ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਚੰਡੀਗੜ੍ਹ ਬਿਜਲੀ ਵਿਭਾਗ ਨਿੱਜੀ ਕੰਪਨੀ ਹਵਾਲੇ ਕਰਨ ਵਿਰੁੱਧ ਰੈਲੀ

06:12 AM Feb 02, 2025 IST
featuredImage featuredImage
ਮੁਜ਼ਾਹਰਾ ਕਰਦੇ ਹੋਏ ਬਿਜਲੀ ਮੁਲਾਜ਼ਮ।

ਰਣਬੀਰ ਸਿੰਘ ਮਿੰਟੂ
ਚੇਤਨਪੁਰਾ, 1 ਫਰਵਰੀ
ਟੈਕਨੀਕਲ ਸਰਵਿਸਿਜ਼ ਯੂਨੀਅਨ ਨੇ ਚੰਡੀਗੜ੍ਹ ਬਿਜਲੀ ਵਿਭਾਗ ਦਾ ਮੁਕੰਮਲ ਨਿੱਜੀਕਰਨ ਕਰਦਿਆਂ ਨਿੱਜੀ ਕੰਪਨੀ ਨੂੰ ਹਵਾਲੇ ਕੀਤੇ ਜਾਣ ਖ਼ਿਲਾਫ਼ ਪੰਜਾਬ ਰਾਜ ਬਿਜਲੀ ਬੋਰਡ ਸੂਬਾ ਕਮੇਟੀ ਦੇ ਸੱਦੇ ’ਤੇ ਅੱਜ ਸਬ-ਡਿਵੀਜ਼ਨ ਹਰਸ਼ਾ ਛੀਨਾ ਵਿੱਚ ਰੋਸ ਰੈਲੀ ਕੀਤੀ। ਇਸ ਦੌਰਾਨ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਚੰਡੀਗੜ੍ਹ ਬਿਜਲੀ ਵਿਭਾਗ ਨੂੰ ਕੇਂਦਰ ਸਰਕਾਰ ਵੱਲੋਂ ਲੋਕ ਵਿਰੋਧੀ ਨਿੱਜੀਕਰਨ ਦੀ ਨੀਤੀ ਤਹਿਤ ਨਿੱਜੀ ਕੰਪਨੀ ਦੇ ਹਵਾਲੇ ਕੀਤਾ ਜਾ ਰਿਹਾ ਹੈ। ਚੰਡੀਗੜ੍ਹ ਦੇ ਬਿਜਲੀ ਮੁਲਾਜ਼ਮ ਆਪਣੇ ਰੁਜ਼ਗਾਰ ਦੀ ਰਾਖੀ ਲਈ ਸੰਘਰਸ਼ ਕਰ ਰਹੇ ਹਨ। ਪਾਵਰਕੌਮ ਦੀ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਵੱਲੋਂ ਚੰਡੀਗੜ੍ਹ ਦੇ ਮੁਲਾਜ਼ਮਾਂ ਦੇ ਸੰਘਰਸ਼ ਨੂੰ ਫੇਲ੍ਹ ਕਰਨ ਲਈ ਕੋਝੀ ਚਾਲ ਚਲਦੇ ਹੋਏ ਰੋਪੜ ਸਰਕਲ ਅਤੇ ਮੁਹਾਲੀ ਸਰਕਲ ਦੇ ਮੁਲਾਜ਼ਮਾਂ ਦੀਆਂ ਚੰਡੀਗੜ੍ਹ ਵਿਖੇ ਡਿਊਟੀਆਂ ਲਗਾਈਆਂ ਜਾ ਰਹੀਆਂ ਹਨ ਜਿਸ ਨੂੰ ਪੰਜਾਬ ਦੇ ਬਿਜਲੀ ਕਾਮੇ ਬਰਦਾਸ਼ਤ ਨਹੀਂ ਕਰਨਗੇ। ਆਗੂਆਂ ਨੇ ਮੰਗ ਕੀਤੀ ਕਿ ਲੋਕ ਵਿਰੋਧੀ ਨਿੱਜੀਕਰਨ ਦੀ ਨੀਤੀ ਰੱਦ ਕੀਤੀ ਜਾਵੇ, ਬਿਜਲੀ ਐਕਟ 2003 ਅਤੇ 2022 ਰੱਦ ਕੀਤੇ ਜਾਣ, ਨਵੇਂ ਲੇਬਰ ਕੋਡ ਰੱਦ ਕਰਕੇ ਪਹਿਲਾਂ ਤੈਅ ਲੇਬਰ ਕੋਡ ਬਹਾਲ ਕੀਤੇ ਜਾਣ, ਕੰਮ ਦਿਹਾੜੀ 8 ਘੰਟੇ ਤੋਂ 12 ਘੰਟੇ ਕਰਨ ਦਾ ਨੋਟੀਫਿਕੇਸ਼ਨ ਰੱਦ ਕੀਤਾ ਜਾਵੇ, ਪ੍ਰੋਬੇਸ਼ਨ ਪੀਰੀਅਡ ਪਹਿਲਾਂ ਦੀ ਤਰ੍ਹਾਂ ਛੇ ਮਹੀਨੇ ਦਾ ਤਨਖ਼ਾਹ ਤੇ ਪਹਿਲੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ।

Advertisement

Advertisement