For the best experience, open
https://m.punjabitribuneonline.com
on your mobile browser.
Advertisement

ਕਿਸਾਨਾਂ ਵੱਲੋਂ ਭਾਜਪਾ ਆਗੂਆਂ ਦੇ ਵਿਰੋਧ ’ਚ ਰੈਲੀਆਂ ਜਾਰੀ

09:56 AM May 07, 2024 IST
ਕਿਸਾਨਾਂ ਵੱਲੋਂ ਭਾਜਪਾ ਆਗੂਆਂ ਦੇ ਵਿਰੋਧ ’ਚ ਰੈਲੀਆਂ ਜਾਰੀ
ਪਿੰਡ ਮੁੱਲਾਂਪੁਰ ਵਿੱਚ ਨਾਅਰੇਬਾਜ਼ੀ ਕਰਦੇ ਹੋਏ ਕਿਸਾਨ। -ਫੋਟੋ: ਗਿੱਲ
Advertisement

ਪੱਤਰ ਪ੍ਰੇਰਕ
ਗੁਰੂਸਰ ਸੁਧਾਰ, ਮੁੱਲਾਂਪੁਰ, 6 ਮਈ
ਸੰਯੁਕਤ ਕਿਸਾਨ ਮੋਰਚਾ (ਗ਼ੈਰ-ਰਾਜਨੀਤਿਕ) ਅਤੇ 200 ਕਿਸਾਨ ਜਥੇਬੰਦੀਆਂ ਦੇ ਸਾਂਝੇ ਫੋਰਮ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਅਨੁਸਾਰ ਦਸਮੇਸ਼ ਕਿਸਾਨ-ਮਜ਼ਦੂਰ ਯੂਨੀਅਨ ਵੱਲੋਂ ਅੱਜ ਜਾਗੋ ਰੈਲੀਆਂ ਦੀ ਸ਼ੁਰੂਆਤ ਪਿੰਡ ਮੁੱਲਾਂਪੁਰ ਤੋਂ ਕੀਤੀ ਗਈ। ਇਸ ਦੌਰਾਨ ਪਿੰਡ ਖੰਜਰਵਾਲ, ਮੰਡਿਆਣੀ ਅਤੇ ਪੰਡੋਰੀ ਵਿਚ ਵੀ ਰੈਲੀਆਂ ਕੀਤੀਆਂ ਗਈਆਂ। ਜ਼ਿਲ੍ਹਾ ਪ੍ਰਧਾਨ ਗੁਰਦਿਆਲ ਸਿੰਘ ਤਲਵੰਡੀ, ਸਕੱਤਰ ਜਸਦੇਵ ਸਿੰਘ ਲਲਤੋਂ, ਮੀਤ ਪ੍ਰਧਾਨ ਬਲਜੀਤ ਸਿੰਘ ਸਵੱਦੀ, ਸਹਾਇਕ ਸਕੱਤਰ ਰਣਜੀਤ ਸਿੰਘ ਗੁੜ੍ਹੇ ਅਤੇ ਖ਼ਜ਼ਾਨਚੀ ਅਮਰੀਕ ਸਿੰਘ ਤਲਵੰਡੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਜੁਝਾਰੂ ਕਿਸਾਨ ਅਤੇ ਮਜ਼ਦੂਰ 13 ਫਰਵਰੀ ਤੋਂ ਸ਼ੰਭੂ ਅਤੇ ਖਨੌਰੀ ਸਰਹੱਦ ਉਪਰ ਮੋਰਚਾ ਸੰਭਾਲੀ ਬੈਠੇ ਹਨ। ਉਨ੍ਹਾਂ ਕਿਹਾ ਕਿ ਸ਼ਹੀਦ ਸ਼ੁਭਕਰਨ ਸਿੰਘ ਸਮੇਤ 15 ਕਿਸਾਨਾਂ ਨੂੰ ਸ਼ਹੀਦ ਅਤੇ 500 ਕਿਸਾਨਾਂ ਨੂੰ ਫੱਟੜ ਕਰਨ ਵਾਲੀ ਜਾਬਰ ਭਾਜਪਾ ਆਗੂਆਂ ਨੂੰ ਵੋਟਾਂ ਮੰਗਣ ਲਈ ਪਿੰਡਾਂ, ਸ਼ਹਿਰਾਂ ਵਿਚ ਪੈਰ ਪਾਉਣ ਦਾ ਕੋਈ ਇਖ਼ਲਾਕੀ ਹੱਕ ਨਹੀਂ ਹੈ। ਆਗੂਆਂ ਨੇ ਕਿਹਾ ਕਿ ਹਾਲੀਆ ਲੋਕ ਸਭਾ ਚੋਣਾਂ ਮੌਕੇ ਕਿਸਾਨਾਂ ਮਜ਼ਦੂਰਾਂ ਦੇ ਨਾਅਰੇ ‘ਤੁਸੀਂ ਰੋਕਿਆ ਦਿੱਲੀ ਤੋਂ, ਅਸੀਂ ਰੋਕਿਆ ਪਿੰਡਾਂ ਤੋਂ’ ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ 22 ਮਈ ਨੂੰ ਸ਼ੰਭੂ ਬਾਰਡਰ ’ਤੇ ਮਹਾਰੈਲੀ ਦੀਆਂ ਤਿਆਰੀਆਂ ਦਾ ਸੱਦਾ ਦਿੱਤਾ। ਆਗੂਆਂ ਨੇ ਐਲਾਨ ਕੀਤਾ ਕਿ ਸ਼ਾਂਤਮਈ ਢੰਗ ਨਾਲ ਭਾਜਪਾ ਨੂੰ ਪਿੰਡਾਂ ਵਿੱਚ ਵੜਨ ਤੋਂ ਰੋਕਾਂਗੇ ਅਤੇ ਸਵਾਲ ਵੀ ਪੁੱਛਾਂਗੇ।

Advertisement

Advertisement
Author Image

joginder kumar

View all posts

Advertisement
Advertisement
×