨਾਹ ਦੇ ਦੋਸ਼ੀਆਂ ਲਈ ਸਖ਼ਤ ਸਜ਼ਾ ਦੀ ਮੰਗ ਵੀ ਕਰਦੇ ਹਨ। ਇਸੇ ਤਰ੍ਹਾਂ ਸ਼ਹਿਰ ’ਚ ਮਸ਼ਹੂਰ ਨਰਤਕੀ ਮਮਤਾ ਸ਼ੰਕਰ ਦੀ ਅਗਵਾਈ ਹੇਠ ਉਸ ਦੇ ਵਿਦਿਆਰਥੀਆਂ ਨੇ ਰੈਲੀ ਕੀਤੀ। ਉਨ੍ਹਾਂ ਕਿਹਾ, ‘ਅਸੀਂ ਸਿਰਫ਼ ਇਹੀ ਕਹਿ ਰਹੇ ਹਾਂ ਕਿ ਇਸ ਭਿਆਨਕ ਅਪਰਾਧ ’ਚ ਸ਼ਾਮਲ ਸਾਰੇ ਲੋਕਾਂ ਦਾ ਪਤਾ ਲਾਇਆ ਜਾਵੇ ਅਤੇ ਤੁਰੰਤ ਨਿਆਂ ਯਕੀਨੀ ਬਣਾਇਆ ਜਾਵੇ ਤਾਂ ਜੋ ਅਪਰਾਧੀਆਂ ਨੂੰ ਸਜ਼ਾ ਮਿਲ ਸਕੇ। ਉਨ੍ਹਾਂ ਨੂੰ ਫਾਂਸੀ ਦਿੱਤੀ ਜਾਣੀ ਚਾਹੀਦੀ ਹੈ।’ ਸਰਕਾਰੀ ਜਾਦਵਪੁਰ ਵਿੱਦਿਆਪੀਠ ਦੇ ਸਾਬਕਾ ਵਿਦਿਆਰਥੀਆਂ ਨੇ ਦੱਖਣੀ ਕੋਲਕਾਤਾ ’ਚ ਰੈਲੀ ਕੀਤੀ। ਇਸੇ ਤਰ੍ਹਾਂ ਦੀਆਂ ਰੈਲੀਆਂ ਸੂਬੇ ਦੇ ਹੋਰ ਹਿੱਸਿਆਂ ’ਚ ਵੀ ਕੀਤੀਆਂ ਗਈਆਂ ਹਨ। -ਪੀਟੀਆਈ

ਲੋਕ ਮਮਤਾ ਬੈਨਰਜੀ ਨੂੰ ਗੰਗਾ ’ਚ ਪ੍ਰਵਾਹ ਕਰਨਗੇ: ਭਾਜਪਾ

ਕੇਂਦਰੀ ਮੰਤਰੀ ਸੁਕਾਂਤ ਮਜੂਮਦਾਰ ਟੀਐੱਮਸੀ ਸਰਕਾਰ ਖ਼ਿਲਾਫ਼ ਮੁਜ਼ਾਹਰਾ ਕਰਦੇ ਹੋਏ। -ਫੋਟੋ: ਏਐੱਨਆਈ

ਕੋਲਕਾਤਾ: ਕੇਂਦਰੀ ਮੰਤਰੀ ਸੁਕਾਂਤ ਮਜੂਮਦਾਰ ਨੇ ਅੱਜ ਦਾਅਵਾ ਕੀਤਾ ਕਿ ਕੋਲਕਾਤਾ ਜਬਰ ਜਨਾਹ ਤੇ ਕਤਲ ਮਾਮਲੇ ਨਾਲ ਸਹੀ ਢੰਗ ਨਾਲ ਨਾ ਨਜਿੱਠ ਸਕਣ ਕਾਰਨ ਪੱਛਮੀ ਬੰਗਾਲ ਦੇ ਲੋਕ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਸੱਤਾ ਤੋਂ ਲਾਹ ਕੇ ਗੰਗਾ ਨਦੀ ’ਚ ਪ੍ਰਵਾਹ ਕਰ ਦੇਣਗੇ। ਉਨ੍ਹਾਂ ਕਿਹਾ, ‘ਸਰਕਾਰ ਵਿਦਿਆਰਥੀਆਂ ਦੇ ਇਸ ਅੰਦੋਲਨ ਤੋਂ ਡਰ ਗਈ ਹੈ ਅਤੇ ਉਹ ਲੋਕਾਂ ਦੀ ਆਵਾਜ਼ ਦਬਾਉਣਾ ਚਾਹੁੰਦੀ ਹੈ। ਪਰ ਪੱਛਮੀ ਬੰਗਾਲ ਦੇ ਵਿਦਿਆਰਥੀ ਜਾਗਰੂਕ ਹੋ ਚੁੱਕੇ ਹਨ। ਸੂਬੇ ਦੇ ਲੋਕ ਮਮਤਾ ਬੈਨਰਜੀ ਨੂੰ ਸੱਤਾ ਤੋਂ ਲਾਹ ਕੇ ਗੰਗਾ ਨਦੀ ’ਚ ਜਲ ਪ੍ਰਵਾਹ ਕਰ ਦੇਣਗੇ।’ ਉਨ੍ਹਾਂ ਕਿਹਾ ਕਿ ਅੱਜ ਉਨ੍ਹਾਂ ਦੇ ਰੋਸ ਮੁਜ਼ਾਹਰੇ ਦਾ ਆਖਰੀ ਦਿਨ ਹੈ ਪਰ ਉਨ੍ਹਾਂ ਦਾ ਸੰਘਰਸ਼ ਭਵਿੱਖ ਵਿੱਚ ਵੀ ਜਾਰੀ ਰਹੇਗਾ। ਇਸ ਤੋਂ ਪਹਿਲਾਂ ਕੇਂਦਰੀ ਮੰਤਰੀ ਸੁਕਾਂਤ ਮਜੂਮਦਾਰ ਅਤੇ ਹੋਰ ਭਾਜਪਾ ਵਰਕਰਾਂ ਵੱਲੋਂ ਘਟਨਾ ਖ਼ਿਲਾਫ਼ ਸ਼ਿਆਮਬਾਜ਼ਾਰ ’ਚ ਰੋਸ ਮੁਜ਼ਾਹਰਾ ਕੀਤਾ ਗਿਆ। -ਏਐੱਨਆਈ

Advertisement

Advertisement
Author Image

sukhwinder singh

View all posts

Advertisement