ਮਾਲਵਾ ਕਾਲਜ ਬੌਂਦਲੀ ਵਿੱਚ ਨਸ਼ਿਆਂ ਵਿਰੁੱਧ ਰੈਲੀ
ਪੱਤਰ ਪ੍ਰੇਰਕ
ਸਮਰਾਲਾ, 29 ਸਤੰਬਰ
ਨਸ਼ਾ ਵਿਰੋਧੀ ਮੁਹਿੰਮ ਤਹਿਤ ਅੱਜ ਮਾਲਵਾ ਕਾਲਜ ਬੌਂਦਲੀ-ਸਮਰਾਲਾ ਵਿੱਚ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਹਰਿੰਦਰ ਕੌਰ ਦੀ ਅਗਵਾਈ ਹੇਠ ਐੱਨ.ਐੱਸ.ਐੱਸ ਵਾਲੰਟੀਅਰਾਂ ਅਤੇ ਬਾਕੀ ਵਿਦਿਆਰਥੀਆਂ ਨੇ ਰੈਲੀ ਕੱਢੀ। ਕਾਲਜ ਦੇ ਐੱਨ.ਐੱਸ.ਐੱਸ. ਯੂਨਿਟ ਦੇ ਕਨਵੀਨਰ ਪਰਦੀਪ ਕੌਰ ਤੇ ਉਚੇਰੀ ਸਿੱਖਿਆ ਵਿਭਾਗ ਵੱਲੋਂ ਆਈਆਂ ਗਤੀਵਿਧੀਆਂ ਲਈ ਕਾਲਜ ਵੱਲੋਂ ਨਿਯੁਕਤ ਨੋਡਲ ਅਫ਼ਸਰ ਡਾ. ਹਰਿੰਦਰਜੀਤ ਸਿੰਘ ਕਲੇਰ ਵੱਲੋਂ ਸਾਂਝੇ ਤੌਰ ’ਤੇ ਕਾਲਜ ਵਿੱਚ ਐਨ.ਐਸ.ਐਸ ਤੇ ਆਈ.ਈ.ਸੀ ਗਤੀਵਿਧੀਆਂ ਕਰਵਾਈਆਂ ਗਈਆਂ। ਜਿਸ ’ਚ ਵਿਦਿਆਰਥੀਆਂ/ ਵਲੰਟੀਅਰਾਂ ਵੱਲੋਂ ਕਾਲਜ ਕੈਂਪਸ ਤੋਂ ਪਿੰਡ ਦਿਆਲਪੁਰਾ ਤੱਕ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵ ਤੋਂ ਜਾਗਰੂਕ ਕਰ ਲਈ ਨਸ਼ਿਆਂ ਵਿਰੁੱਧ ਰੈਲੀ ਕੱਢੀ ਗਈ। ਰੈਲੀ ਦੌਰਾਨ ਵਿਦਿਆਰਥੀਆਂ ਨੇ ਬੈਨਰ/ਤਖਤੀਆਂ ਫੜੀਆਂ ਹੋਈਆਂ ਸਨ ਤੇ ਵਿਦਿਆਰਥੀ ਨਸ਼ਿਆਂ ਵਿਰੋਧੀ ਨਾਅਰੇ ਲਗਾ ਰਹੇ ਸਨ। ਇਸ ਰੈਲੀ ਨੂੰ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਹਰਿੰਦਰ ਕੌਰ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਹੀ ਪੰਜਾਬ ਨੂੰ ਨਸ਼ਾ ਮੁਕਤ ਕਰਨ ਵਿੱਚ ਆਪਣੀ ਅਹਿਮ ਭੂਮਿਕਾ ਨਿਭਾਅ ਸਕਦੀ ਹੈ।