For the best experience, open
https://m.punjabitribuneonline.com
on your mobile browser.
Advertisement

ਕਮਿਊਨਟੀ ਹੈਲਥ ਅਫ਼ਸਰਾਂ ਵੱਲੋਂ ਸਰਕਾਰ ਵਿਰੁੱਧ ਰੈਲੀ

05:21 PM Jul 07, 2024 IST
ਕਮਿਊਨਟੀ ਹੈਲਥ ਅਫ਼ਸਰਾਂ ਵੱਲੋਂ ਸਰਕਾਰ ਵਿਰੁੱਧ ਰੈਲੀ
Advertisement

ਜਸਵੰਤ ਸਿੰਘ ਥਿੰਦ
ਮਮਦੋਟ, 7 ਜੁਲਾਈ
ਪੰਜਾਬ ਦੇ ਕਮਿਊਨਟੀ ਹੈਲਥ ਅਫ਼ਸਰਾਂ ਵੱਲੋਂ ਜਲੰਧਰ ਪੱਛਮੀ ਹਲਕੇ ਵਿੱਚ ਰੈਲੀ ਕੀਤੀ ਗਈ। ਰੈਲੀ ਵਿੱਚ ਸਾਰੇ ਪੰਜਾਬ ਦੇ ਪਿੰਡਾਂ ਵਿੱਚ ਚੱਲ ਰਹੇ ਹੈਲਥ ਐਂਡ ਵੈੱਲਨੈੱਸ ਸੈਂਟਰਾਂ ਦੇ ਕਮਿਊਨਟੀ ਹੈਲਥ ਅਫ਼ਸਰਾਂ ਨੇ ਸ਼ਮੂਲੀਅਤ ਕੀਤੀ । ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਮਿਊਨਿਟੀ ਹੈਲਥ ਅਫ਼ਸਰ ਐਸੋਸੀਏਸ਼ਨ ਪੰਜਾਬ ਦੇ ਆਗੂ ਨਰਿੰਦਰ ਸਿੰਘ ਅਤੇ ਡਾ ਪ੍ਰੀਤ ਮਖੀਜਾ ਨੇ ਦੱਸਿਆ ਕਿ ਯੂਨੀਅਨ ਦੇ ਪ੍ਰਧਾਨ ਡਾ. ਸੁਨੀਲ ਤਰਗੋਤਰਾ ਅਤੇ ਗੁਰਵਿੰਦਰ ਸਿੰਘ ਦੀ ਅਗਵਾਈ ਵਿੱਚ ਉਨ੍ਹਾਂ ਵੱਲੋਂ ਆਪਣੀਆਂ ਲੰਮੇ ਸਮੇਂ ਤੋ ਲਟਕਦੀਆਂ ਆ ਰਹੀਆਂ ਮੰਗਾਂ ਸਬੰਧੀ ਸਰਕਾਰ ਵਿਰੁੱਧ ਰੋਸ ਜ਼ਾਹਿਰ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਜਲੰਧਰ ਪ੍ਰਸ਼ਾਸਨ ਨੇ ਉਨ੍ਹਾਂ ਦੀ ਮੀਟਿੰਗ ਮੁੱਖ ਮੰਤਰੀ ਦੀ ਪਤਨੀ ਡਾ ਗੁਰਪ੍ਰੀਤ ਕੌਰ ਨਾਲ ਕਰਵਾਈ ਜਿੱਥੇ ਆਗੂਆਂ ਨੇ ਉਨ੍ਹਾਂ ਨੂੰ ਮੰਗ ਪੱਤਰ ਦਿੱਤਾ ਅਤੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬਾਕੀ ਸੂਬਿਆਂ ਨਾਲੋਂ ਸੀ ਐੱਚ ਓ ਨੂੰ 5000 /- ਰੁਪਏ ਘੱਟ ਤਨਖ਼ਾਹ ਦਿੱਤੀ ਜਾ ਰਹੀ ਹੈ। ਵਿਭਾਗ ਵੱਲੋਂ ਐਨ ਐੱਚ ਐਮ ਮੁਲਾਜ਼ਮਾਂ ਨੂੰ ਨੌਕਰੀ ਦੇ 3 ਸਾਲ ਅਤੇ 5 ਸਾਲ ਪੂਰੇ ਕਰਨ ਤੇ ਮਿਲਣ ਵਾਲਾ ਲਾਇਲਟੀ ਬੋਨਸ ਵੀ ਬੰਦ ਕਰ ਦਿੱਤਾ ਗਿਆ ਹੈ। ਡਾ ਗੁਰਪ੍ਰੀਤ ਵੱਲੋਂ ਉਨ੍ਹਾਂ ਨੂੰ ਪੈਨਲ ਮੀਟਿੰਗ ਕਰਵਾ ਕੇ ਮੰਗਾਂ ਹੱਲ ਕਰਨ ਦਾ ਭਰੋਸਾ ਦਿੱਤਾ। ਇਸ ਤੋਂ ਬਾਅਦ ਯੂਨੀਅਨ ਆਗੂਆਂ ਵੱਲੋਂ ਕੈਬਨਿਟ ਸਬ ਕਮੇਟੀ ਮੈਂਬਰ ਅਮਨ ਅਰੋੜਾ ਅਤੇ ਮੈਂਬਰ ਪਾਰਲੀਮੈਂਟ ਮੀਤ ਹੇਅਰ ਨਾਲ ਵੀ ਮੁਲਾਕਾਤ ਕੀਤੀ।

Advertisement

Advertisement
Advertisement
Author Image

sukhitribune

View all posts

Advertisement