ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪ੍ਰਸ਼ਾਸਨ ਵੱਲੋਂ ਸੰਪੂਰਨਤਾ ਮੁਹਿੰਮ ਤਹਿਤ ਰੈਲੀਆਂ

07:55 AM Jul 06, 2024 IST
ਕਲਾਨੌਰ ਵਿੱਚ ਰੈਲੀ ਨੂੰ ਰਵਾਨਾ ਕਰਦੇ ਹੋਏ ਐੱਸਡੀਐੱਮ ਜਯੋਤਸਨਾ ਸਿੰਘ ਤੇ ਹੋਰ। -ਫੋਟੋ: ਪਸਨਾਵਾਲ

ਪੱਤਰ ਪ੍ਰੇਰਕ
ਧਾਰੀਵਾਲ, 5 ਜੁਲਾਈ
ਨੀਤੀ ਆਯੋਗ ਵੱਲੋਂ ਚਲਾਏ ਜਾ ਰਹੇ ਸੰਪੂਰਨਤਾ ਅਭਿਆਨ ਤਹਿਤ ਅੱਜ ਕਸਬਾ ਕਲਾਨੌਰ ਵਿੱਚ ਵਿਸ਼ੇਸ਼ ਸਮਾਗਮ ਕਰਵਾਇਆ। ਸਮਾਗਮ ’ਚ ਐੱਸਡੀਐੱਮ ਕਲਾਨੌਰ ਜਯੋਤਸਨਾ ਸਿੰਘ, ਬੀਡੀਪੀਓ ਜਸਬੀਰ ਕੌਰ, ਪ੍ਰਿੰਸੀਪਲ ਹਰਦੀਪ ਕੌਰ ਧਾਲੀਵਾਲ, ਮੁੱਖ ਖੇਤੀਬਾੜੀ ਅਫ਼ਸਰ ਡਾ. ਸੁਰਿੰਦਰ ਪਾਲ ਸਿੰਘ ਆਦਿ ਸ਼ਾਮਲ ਹੋਏ। ਸਭ ਤੋਂ ਪਹਿਲਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਲਾਨੌਰ ਦੇ ਵਿਦਿਆਰਥੀਆਂ ਸੰਪੂਰਨਾ ਰੈਲੀ ਕੀਤੀ। ਰੈਲੀ ਨੂੰ ਐੱਸਡੀਐੱਮ ਜਯੋਤਸਨਾ ਸਿੰਘ ਨੇ ਰਵਾਨਾ ਕੀਤਾ। ਇਸ ਮਗਰੋਂ ਵਿਦਿਆਰਥੀਆਂ ਦੇ ਰੰਗੋਲੀ ਅਤੇ ਪੋਸਟਰ ਮੇਕਿੰਗ ਮੁਕਾਬਲੇ ਵੀ ਕਰਵਾਏ। ਐੱਸਡੀਐੱਮ ਨੇ ਦੱਸਿਆ ਕਿ ਐਸਪੀਰੇਸ਼ਨਲ ਜ਼ਿਲ੍ਹਾ ਤੇ ਬਲਾਕ ਪ੍ਰੋਗਰਾਮ ਤਹਿਤ ਵੱਖ-ਵੱਖ ਮਾਪਦੰਡਾਂ ਵਿੱਚ ਪੱਛੜ ਰਹੇ ਜ਼ਿਲ੍ਹਿਆਂ ਦੀ ਕਾਰਗੁਜ਼ਾਰੀ ਵਿੱਚ ਸੁਧਾਰ ਤੇ ਆਰਥਿਕ ਵਿਕਾਸ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ।
ਸ਼ਾਹਕੋਟ (ਪੱਤਰ ਪ੍ਰੇਰਕ): ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਸ਼ਾਹਕੋਟ ’ਚ ਸੰਪੂਰਨਤਾ ਅਭਿਆਨ ਦੀ ਸ਼ੁਰੂਆਤ ਕੀਤੀ ਗਈ। ਸਮਾਗਮ ਦੀ ਪ੍ਰਧਾਨਗੀ ਕਰਦਿਆਂ ਐੱਸਡੀਐੱਮ ਸ਼ਾਹਕੋਟ ਰਿਸ਼ਭ ਬਾਂਸਲ ਨੇ ਕਿਹਾ ਕਿ ਅਭਿਆਨ ਦਾ ਉਦੇਸ਼ ਸਿਹਤ ਅਤੇ ਸਮਾਜਿਕ ਮੁੱਦਿਆਂ ਦਾ ਹੱਲ ਕਰਕੇ ਬਲਾਕ ਦਾ ਵਿਕਾਸ ਕਰਨਾ ਹੈ।

Advertisement

Advertisement
Advertisement