ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਕੂਲ ਵੱਲੋਂ ਫੀਸ ਤੇ ਫੰਡਾਂ ਦੀ ਵਸੂਲੀ ਖ਼ਿਲਾਫ਼ ਰੈਲੀ

07:51 AM Aug 19, 2020 IST

ਸਤਵਿੰਦਰ ਬਸਰਾ
ਲੁਧਿਆਣਾ, 18 ਅਗਸਤ

Advertisement

ਸਥਾਨਕ ਇੱਕ ਪ੍ਰਾਈਵੇਟ ਸਕੂਲ ਵੱਲੋਂ ਕਥਿਤ ਤੌਰ ’ਤੇ ਜਬਰੀ ਫੀਸ ਅਤੇ ਹੋਰ ਫੰਡਾਂ ਦੀ ਕੀਤੀ ਜਾ ਰਹੀ ਵਸੂਲੀ ਵਿਰੁੱਧ ਰੋਸ ਵਜੋਂ ਅੱਜ ਸਕੂਲ ਦੀ ਮਾਪੇ ਜਥੇਬੰਦੀ ਵੱਲੋਂ ਕਾਰ ਜਾਗਰੂਕਤਾ ਰੈਲੀ ਕੱਢ ਕੇ ਸਕੂਲ ਪ੍ਰਿੰਸੀਪਲ ਨੂੰ ਗੁਲਾਬ ਦੇ ਫੁੱਲਾਂ ਨਾਲ ਮੰਗ ਪੱਤਰ ਸੌਂਪਿਆ ਗਿਆ। ਐਸੋਸੀਏਸ਼ਨ ਦੇ ਪ੍ਰਧਾਨ ਪੁਨੀਤ ਬਾਂਸਲ ਨੇ ਦੱਸਿਆ ਕਿ ਕੋਵਿਡ-19 ਕਰ ਕੇ ਬਹੁਤ ਸਾਰੇ ਸਕੂਲਾਂ ਨੇ ਬੱਚਿਆਂ ਤੋਂ ਫੀਸਾਂ ਨਾ ਲੈ ਕਿ ਮਾਪਿਆਂ ਨੂੰ ਵੱਡੀ ਰਾਹਤ ਦਿੱਤੀ ਹੈ ਪਰ ਕਈ ਸਕੂਲ ਅਜੇ ਵੀ ਫੀਸਾਂ ਅਤੇ ਹੋਰ ਫੰਡ ਲੈਣ ਦੀ ਜ਼ਿਦ ਕਰ ਕੇ ਮਾਪਿਆਂ ਦੀ ਲੁੱਟ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਸਥਾਨਕ ਸਾਊਥ ਸਿਟੀ ’ਚ ਪੈਂਦੇ ਦਿੱਲੀ ਪਬਲਿਕ ਸਕੂਲ ਵਾਲੇ ਇਸ ਮਹਾਂਮਾਰੀ ਦੌਰਾਨ ਮਾਪਿਆਂ ਨੂੰ ਇੱਕ ਰੁਪਏ ਦੀ ਰਾਹਤ ਦੇਣ ਲਈ ਤਿਆਰ ਨਹੀਂ ਹਨ। ਉਨ੍ਹਾਂ ਦੱਸਿਆ ਕਿ ਜਿਹੜੇ ਮਾਪੇ ਫੀਸਾਂ ਸਬੰਧੀ ਗੱਲ ਕਰਨੀ ਚਹੁੰਦੇ ਹਨ, ਉਨਾਂ ਨੂੰ ਸਕੂਲ ਵਿੱਚ ਦਾਖ਼ਲ ਹੀ ਨਹੀਂ ਹੋਣ ਦਿੱਤਾ ਜਾ ਰਿਹਾ ਜਦੋਂਕਿ ਫੀਸਾਂ ਦਾ ਭੁਗਤਾਨ ਕਰਨ ਵਾਲੇ ਮਾਪਿਆਂ ਲਈ ਗੇਟ ਖੋਲ੍ਹ ਦਿੱਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਸਕੂਲ ਮਾਰਚ ਮਹੀਨੇ ਤੋਂ ਬੰਦ ਹੋਣ ਕਰ ਕੇ ਨਾ ਤਾਂ ਸਕੂਲਾਂ ਵਿੱਚ ਬਿਜਲੀ ਦੀ ਖ਼ਪਤ ਹੋਈ, ਨਾ ਇਮਾਰਤ ਨੂੰ ਕੋਈ ਨੁਕਸਾਨ ਹੋਇਆ ਅਤੇ ਨਾ ਹੀ ਹੋਰ ਸਰਗਰਮੀਆਂ ਹੋਈਆਂ ਪਰ ਫਿਰ ਵੀ ਮਾਪਿਆਂ ‘ਤੇ ਫੀਸਾਂ ਅਤੇ ਹੋਰ ਖ਼ਰਚੇ ਜਮ੍ਹਾਂ ਕਰਵਾਉਣ ਲਈ ਦਬਾਅ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਰੋਨਾ ਕਰ ਕੇ ਹਰ ਕਾਰੋਬਾਰ ਪ੍ਰਭਾਵਿਤ ਹੋਇਆ ਹੈ, ਅਜਿਹੀ ਸਥਿਤੀ ਵਿੱਚ ਬਹੁਤੇ ਮਾਪੇ ਫੀਸਾਂ ਦੇਣ ਤੋਂ ਅਸਮਰੱਥ ਹਨ। ਉਨ੍ਹਾਂ ਨੇ ਐਸੋਸੀਏਸ਼ਨ ਵੱਲੋਂ ਮੰਗ ਕੀਤੀ ਕਿ ਸਾਲਾਨਾ ਫੀਸ, ਟਰਾਂਸਪੋਰਟ ਫੀਸ, 50 ਫ਼ੀਸਦ ਟਿਊਸ਼ਨ ਫੀਸ ਮੁਆਫ਼ ਕੀਤੀ ਜਾਵੇ ਨਹੀਂ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਦੇ ਨਤੀਜਿਆਂ ਲਈ ਸਕੂਲ ਪ੍ਰਬੰਧਕ ਜ਼ਿੰਮੇਵਾਰ ਹੋਣਗੇ। ਇਸ ਤੋਂ ਪਹਿਲਾਂ ਇਹ ਸਾਰੇ ਮਾਪੇ ਕੋਵਿਡ-19 ਦੀਆਂ ਹਦਾਇਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕਾਰਾਂ ਰਾਹੀਂ ਸ਼ਹਿਰ ਦੇ ਵੱਖ ਵੱਖ ਰਾਹਾਂ ਤੋਂ ਹੁੰਦੇ ਹੋਏ ਸਕੂਲ ਗੇਟ ਅੱਗੇ ਪਹੁੰਚੇ। ਊਨ੍ਹਾਂ ਹੱਥਾਂ ਵਿੱਚ ਵੱਖ-ਵੱਖ ਮੰਗਾਂ ਵਾਲੇ ਪਰਚੇ ਅਤੇ ਫੱਟੇ ਵੀ ਫੜੇ ਹੋਏ ਸਨ।

Advertisement
Advertisement
Tags :
ਸਕੂਲਖ਼ਿਲਾਫ਼ਫੰਡਾਂਰੈਲੀਵਸੂਲੀ:ਵੱਲੋਂ
Advertisement