ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੱਕੇ ਮੋਰਚੇ ਦੀ ਤਿਆਰੀ ਲਈ ਰੈਲੀਆਂ

08:56 AM Aug 20, 2024 IST
ਪਿੰਡ ਆਲੋਅਰਖ ਵਿੱਚ ਰੈਲੀ ਨੂੰ ਸੰਬੋਧਨ ਕਰਦੇ ਹੋਏ ਕਿਸਾਨ ਆਗੂ।-ਫੋਟੋ: ਮੱਟਰਾਂ

ਪੱਤਰ ਪ੍ਰੇਰਕ
ਭਵਾਨੀਗੜ੍ਹ, 19 ਅਗਸਤ
ਡੀਸੀ ਦਫ਼ਤਰ ਸੰਗਰੂਰ ਵਿੱਚ ਲਗਾਏ ਜਾਣ ਵਾਲੇ ਪੰਜ ਦਿਨਾਂ ਦੇ ਪੱਕੇ ਮੋਰਚੇ ਦੀ ਤਿਆਰੀ ਲਈ ਅੱਜ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਬਲਾਕ ਆਗੂ ਕਰਮ ਚੰਦ ਪੰਨਵਾਂ ਦੀ ਅਗਵਾਈ ਹੇਠ ਪਿੰਡਾਂ ਵਿੱਚ ਰੈਲੀਆਂ ਕੀਤੀਆਂ ਗਈਆਂ। ਪਿੰਡ ਆਲੋਅਰਖ, ਬਖੋਪੀਰ, ਦਿਆਲਪੁਰਾ, ਜੌਲੀਆਂ ਅਤੇ ਪੰਨਵਾਂ ਵਿੱਚ ਰੈਲੀਆਂ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਬਲਾਕ ਆਗੂ ਹਰਜਿੰਦਰ ਸਿੰਘ ਘਰਾਚੋਂ, ਬਲਵਿੰਦਰ ਸਿੰਘ ਘਨੌੜ, ਗੁਰਦੇਵ ਸਿੰਘ, ਕੁਲਦੀਪ ਸਿੰਘ ਬਖੋਪੀਰ, ਸੁਖਵਿੰਦਰ ਸਿੰਘ, ਜਸਪਾਲ ਕੌਰ ਅਤੇ ਗੁਰਮੇਲ ਕੌਰ ਆਲੋਅਰਖ ਨੇ ਕਿਹਾ ਕਿ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਖ਼ਿਲਾਫ਼ 27 ਤੋਂ 31 ਅਗਸਤ ਤੱਕ ਜ਼ਿਲਾ ਪੱਧਰੀ ਪੱਕਾ ਧਰਨਾ ਦਿੱਤਾ ਜਾਵੇਗਾ। ਉਨ੍ਹਾਂ ਇਸ ਮੋਰਚੇ ਵਿਚ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ।

Advertisement

Advertisement
Advertisement